|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਾ ਵੜਿੰਗ ਦੀ ਹਾਜ਼ਰੀ 'ਚ ਹਮਾਇਤੀਆਂ ਨੇ ਇਕ ਨੌਜਵਾਨ ਦੀ ਕੀਤੀ ਕੁੱਟਮਾਰ ਪੱਗ ਉਤਾਰ ਦਿੱਤੀ

ਲੰਬੀ : ਪਿੰਡ ਕੋਲਿਆਂਵਾਲੀ ਵਿਖੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ 'ਚ ਉਸ ਦੇ ਹਮਾਇਤੀਆਂ ਨੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਤੇ ਉਸ ਦੀ ਪੱਗ ਉਤਾਰ ਦਿੱਤੀ। ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਸ਼ਨਿੱਚਰਵਾਰ ਨੂੰ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਕੋਲਿਆਂਵਾਲੀ ਵਿਖੇ ਚੋਣ ਪ੍ਰਚਾਰ ਕਰ ਰਹੇ ਸਨ ਕਿ ਇਸ ਦੌਰਾਨ ਪਿੰਡ ਦੇ ਇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਬੀ : ਪਿੰਡ ਕੋਲਿਆਂਵਾਲੀ ਵਿਖੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ 'ਚ ਉਸ ਦੇ ਹਮਾਇਤੀਆਂ ਨੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਤੇ ਉਸ ਦੀ ਪੱਗ ਉਤਾਰ ਦਿੱਤੀ। ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਸ਼ਨਿੱਚਰਵਾਰ ਨੂੰ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਕੋਲਿਆਂਵਾਲੀ ਵਿਖੇ ਚੋਣ ਪ੍ਰਚਾਰ ਕਰ ਰਹੇ ਸਨ ਕਿ ਇਸ ਦੌਰਾਨ ਪਿੰਡ ਦੇ ਇਕ ਗੁਰਸਿੱਖ ਨੌਜਵਾਨ ਗੁਰਜੀਤ ਸਿੰਘ ਨੇ ਉਨ੍ਹਾਂ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਕੀਤੇ ਵਾਅਦੇ ਤੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਨਾ ਦੇਣ ਸਬੰਧੀ ਸਵਾਲ ਪੁੱਛੇ।

ਸੰਬੰਧਿਤ ਖ਼ਬਰਾਂ

ਇਸ ਗੱਲ ਤੋਂ ਰਾਜਾ ਵੜਿੰਗ ਭੜਕ ਪਏ ਤੇ ਉਕਤ ਨੌਜਵਾਨ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਵੜਿੰਗ ਦੇ ਸਮਰਥਕਾਂ ਨੇ ਗੁਰਜੀਤ ਸਿੰਘ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਤੇ ਉਸ ਦੀ ਪੱਗ ਉਤਾਰ ਦਿੱਤੀ। ਰੌਲਾ ਪੈਣ 'ਤੇ ਰਾਜਾ ਵੜਿੰਗ ਚੋਣ ਮੀਟਿੰਗ ਛੱਡ ਕੇ ਚਲੇ ਗਏ। ਪੀੜਤ ਗੁਰਜੀਤ ਸਿੰਘ ਨੇ ਥਾਣਾ ਕਬਰਵਾਲਾ ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਥਾਣਾ ਕਬਰਵਾਲਾ ਦੇ ਐੱਸਐੱਚਓ ਗੁਰਦੀਪ ਸਿੰਘ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦੇ ਦਿੱਤੀ ਹੈ। ਰਾਜਾ ਵੜਿੰਗ ਨੇ ਗੁਰਜੀਤ ਸਿੰਘ ਦੀ ਪੱਗ ਲਹਿਣ ਦੀ ਗੱਲ ਨੂੰ ਝੂਠ ਦੱਸਦਿਆਂ ਕਿਹਾ ਕਿ ਉਹ ਸਵਾਲਾਂ ਦੇ ਜਵਾਬ ਦੇ ਕੇ ਵਾਪਸ ਚਲੇ ਗਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!