|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਭਾਰਤ, ਆਸਟਰੇਲੀਆ ਤੇ ਕੈਨੇਡਾ ਮਿਲ ਕੇ ਕਰਣਗੇ ਕੰਮ, ਪ੍ਰਧਾਨ ਮੰਤਰੀ ਮੋਦੀ ਨੇ ਖੁਸ਼ੀ ਦਾ ਕੀਤਾ ਇਜ਼ਹਾਰ!

ਜੌਹੈਨਸਬਰਗ (ਪਾਇਲ): ਅਮਰੀਕਾ ਅਤੇ ਚੀਨ ਦੇ ਵਧਦੇ ਦਬਾਅ ਦੇ ਵਿਚਕਾਰ, ਭਾਰਤ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਖੁਦ ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਹੁਣ ਕੈਨੇਡਾ ਅਤੇ ਆਸਟਰੇਲੀਆ ਨਾਲ ਮਿਲ ਕੇ ਕੰਮ ਕਰੇਗਾ।

NRI Post Desk · 371 ਦਿਨ ਪਹਿਲਾਂ · ਅੱਪਡੇਟ 371 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ, ਆਸਟਰੇਲੀਆ ਤੇ ਕੈਨੇਡਾ ਮਿਲ ਕੇ ਕਰਣਗੇ ਕੰਮ, ਪ੍ਰਧਾਨ ਮੰਤਰੀ ਮੋਦੀ ਨੇ ਖੁਸ਼ੀ ਦਾ ਕੀਤਾ ਇਜ਼ਹਾਰ!
📷 NRI Post Desk

ਜੌਹੈਨਸਬਰਗ (ਪਾਇਲ): ਅਮਰੀਕਾ ਅਤੇ ਚੀਨ ਦੇ ਵਧਦੇ ਦਬਾਅ ਦੇ ਵਿਚਕਾਰ, ਭਾਰਤ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਖੁਦ ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਹੁਣ ਕੈਨੇਡਾ ਅਤੇ ਆਸਟਰੇਲੀਆ ਨਾਲ ਮਿਲ ਕੇ ਕੰਮ ਕਰੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਜੀ-20 ਸੰਮੇਲਨ (G20 Leaders' Summit) ਤੋਂ ਇਲਾਵਾ ਆਪਣੇ ਆਸਟਰੇਲੀਆਈ ਅਤੇ ਕੈਨੇਡੀਅਨ ਹਮਰੁਤਬਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਰਤ, ਆਸਟਰੇਲੀਆ ਅਤੇ ਕੈਨੇਡਾ ਵਿਚਕਾਰ ਇੱਕ ਨਵੀਂ ਤਿੰਨ-ਧਿਰੀ (trilateral) ਤਕਨਾਲੋਜੀ ਅਤੇ ਨਵੀਨਤਾ ਸਾਂਝੇਦਾਰੀ ਦਾ ਐਲਾਨ ਕੀਤਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ,“ ਅਸੀਂ ਇੱਕ ਨਵੀਂ ਭਾਈਵਾਲੀ ਬਣਾਉਣ ਜਾ ਰਹੇ ਹਾਂ। ਅਸੀਂ ਇਕੱਠੇ ਕੰਮ ਕਰਾਂਗੇ, ਤਿੰਨੋਂ ਦੇਸ਼ ਭਵਿੱਖ ਲਈ ਇਕੱਠੇ ਕੰਮ ਕਰਨਗੇ।” ਇਸ ਤੋਂ ਇਲਾਵਾ ਮੋਦੀ ਨੇ ਕਿਹਾ ਕਿ ਇਹ ਪਹਿਲਕਦਮੀ ਤਿੰਨ ਮਹਾਂਦੀਪਾਂ ਅਤੇ ਤਿੰਨ ਸਮੁੰਦਰਾਂ ਵਿੱਚ ਲੋਕਤੰਤਰੀ ਭਾਈਵਾਲਾਂ ਦਰਮਿਆਨ ਉੱਭਰਦੀਆਂ ਤਕਨਾਲੋਜੀਆਂ ਵਿੱਚ ਸਹਿਯੋਗ ਨੂੰ ਡੂੰਘਾ ਕਰੇਗੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੂੰ ਵੱਡੇ ਪੱਧਰ ’ਤੇ ਅਪਣਾਉਣ ਵਿੱਚ ਸਹਾਇਤਾ ਕਰੇਗੀ।

ਦੱਸ ਦਈਏ ਕਿ ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ ਤਿੰਨਾਂ ਦੇਸ਼ਾਂ ਦੇ ਅਧਿਕਾਰੀ 2026 ਦੀ ਪਹਿਲੀ ਤਿਮਾਹੀ ਵਿੱਚ ਮੁਲਾਕਾਤ ਕਰਨਗੇ।

ਇਸ ਤੋਂ ਪਹਿਲਾਂ ਮੋਦੀ ਨੇ ਸ਼ਨੀਵਾਰ ਨੂੰ ਵੱਖਰੇ ਤੌਰ ’ਤੇ ਆਪਣੇ ਬ੍ਰਿਟਿਸ਼ ਹਮਰੁਤਬਾ ਕੀਰ ਸਟਾਰਮਰ ਅਤੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨਾਲ ਵੀ ਮੁਲਾਕਾਤ ਕੀਤੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!