|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ ਭਾਰਤ 'ਚ 54,069 ਨਵੇਂ ਮਾਮਲੇ ਅਤੇ 1,321 ਲੋਕਾਂ ਦੀ ਮੌਤ

ਦਿੱਲੀ (ਦੇਵ ਇੰਦਰਜੀਤ) : ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ’ਚ ਪਿਛਲੇ 24 ਘੰਟਿਆਂ ਵਿਚ 64.89 ਲੱਖ ਲੋਕਾਂ ਨੂੰ ਕੋਵਿਡ-19 ਟੀਕੇ ਲਾਏ ਗਏ। ਅਜੇ ਤੱਕ ਟੀਕਿਆਂ ਦੀ ਕੁੱਲ 30.16 ਕਰੋੜ ਖ਼ੁਰਾਕਾਂ ਲੋਕਾਂ ਨੂੰ ਲੱਗ ਚੁੱਕੀਆਂ ਹਨ। ਦੇਸ਼ ’ਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 2,90,63,740 ਹੋਈ। ਇਕ ਦਿਨ ’ਚ 68,885 ਨਵੇਂ ਮਰੀਜ਼ ਸਿਹਤਮੰਦ ਹੋਏ ਹਨ।

NRI Post Desk · 1981 ਦਿਨ ਪਹਿਲਾਂ · ਅੱਪਡੇਟ 1981 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ ਭਾਰਤ 'ਚ 54,069 ਨਵੇਂ ਮਾਮਲੇ ਅਤੇ 1,321 ਲੋਕਾਂ ਦੀ ਮੌਤ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ’ਚ ਪਿਛਲੇ 24 ਘੰਟਿਆਂ ਵਿਚ 64.89 ਲੱਖ ਲੋਕਾਂ ਨੂੰ ਕੋਵਿਡ-19 ਟੀਕੇ ਲਾਏ ਗਏ। ਅਜੇ ਤੱਕ ਟੀਕਿਆਂ ਦੀ ਕੁੱਲ 30.16 ਕਰੋੜ ਖ਼ੁਰਾਕਾਂ ਲੋਕਾਂ ਨੂੰ ਲੱਗ ਚੁੱਕੀਆਂ ਹਨ। ਦੇਸ਼ ’ਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 2,90,63,740 ਹੋਈ। ਇਕ ਦਿਨ ’ਚ 68,885 ਨਵੇਂ ਮਰੀਜ਼ ਸਿਹਤਮੰਦ ਹੋਏ ਹਨ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 96.61 ਫ਼ੀਸਦੀ ਹੈ।

ਸੰਬੰਧਿਤ ਖ਼ਬਰਾਂ

ਭਾਰਤ ’ਚ ਇਕ ਦਿਨ ’ਚ ਕੋਵਿਡ-19 ਦੇ 54,069 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਗਿਣਤੀ ਵੱਧ ਕੇ 3,00,82,778 ਹੋ ਗਈ ਹੈ। ਉੱਥੇ ਹੀ 1,321 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਕੋਵਿਡ-19 ਮਹਾਮਾਰੀ ਤੋਂ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 3,91,981 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 6,27,057 ਹੋ ਗਈ, ਜੋ ਕੁੱਲ ਮਾਮਲਿਆਂ ਦਾ 2.08 ਫ਼ੀਸਦੀ ਹੈ।

ਅਜੇ ਤੱਕ ਕੁੱਲ 39,78,32,667 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 18,59,469 ਨਮੂਨਿਆਂ ਦੀ ਜਾਂਚ ਬੁੱਧਵਾਰ ਨੂੰ ਕੀਤੀ ਗਈ ਸੀ। ਦੱਸ ਦੇਈਏ ਕਿ ਦੇਸ਼ ਕੋਰੋਨਾ ਦੀ ਦੂਜੀ ਲਹਿਰ ਨਾਲ ਉੱਭਰ ਰਿਹਾ ਹੈ। ਹਾਲਾਂਕਿ ਕੋਰੋਨਾ ਮਾਮਲੇ ਘੱਟ ਹੋਣ ਕਾਰਨ ਦੇਸ਼ ਦੇ ਕਈ ਸੂਬੇ ਅਨਲੌਕ ਵੱਲ ਵੱਧ ਰਹੇ ਹਨ। ਮਾਹਰਾਂ ਮੁਤਾਬਕ ਕੋਰੋਨਾ ਦੀ ਤੀਜੀ ਲਹਿਰ ਵੀ ਆ ਸਕਦੀ ਹੈ। ਇਸ ਲਈ ਟੀਕਾਕਰਨ ਬੇਹੱਦ ਜ਼ਰੂਰੀ ਹੈ। ਟੀਕਾਕਰਨ ਮਗਰੋਂ ਵੀ ਮਾਸਕ ਪਹਿਨ ਕੇ ਰੱਖੋ, ਦੂਜੀ ਗਜ਼ ਦੀ ਦੂਰੀ ਬਣਾ ਕੇ ਰੱਖੋ ਅਤੇ ਹੱਥਾਂ ਨੂੰ ਸਾਫ਼ ਰੱਖੋ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!