|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੇ ਘਰ ਇਨਕਮ ਟੈਕਸ ਦਾ ਛਾਪਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਨਕਮ ਟੈਕਸ ਵਿਭਾਗ ਵਲੋਂ ਹੀਰੋ ਮੋਟੋਕਾਰਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਵਨ ਮੁੰਜਾਲ ਦੇ ਘਰ ਅਤੇ ਦਫਤਰ 'ਤੇ ਛਾਪੇਮਾਰੀ ਜਾ ਰਹੀ ਹੈ। ਸਵੇਰ ਤੋਂ ਹੀ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ ਅਤੇ ਦਫ਼ਤਰ ਦੀ ਤਲਾਸ਼ੀ ਲਈ ਜਾ ਰਹੀ ਹੈ। ਇਨਕਮ ਟੈਕਸ ਦੇ ਅਧਿਕਾਰੀ ਕੰਪਨੀ ਦੇ ਹੋਰ ਉੱਚ ਅਧਿਕਾਰੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕਰ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੇ ਘਰ ਇਨਕਮ ਟੈਕਸ ਦਾ ਛਾਪਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਨਕਮ ਟੈਕਸ ਵਿਭਾਗ ਵਲੋਂ ਹੀਰੋ ਮੋਟੋਕਾਰਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਵਨ ਮੁੰਜਾਲ ਦੇ ਘਰ ਅਤੇ ਦਫਤਰ 'ਤੇ ਛਾਪੇਮਾਰੀ ਜਾ ਰਹੀ ਹੈ। ਸਵੇਰ ਤੋਂ ਹੀ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ ਅਤੇ ਦਫ਼ਤਰ ਦੀ ਤਲਾਸ਼ੀ ਲਈ ਜਾ ਰਹੀ ਹੈ। ਇਨਕਮ ਟੈਕਸ ਦੇ ਅਧਿਕਾਰੀ ਕੰਪਨੀ ਦੇ ਹੋਰ ਉੱਚ ਅਧਿਕਾਰੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਹੀਰੋ ਮੋਟੋਕਾਰਪ ਦੁਨੀਆ ਦੇ 40 ਤੋਂ ਵੱਧ ਦੇਸ਼ਾਂ ਵਿੱਚ ਕਾਰੋਬਾਰ ਕਰਦੀ ਹੈ। ਛਾਪੇਮਾਰੀ ਦੀ ਖਬਰ ਤੋਂ ਬਾਅਦ ਹੀਰੋ ਮੋਟੋਕਾਰਪ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਆਈ। ਕੰਪਨੀ ਦਾ ਸਟਾਕ ਦੋ ਫੀਸਦੀ ਡਿੱਗ ਕੇ 2,380 ਰੁਪਏ ਤੋਂ ਹੇਠਾਂ ਆ ਗਿਆ। ਮਾਰੂਤੀ, ਬਜਾਜ ਆਟੋ ਅਤੇ ਟੀਵੀਐਸ ਮੋਟਰ ਦੇ ਸ਼ੇਅਰ ਵੀ 1.5 ਫੀਸਦੀ ਤੱਕ ਡਿੱਗ ਗਏ।

ਇਨਕਮ ਟੈਕਸ ਵਿਭਾਗ ਦੇ ਸੂਤਰਾਂ ਨੇ ਦੱਸਿਆ, "ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹੀਰੋ ਮੋਟੋਕਾਰਪ ਅਤੇ ਇਸ ਦੇ ਸੀਨੀਅਰ ਅਧਿਕਾਰੀਆਂ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਟੈਕਸ ਚੋਰੀ ਦੇ ਸ਼ੱਕ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!