|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 258 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ, ਹੁਣ ਤੱਕ 175 ਲੋਕਾਂ ਦੀ ਮੌਤ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 258 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2020 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 175 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 258 ਨਵੇਂ ਮਾਮਲਿਆਂ ਵਿੱਚੋਂ 8 ਅੰਮ੍ਰਿਤਸਰ, 78 ਲੁਧਿਆਣਾ, 16 ਜਲੰਧਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 258 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2020 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 175 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 258 ਨਵੇਂ ਮਾਮਲਿਆਂ ਵਿੱਚੋਂ 8 ਅੰਮ੍ਰਿਤਸਰ, 78 ਲੁਧਿਆਣਾ, 16 ਜਲੰਧਰ, 43 ਪਟਿਆਲਾ, 43 ਸਗੰਰੂਰ, 2 ਗੁਰਦਾਸਪੁਰ , 03 ਮੋਹਾਲੀ, 5 ਪਠਾਨਕੋਟ, 1 ਹੁਸ਼ਿਆਰਪੁਰ, 26 ਐਸਬੀਐਸ ਨਗਰ, 3 ਫ਼ਤਿਹਗੜ੍ਹ ਸਾਹਿਬ, 3 ਰੋਪੜ, 14 ਮੋਗਾ, 3 ਫਿਰੋਜ਼ਪੁਰ, 2 ਬਠਿੰਡਾ, 7 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਸੰਬੰਧਿਤ ਖ਼ਬਰਾਂ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6749 ਮਰੀਜ਼ਾਂ ਵਿੱਚੋਂ 4554 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2020 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,52,363 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6749 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!