|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਲੱਖਣ ਕਲਾਂ ਦੇ ਸਮਾਰਟ ਸਕੂਲ ਦਾ ਉਦਘਾਟਨ

ਕਪੂਰਥਲਾ (ਇੰਦਰਜੀਤ ਸਿੰਘ) : ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਪਿੰਡ ਲੱਖਣ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਉਨਾਂ ਪੱਤੀ ਖਿੱਜਰਪੁਰ ਵਿਖੇ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਸ਼

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਪਿੰਡ ਲੱਖਣ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਉਨਾਂ ਪੱਤੀ ਖਿੱਜਰਪੁਰ ਵਿਖੇ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਨਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੀ ਤੱਤਪਰ ਹੈ ਅਤੇ ਇਸੇ ਤਹਿਤ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਜਸਦੇਵ ਸਿੰਘ ਪੁਰੇਵਾਲ, ਐਸ. ਐਚ. ਓ ਸਦਰ ਗੁਰਦਿਆਲ ਸਿੰਘ, ਐਸ. ਐਚ. ਓ ਸਿਟੀ ਹਰਜਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਬਾਬਾ ਇੰਦਰਪਾਲ ਸਿੰਘ, ਬਲਾਕ ਸੰਮਤੀ ਚੇਅਰਪਰਸਨ ਬੀਬੀ ਪਿਆਰੀ, ਸਤਨਾਮ ਸਿੰਘ, ਸਰਪੰਚ ਪੱਤੀ ਖਿੱਜਰਪੁਰ ਸੰਤੋਸ਼ ਰਾਣੀ, ਸਰਪੰਚ ਲੱਖਣ ਕਲਾਂ ਜੀਤ ਰਾਮ, ਸਾਬਕਾ ਸਰਪੰਚ ਹਰਬੰਸ ਕੌਰ, ਨਰਬੀਰ ਸਿੰਘ ਬਾਜਵਾ, ਸਵਰਨ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!