|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਸ਼ੀਦ ਦੇ ਮਾਮਲੇ ’ਚ ਅਦਾਲਤ ਨੇ NIA ਨੂੰ ਦਿੱਤਾ ਸਖ਼ਤ ਨੋਟਿਸ

ਨਵੀਂ ਦਿੱਲੀ (ਪਾਇਲ): ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ੀਦ ਸ਼ੇਖ ਉਰਫ਼ ਇੰਜੀਨੀਅਰ ਰਾਸ਼ੀਦ ਦੀ ਆਗਾਮੀ ਪਾਰਲੀਮੈਂਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਵਾਲੀ ਅਰਜ਼ੀ ’ਤੇ ਕੌਮੀ ਜਾਂਚ ਏਜੰਸੀ (NIA) ਨੂੰ ਨੋਟਿਸ ਜਾਰੀ ਕੀਤਾ ਹੈ।

NRI Post Desk · 375 ਦਿਨ ਪਹਿਲਾਂ · ਅੱਪਡੇਟ 376 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਸ਼ੀਦ ਦੇ ਮਾਮਲੇ ’ਚ ਅਦਾਲਤ ਨੇ NIA ਨੂੰ ਦਿੱਤਾ ਸਖ਼ਤ ਨੋਟਿਸ
📷 NRI Post Desk

ਨਵੀਂ ਦਿੱਲੀ (ਪਾਇਲ): ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ੀਦ ਸ਼ੇਖ ਉਰਫ਼ ਇੰਜੀਨੀਅਰ ਰਾਸ਼ੀਦ ਦੀ ਆਗਾਮੀ ਪਾਰਲੀਮੈਂਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਵਾਲੀ ਅਰਜ਼ੀ ’ਤੇ ਕੌਮੀ ਜਾਂਚ ਏਜੰਸੀ (NIA) ਨੂੰ ਨੋਟਿਸ ਜਾਰੀ ਕੀਤਾ ਹੈ।

ਸੰਬੰਧਿਤ ਖ਼ਬਰਾਂ

ਸਪੈਸ਼ਲ ਐੱਨਆਈਏ ਜੱਜ ਚੰਦਰ ਜੀਤ ਸਿੰਘ ਨੇ ਐੱਨਆਈਏ ਨੂੰ ਨੋਟਿਸ ਜਾਰੀ ਕੀਤਾ ਅਤੇ ਅਰਜ਼ੀ 'ਤੇ ਜਵਾਬ ਮੰਗਿਆ। ਇੰਜੀਨੀਅਰ ਰਾਸ਼ੀਦ ਇੱਕ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ।

ਐੱਨਆਈਏ ਨੇ ਅਕਤੂਬਰ 2019 ਵਿੱਚ ਰਸ਼ੀਦ ਵਿਰੁੱਧ ਆਪਣੀ ਚਾਰਜਸ਼ੀਟ ਦਾਇਰ ਕੀਤੀ ਸੀ। ਮਾਰਚ 2022 ਵਿੱਚ ਇੱਕ ਸਪੈਸ਼ਲ ਐੱਨਆਈਏ ਅਦਾਲਤ ਨੇ ਉਸ ਅਤੇ ਹੋਰਾਂ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120ਬੀ (ਅਪਰਾਧਿਕ ਸਾਜ਼ਿਸ਼), 121 (ਭਾਰਤ ਸਰਕਾਰ ਵਿਰੁੱਧ ਜੰਗ ਛੇੜਨਾ), ਅਤੇ 124ਏ (ਦੇਸ਼ਧ੍ਰੋਹ), ਦੇ ਨਾਲ-ਨਾਲ ਅਤਿਵਾਦੀ ਕਾਰਵਾਈਆਂ ਅਤੇ ਅੱਤਵਾਦੀ ਫੰਡਿੰਗ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਅਪਰਾਧਾਂ ਲਈ ਦੋਸ਼ ਆਇਦ ਕੀਤੇ ਸਨ। ਜਿਸ ਦੌਰਾਨ ਅਦਾਲਤ ਨੇ ਹੁਣ ਇਸ ਮਾਮਲੇ ਦੀ ਸੁਣਵਾਈ ਲਈ 21 ਨਵੰਬਰ ਦੀ ਤਾਰੀਖ਼ ਤੈਅ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!