|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

31 ਜੁਲਾਈ ਤੱਕ ਵਧੀ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ

ਦਿੱਲੀ (ਦੇਵ ਇੰਦਰਜੀਤ) : ਡੀ.ਜੀ.ਸੀ.ਏ. ਨੇ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਲਗਾਈ ਰੋਕ ਨੂੰ 30 ਜੂਨ ਤੱਕ ਵਧਾਇਆ ਸੀ। ਕੁਝ ਚੋਣਵੇਂ ਏਅਰ ਰੂਟਸ 'ਤੇ ਫਲਾਈਟਾਂ ਦਾ ਸੰਚਾਲਨ ਕੀਤਾ ਜਾਵੇਗਾ। ਜਾਰੀ ਕੀਤੇ ਗਏ ਨਵੇਂ ਸਰਕੁਲਰ ਵਿਚ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਵਧਾਉਣ ਦਾ ਫੈ਼ਸਲੇ ਦਾ ਅਸਰ ਕਾਰਗੋ

NRI Post Desk · 1975 ਦਿਨ ਪਹਿਲਾਂ · ਅੱਪਡੇਟ 1975 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
31 ਜੁਲਾਈ ਤੱਕ ਵਧੀ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਡੀ.ਜੀ.ਸੀ.ਏ. ਨੇ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਅੰਤਰਰਾਸ਼ਟਰੀ ਯਾਤਰੀ ਉਡਾਣਾਂ 'ਤੇ ਲਗਾਈ ਰੋਕ ਨੂੰ 30 ਜੂਨ ਤੱਕ ਵਧਾਇਆ ਸੀ। ਕੁਝ ਚੋਣਵੇਂ ਏਅਰ ਰੂਟਸ 'ਤੇ ਫਲਾਈਟਾਂ ਦਾ ਸੰਚਾਲਨ ਕੀਤਾ ਜਾਵੇਗਾ। ਜਾਰੀ ਕੀਤੇ ਗਏ ਨਵੇਂ ਸਰਕੁਲਰ ਵਿਚ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਵਧਾਉਣ ਦਾ ਫੈ਼ਸਲੇ ਦਾ ਅਸਰ ਕਾਰਗੋ ਜਹਾਜ਼ਾਂ 'ਤੇ ਨਹੀਂ ਪਵੇਗਾ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਇਸ ਪਾਬੰਦੀ ਤੋਂ ਉਹਨਾਂ ਉਡਾਣਾਂ ਨੂੰ ਛੋਟ ਹੋਵੇਗੀ ਜਿਹਨਾਂ ਨੂੰ ਖਾਸ ਤੌਰ 'ਤੇ ਡੀ.ਜੀ.ਸੀ.ਏ. ਨੇ ਮਨਜ਼ੂਰੀ ਦਿੱਤੀ ਹੈ। ਭਾਰਤ ਵਿਚ ਕੋਵਿਡ-19 ਮਹਾਮਾਰੀ ਕਾਰਨ 23 ਮਾਰਚ, 2020 ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਮਈ 2020 ਤੋ ਵੰਦੇ ਮਾਤਰਮ ਮੁਹਿੰਮ ਅਤੇ ਜੁਲਾਈ 2020 ਤੋਂ ਚੋਣਵੇਂ ਦੇਸ਼ਾਂ ਵਿਚਕਾਰ ਦੋ-ਪੱਖੀ 'ਏਅਰ ਬਬਲ' ਵਿਵਸਥਾ ਦੇ ਤਹਿਤ ਅੰਤਰਰਾਸ਼ਟਰੀ ਜਹਾਜ਼ ਉਡਾਣ ਭਰ ਰਹੇ ਹਨ।

ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਅੰਤਰਰਾਸ਼ਟਰੀ ਵਪਾਰਕ ਯਾਤਰੀ ਉਡਾਣਾਂ 'ਤੇ ਪਾਬੰਦੀ 31 ਜੁਲਾਈ. 2021 ਤੱਕ ਵਧਾ ਦਿੱਤੀ ਹੈ। ਦੇਸ਼ ਵਿਚ ਡੈਲਟਾ ਪਲੱਸ ਵੈਰੀਐਂਟ ਦੇ ਵੱਧਦੇ ਮਾਮਲਿਆਂ ਅਤੇ ਤੀਜੀ ਲਹਿਰ ਦੇ ਖਦਸ਼ੇ ਵਿਚਕਾਰ ਡੀ.ਜੀ.ਸੀ.ਏ. ਨੇ ਅਹਿਮ ਫ਼ੈਸਲਾ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!