ਕਾਲਾ ਸੰਘਿਆਂ (ਇੰਦਰਜੀਤ ਸਿੰਘ) : ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੈਲਥ ਵੈਲਨੈੱਸ ਸੈਂਟਰ ਢੁਡੀਆਂਵਾਲ ਦਾ ਉਦਘਾਟਨ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਅਤੇ ਸਰਪੰਚ ਸਰਬਜੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਡਾ. ਮਨਜੀਤ ਨੇ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਨੂੰ ਸਥਾਪਿਤ ਕਰਨ ਦਾ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁੱਹਇਆ ਕਰਵਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਪ੍ਰੋਗਰਾਮ ਤਹਿਤ ਹੈਲਥ ਐਂਡ ਵੈਲਨੈਸ ਸੈਂਟਰਾਂ ਨੂੰ ਸਥਾਪਿਤ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ।
ਸੰਬੰਧਿਤ ਖ਼ਬਰਾਂ
ਡਾ. ਮਨਜੀਤ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਸੈਂਟਰਾਂ ਦੇ ਖੁਲੱਣ ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਪੁੱਜਦਾ ਕਰਨ ਵਿੱਚ ਹੋਰ ਆਸਾਨੀ ਹੋਏਗੀ। ਇਸ ਮੌਕੇ ਤੇ ਸੀ.ਐਚ.ਓ. ਪਰਮਜੀਤ ਕੌਰ, ਏ.ਐਨ.ਐਮ. ਸਲਵਿੰਦਰ ਕੌਰ ਅਤੇ ਮਨਜੀਤ ਕੌਰ, ਮੇਲ ਵਰਕਰ ਪਰਗਟ ਸਿੰਘ, ਮੈਂਬਰ ਪੰਚਾਇਤ ਸੁਖਵਿੰਦਰ ਸਿੰਘ ਅਤੇ ਗੁਰਚਰਨ ਸਿੰਘ, ਹਰਪ੍ਰੀਤ ਕੌਰ, ਆਸ਼ਾ ਵਰਕਰ, ਆਸ਼ਾ ਫੈਸੀਲੀਟੇਟਰ ਅਤੇ ਪਿੰਡ ਵਾਸੀ ਹਾਜਰ ਸਨ।






