|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਦਾਮ ਦੇ ਦੁੱਧ ਨੂੰ ਡਾਈਟ 'ਚ ਕਰੋ ਸ਼ਾਮਲ, ਸਿਹਤ ਰਹੇਗੀ ਤੰਦਰੁਸਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਦਾਮ ਦਾ ਦੁੱਧ ਸਿਰਫ ਸੁਆਦ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਇਹ ਕਈ ਗੁਣਾਂ ਨਾਲ ਭਰਭੂਰ ਹੁੰਦਾ ਹੈ ਜੋ ਸਿਹਤ ਲਈ ਕਾਫੀ ਲਾਭਦਾਇਕ ਵੀ ਹੈ। ਹਾਲਾਂਕਿ ਪਿਛਲੇ ਕੁਝ ਸਾਲਾਂ ਤੋਂ ਬਦਾਮ-ਦੁੱਧ ਲੋਕਾਂ ਵਿੱਚ ਕਾਫੀ ਮਸ਼ਹੂਰ ਹੋ ਰਿਹਾ ਹੈ। ਕਿਉਂਕਿ ਇਸ ਦਾ ਜ਼ਾਇਕਾ ਤਾਂ ਮਜ਼ੇਦਾਰ ਹੁੰਦਾ ਹੈ ਤੇ ਇਸ ਵਿੱਚ ਭਰਪੂਰ ਮਾਤਰਾ 'ਚ ਪੋਸ਼ਣ ਹੁੰਦਾ ਹੈ, ਜੋ ਸਾਡੀ

NRI Post Desk · 1716 ਦਿਨ ਪਹਿਲਾਂ · ਅੱਪਡੇਟ 1716 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਦਾਮ ਦੇ ਦੁੱਧ ਨੂੰ ਡਾਈਟ 'ਚ ਕਰੋ ਸ਼ਾਮਲ, ਸਿਹਤ ਰਹੇਗੀ ਤੰਦਰੁਸਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਦਾਮ ਦਾ ਦੁੱਧ ਸਿਰਫ ਸੁਆਦ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਇਹ ਕਈ ਗੁਣਾਂ ਨਾਲ ਭਰਭੂਰ ਹੁੰਦਾ ਹੈ ਜੋ ਸਿਹਤ ਲਈ ਕਾਫੀ ਲਾਭਦਾਇਕ ਵੀ ਹੈ। ਹਾਲਾਂਕਿ ਪਿਛਲੇ ਕੁਝ ਸਾਲਾਂ ਤੋਂ ਬਦਾਮ-ਦੁੱਧ ਲੋਕਾਂ ਵਿੱਚ ਕਾਫੀ ਮਸ਼ਹੂਰ ਹੋ ਰਿਹਾ ਹੈ। ਕਿਉਂਕਿ ਇਸ ਦਾ ਜ਼ਾਇਕਾ ਤਾਂ ਮਜ਼ੇਦਾਰ ਹੁੰਦਾ ਹੈ ਤੇ ਇਸ ਵਿੱਚ ਭਰਪੂਰ ਮਾਤਰਾ 'ਚ ਪੋਸ਼ਣ ਹੁੰਦਾ ਹੈ, ਜੋ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਵੈਬਐਮਡੀ ਦੇ ਅਨੁਸਾਰ, ਇਹ ਵਿਟਾਮਿਨ ਈ, ਫਾਸਫੋਰਸ, ਮੈਂਗਨੀਜ਼, ਮੈਗਨੀਸ਼ੀਅਮ, ਆਇਰਨ, ਕਾਪਰ, ਪ੍ਰੋਟੀਨ, ਕੈਲੋਰੀ, ਵਿਟਾਮਿਨ ਡੀ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ।

ਸੰਬੰਧਿਤ ਖ਼ਬਰਾਂ

ਬਦਾਮ ਦੇ ਦੁੱਧ ਵਿੱਚ ਮੌਜੂਦ ਵਿਟਾਮਿਨ ਡੀ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦਗਾਰ ਹੁੰਦਾ ਹੈ। ਬਦਾਮ ਦਾ ਦੁੱਧ ਵੀ ਵਿਟਾਮਿਨ ਈ ਦਾ ਚੰਗਾ ਸਰੋਤ ਹੈ ਜੋ ਦਿਲ ਦੀਆਂ ਬਿਮਾਰੀਆਂ ਨੂੰ ਦੂਰ ਰੱਖਦਾ ਹੈ, ਸਕਿਨ ਨੂੰ ਪੋਸ਼ਣ ਦਿੰਦਾ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਵਿਚ ਮੌਜੂਦ ਐਂਟੀਆਕਸੀਡੈਂਟ ਸਕਿਨ ਨੂੰ ਫ੍ਰੀ ਰੈਡੀਕਲਸ ਦੇ ਨੁਕਸਾਨ ਤੋਂ ਬਚਾਉਂਦਾ ਹੈ ਅਤੇ ਸ਼ੂਗਰ ਫ੍ਰੀ ਹੋਣ ਕਾਰਨ ਇਹ ਭਾਰ ਨੂੰ ਵੀ ਕੰਟਰੋਲ ਵਿੱਚ ਰੱਖਦਾ ਹੈ।

ਇਸ ਵਿੱਚ ਕੈਲਸ਼ੀਅਮ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਹੱਡੀਆਂ ਦੇ ਨਿਰਮਾਣ ਵਿੱਚ ਮਦਦ ਕਰਦਾ ਹੈ ਅਤੇ ਹੱਡੀਆਂ ਨੂੰ ਮਜ਼ਬੂਤ ​​ਕਰਨ ਦਾ ਕੰਮ ਕਰਦਾ ਹੈ। ਬਦਾਮ ਦਾ ਦੁੱਧ ਬਲੱਡ ਸ਼ੂਗਰ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ। ਬਦਾਮ ਦਾ ਦੁੱਧ ਵੀ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!