|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ 'ਚ ਹਿਮਾਚਲ ਦੇ ਮੁੱਖ ਮੰਤਰੀ ਦਾ ਵੱਡਾ ਬਿਆਨ ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ 'ਚ ਹਿਮਾਚਲ ਦੇ ਮੁੱਖ ਮੰਤਰੀ ਦਾ ਵੱਡਾ ਬਿਆਨ ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖਿਤਾਬ ਬਖਸ਼ਿਆ ਹੋਇਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਬਹੁਤ ਸਾਰੇ ਸਿੱਖ ਗੁਰਧਾਮ ਆਉਂਦੇ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਲੁਹਾਈਆਂ ਜਾ ਰਹੀਆਂ ਹਨ। ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ’ਤੇ ਪੁਲਿਸ ਪ੍ਰਸਾਸ਼ਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਭਾਵਨਾਵਾਂ ਦੇ ਵਿਰੁੱਧ ਬਿਆਨਬਾਜ਼ੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਜੇਕਰ ਪੂਰਾ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!