|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿੱਚ ਲੋਕਾਂ ਨੇ ਥਾਣੇ ਅੱਗੇ ਲਾਇਆ ਧਰਨਾ ਹਸਪਤਾਲ ਚ ਧਰਨਾ ਦੂਸਰੇ ਦਿਨ ਚ ਸ਼ਾਮਿਲ

ਬੁਢਲਾਡਾ (ਕਰਨ) : ਥਾਣੇ ਬੁਲਾਉਣ ਤੋਂ ਬਾਅਦ ਘਰ ਚ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿੱਚ ਹਸਪਤਾਲ ਵਿੱਚ ਧਰਨਾ ਜਿੱਥੇ ਦੂਸਰੇ ਦਿਨ ਵੀ ਜਾਰੀ ਰਿਹਾ। ਇਸ ਤੋਂ ਬਾਅਦ ਧਰਕਾਰਨੀਆਂ ਨੇ ਰੋਸ ਮਾਰਚ ਕਰਦਿਆਂ ਸਿਟੀ ਥਾਣੇ ਦੇ ਬਾਹਰ ਸੰਘਰਸ਼ ਨੂੰ ਹੋਰ ਤਿੱਖਾਂ ਕਰਨ ਲਈ ਇੱਕ ਘੰਟੇ ਦਾ ਸੰਕੇਤਿਕ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਕੱੁਟਮਾਰ ਕਰਨ ਵਾਲੇ ਪੁਲਿਸ ਮੁਲਾਜਮਾ ਖਿਲਾਫ ਕਾਰਵ

NRI Post Desk · 1998 ਦਿਨ ਪਹਿਲਾਂ · ਅੱਪਡੇਟ 1998 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿੱਚ ਲੋਕਾਂ ਨੇ ਥਾਣੇ ਅੱਗੇ ਲਾਇਆ ਧਰਨਾ ਹਸਪਤਾਲ ਚ ਧਰਨਾ ਦੂਸਰੇ ਦਿਨ ਚ ਸ਼ਾਮਿਲ
📷 NRI Post Desk

ਬੁਢਲਾਡਾ (ਕਰਨ) : ਥਾਣੇ ਬੁਲਾਉਣ ਤੋਂ ਬਾਅਦ ਘਰ ਚ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿੱਚ ਹਸਪਤਾਲ ਵਿੱਚ ਧਰਨਾ ਜਿੱਥੇ ਦੂਸਰੇ ਦਿਨ ਵੀ ਜਾਰੀ ਰਿਹਾ। ਇਸ ਤੋਂ ਬਾਅਦ ਧਰਕਾਰਨੀਆਂ ਨੇ ਰੋਸ ਮਾਰਚ ਕਰਦਿਆਂ ਸਿਟੀ ਥਾਣੇ ਦੇ ਬਾਹਰ ਸੰਘਰਸ਼ ਨੂੰ ਹੋਰ ਤਿੱਖਾਂ ਕਰਨ ਲਈ ਇੱਕ ਘੰਟੇ ਦਾ ਸੰਕੇਤਿਕ ਧਰਨਾ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਕੱੁਟਮਾਰ ਕਰਨ ਵਾਲੇ ਪੁਲਿਸ ਮੁਲਾਜਮਾ ਖਿਲਾਫ ਕਾਰਵਾਈ ਕੀਤੀ ਜਾਵੇ। ਦੂਸਰੇ ਪਾਸੇ ਧਰਨਾਕਾਰੀਆਂ ਨੇ ਇੱਕ ਸ਼ਿਕਾਇਤ ਪੱਤਰ ਐਸ ਪੀ ਸਤਨਾਮ ਸਿੰਘ ਨੂੰ ਦਿੱਤਾ ਜਿਸ ਦੀ ਪੜਤਾਲ ਡੀ ਐਸ ਪੀ ਬੁਢਲਾਡਾ ਕਰ ਰਹੇ ਹਨ। ਐਸ ਐਚ ਓ ਸਿਟੀ ਨੇ ਦੱਸਿਆ ਕਿ ਉਪਰੋਕਤ ਮਾਮਲੇ ਵਿੱਚ ਮ੍ਰਿਤਕ ਦੇ ਪੋਸਟਮਾਰਟਮ ਤੋ ਬਾਅਦ ਜ਼ੋ ਵੀ ਨਤੀਜਾ ਸਾਹਮਣੇ ਆਵੇਗਾ ਉਸ ਤੋਂ ਬਾਅਦ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀੇ।

ਇਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਭਗਵੰਤ ਸਿੰਘ ਸਮਾਓ, ਮਜਦੂਰ ਮੁੱਕਤੀ ਮੌਰਚਾ ਦੇ ਨਿੱਕਾ ਸਿੰਘ ਬਹਾਦਰਪੁਰ, ਕੁੱਲ ਹਿੰਦ ਖੇਤ ਮਜਦੂਰ ਸਭਾ ਦੇ ਸੀਤਾ ਰਾਮ ਗੋਬਿੰਦਪੁਰਾ, ਸੀ ਪੀ ਆਈ ਐਮ ਦੇ ਕਾਮਰੇਡ ਜ਼ਸਵੰਤ ਸਿੰਘ ਬੀਰੋਕੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਕਾਮਰੇਡ ਵੇਦ ਪ੍ਰਕਾਸ਼ ਆਦਿ ਨੇ ਸੰਬੋਧਨ ਕੀਤਾ। ਵਰਣਨਯੋਗ ਹੈ ਕਿ ਪਿਛਲੇ ਦਿਨੀ ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਕੂੱਤੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੁਲਿਸ ਵੱਲੋਂ ਤਫਤੀਸ ਲਈ ਥਾਣੇ ਬਲਾਉੁਣ ਤੋਂ ਬਾਅਦ ਕੁਝ ਘੰਟਿਆਂ ਬਾਅਦ ਘਰ ਵਿੱਚ ਨੌਜਵਾਨ ਦੀ ਮੌਤ ਹੋ ਗਈ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਮਨਪ੍ਰੀਤ(20) ਨਾਮ ਦੇ ਨੌਜਵਾਨ ਦੇ ਖਿਲਾਫ ਉਸਦੇ ਗੁਆਢੀ ਗੁਰਲਾਲ ਵੱਲੋਂ ਉਸਦੇ ਨਾਬਾਲਗ ਪੁੱਤਰ ਨੂੰ ਕੁੱਟਮਾਰ ਕਰਨ ਅਤੇ ਗਾਲੀ ਗਲੋਚ ਕਰਨ ਦੇ ਮਾਮਲੇ ਵਿੱਚ ਸਿਟੀ ਪੁਲਿਸ ਨੂੰ ਸ਼ਿਕਾਇਤ ਕੀਤੀ। ਜਿਸਤੇ ਪੁਲਿਸ ਨੇ ਮਨਪ੍ਰੀਤ ਨੂੰ ਥਾਣੇ ਬੁਲਾਇਆ ਸੀ ਅਤੇ ਕੁਝ ਸਮੇਂ ਬਾਅਦ ਹੀ ਉਸਦੀ ਮਾਤਾ ਅਤੇ ਤਿੰਨ ਮੋਹਤਬਰ ਵਿਅਕਤੀਆਂ ਨਾਲ ਘਰ ਭੇਜ਼ ਦਿੱਤਾ ਸੀ ਕਿ ਸਵੇਰ ਸਮੇਂ ਦੁਬਾਰਾ ਆੳਣ ਲਈ ਕਿਹਾ। ਭਰ ਘਰ ਜਾਣ ਤੋ ਬਾਅਦ ਉਸਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਨੇ ਪੁਲਿਸ ਤੇ ਕੱੁਟਮਾਰ ਕਰਨ ਅਤੇ ਘਬਰਾਉਣ ਕਾਰਨ ਮੌਤ ਦਾ ਦੋਸ਼ ਲਾਉਦਿਆਂ ਸਿਵਲ ਹਸਪਤਾਲ ਦੇ ਮੁਰਦਾ ਘਰ ਦੇ ਬਾਹਰ ਲਾਸ਼ ਰੱਖ ਕਿ ਧਰਨਾ ਦੇ ਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਫੋਟੋ: ਬੁਢਲਾਡਾ: ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਇੰਨਸਾਫ ਦੀ ਮੰਗ ਲਈ ਥਾਣੇ ਅੱਗੇ ਧਰਨੇ ਤੇ ਬੈਠੇ ਵੱਖ ਵੱਖ ਜੱਥੇਬੰਦੀਆਂ ਦੇ ਆਗੂ ਅਤੇ ਹਮਾਇਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!