|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ 'ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ; ਕੂੜੇ ਦੇ ਢੇਰ ‘ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼

ਨਿਊਜ਼ ਡੈਸਕ (ਜਸਕਮਲ) : ਪ੍ਰਤਾਪ ਬਾਗ ‘ਚ ਸੋਮਵਾਰ ਸਵੇਰੇ 9:30 ਵਜੇ 2.6 ਡਿਗਰੀ ਤਾਪਮਾਨ ‘ਚ ਕੂੜੇ ‘ਚ ਪਈ ਨਵਜੰਮੀ ਬੱਚੀ ਦੀ ਲਾਸ਼ ਮਿਲੀ। ਸਾੜ੍ਹੀ 'ਚ ਲਪੇਟੇ ਭਰੂਣ ਨੂੰ ਦੇਖ ਕੇ ਇੰਝ ਲੱਗ ਰਿਹਾ ਸੀ ਜਿਵੇਂ ਰਾਤ ਨੂੰ ਹੀ ਜਨਮ ਤੋਂ ਬਾਅਦ ਬੱਚੀ ਨੂੰ ਸੁੱਟ ਦਿੱਤਾ ਗਿਆ ਹੋਵੇ। ਬਿਨਾਂ ਕੱਪੜਿਆਂ ਦੇ ਠੰਢ ਕਾਰਨ ਸਰੀਰ ਤੇ ਕੋਮਲ ਚਿਹਰਾ ਨੀਲਾ ਪੈ ਚੁੱਕਾ ਸੀ। ਜਾਣਕਾਰੀ ਅਨੁਸਾਰ

NRI Post Desk · 1801 ਦਿਨ ਪਹਿਲਾਂ · ਅੱਪਡੇਟ 1801 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ 'ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ; ਕੂੜੇ ਦੇ ਢੇਰ ‘ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼
📷 NRI Post Desk

ਨਿਊਜ਼ ਡੈਸਕ (ਜਸਕਮਲ) : ਪ੍ਰਤਾਪ ਬਾਗ ‘ਚ ਸੋਮਵਾਰ ਸਵੇਰੇ 9:30 ਵਜੇ 2.6 ਡਿਗਰੀ ਤਾਪਮਾਨ ‘ਚ ਕੂੜੇ ‘ਚ ਪਈ ਨਵਜੰਮੀ ਬੱਚੀ ਦੀ ਲਾਸ਼ ਮਿਲੀ। ਸਾੜ੍ਹੀ 'ਚ ਲਪੇਟੇ ਭਰੂਣ ਨੂੰ ਦੇਖ ਕੇ ਇੰਝ ਲੱਗ ਰਿਹਾ ਸੀ ਜਿਵੇਂ ਰਾਤ ਨੂੰ ਹੀ ਜਨਮ ਤੋਂ ਬਾਅਦ ਬੱਚੀ ਨੂੰ ਸੁੱਟ ਦਿੱਤਾ ਗਿਆ ਹੋਵੇ। ਬਿਨਾਂ ਕੱਪੜਿਆਂ ਦੇ ਠੰਢ ਕਾਰਨ ਸਰੀਰ ਤੇ ਕੋਮਲ ਚਿਹਰਾ ਨੀਲਾ ਪੈ ਚੁੱਕਾ ਸੀ। ਜਾਣਕਾਰੀ ਅਨੁਸਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਨਿਗਮ ਕਰਮਚਾਰੀ ਅਜੈ ਕੁਮਾਰ ਨੇ ਕੰਮ ਸ਼ੁਰੂ ਕੀਤਾ ਤਾਂ ਕੂੜਾ ਚੁੱਕਦੇ ਸਮੇਂ ਉਸ ਦਾ ਹੱਥ ਕੱਪੜਿਆਂ ‘ਤੇ ਪਿਆ। ਇਕ ਛੋਟਾ ਜਿਹਾ ਹੱਥ ਕੱਪੜੇ ਤੋਂ ਬਾਹਰ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਸਵੇਰੇ ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਜਾਂਚ ਕੀਤੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ-3 ਦੇ ਐੱਸਐੱਚਓ ਮੁਕੇਸ਼ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਜਾਂਚ ਅਧਿਕਾਰੀ ਐੱਸਆਈ ਅਮਰੀਕ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ। ਨਗਰ ਨਿਗਮ ਦੇ ਕਰਮਚਾਰੀ ਅਜੈ ਕੁਮਾਰ ਦੇ ਬਿਆਨਾਂ ‘ਤੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦਾ ਸੁਰਾਗ ਲਗਾਉਣ ਲਈ ਡੰਪ ਦੇ ਆਸ-ਪਾਸ 3 ਦਰਜਨ ਤੋਂ ਵੱਧ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਗਈ ਹੈ ਪਰ ਕੁਝ ਹੱਥ ਨਹੀਂ ਲੱਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!