|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ' ਤੇ ਪਾਬੰਦੀ 31 ਜਨਵਰੀ ਤੱਕ ਵਧਾਈ

ਨਵੀਂ ਦਿੱਲੀ (ਦੇਵ ਇੰਦਰਜੀਤ )- ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਭਾਰਤ ਵਿੱਚ ਸ਼ੈਡਿਊਲ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਦੀ ਆਵਾਜਾਈ 'ਤੇ ਰੋਕ 31 ਜਨਵਰੀ 2021 ਤੱਕ ਵਧਾ ਦਿੱਤੀ ਹੈ। ਪਰ ਇਸ ਦੌਰਾਨ ਵੰਦੇ ਭਾਰਤ ਮਿਸ਼ਨ ਅਧੀਨ ਚੱਲ ਰਹੀਆਂ ਉਡਾਣਾਂ ਜਾਰੀ ਰਹਿਣਗੀਆਂ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ 'ਤੇ 31 ਦਸੰਬ

NRI Post Desk · 2154 ਦਿਨ ਪਹਿਲਾਂ · ਅੱਪਡੇਟ 2154 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ' ਤੇ ਪਾਬੰਦੀ 31 ਜਨਵਰੀ ਤੱਕ ਵਧਾਈ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ )- ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਭਾਰਤ ਵਿੱਚ ਸ਼ੈਡਿਊਲ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਦੀ ਆਵਾਜਾਈ 'ਤੇ ਰੋਕ 31 ਜਨਵਰੀ 2021 ਤੱਕ ਵਧਾ ਦਿੱਤੀ ਹੈ। ਪਰ ਇਸ ਦੌਰਾਨ ਵੰਦੇ ਭਾਰਤ ਮਿਸ਼ਨ ਅਧੀਨ ਚੱਲ ਰਹੀਆਂ ਉਡਾਣਾਂ ਜਾਰੀ ਰਹਿਣਗੀਆਂ। ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ 'ਤੇ 31 ਦਸੰਬਰ ਤੱਕ ਪਾਬੰਦੀ ਲਗਾਈ ਗਈ ਸੀ। ਡੀਜੀਸੀਏ ਦੇ ਆਦੇਸ਼ ਅਨੁਸਾਰ ਸਿਰਫ ਚੁਣੀਆਂ ਉਡਾਣਾਂ ਨੂੰ ਹੀ ਚਲਾਉਣ ਦੀ ਆਗਿਆ ਹੋਵੇਗੀ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਦੋ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ ਭਾਰਤ ਨੇ 25 ਮਈ ਨੂੰ ਘਰੇਲੂ ਯਾਤਰੀਆਂ ਦੀਆਂ ਉਡਾਣਾਂ ਦੁਬਾਰਾ ਸ਼ੁਰੂ ਕੀਤੀਆਂ ਸਨ। ਇਸ ਤੋਂ ਬਾਅਦ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ ਵਿਦੇਸ਼ਾਂ ਵਿੱਚ ਫਸੇ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਕੀਤੀ ਗਈ ਸੀ ਅਤੇ ਕਈ ਦੇਸ਼ਾਂ ਨਾਲ ਹਵਾਈ ਬੱਬਲ ਸਮਝੌਤੇ ਵੀ ਹਸਤਾਖਰ ਕੀਤੇ ਗਏ ਸਨ।

ਸੰਬੰਧਿਤ ਖ਼ਬਰਾਂ

ਉੱਧਰ, ਯੁਨਾਈਟਡ ਕਿੰਗਡਮ ਆਉਣ ਅਤੇ ਜਾਉਣ ਵਾਲੀਆਂ ਸਾਰੀਆਂ ਉਡਾਣਾਂ 'ਤੇ ਅਸਥਾਈ ਪਾਬੰਦੀ 7 ਜਨਵਰੀ 2021 ਤੱਕ ਵਧਾ ਦਿੱਤੀ ਗਈ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਯੂ ਕੇ ਦੀਆਂ ਸਾਰੀਆਂ ਉਡਾਣਾਂ ਨੂੰ 31 ਦਸੰਬਰ ਤੱਕ ਰੋਕਣ ਦਾ ਫ਼ੈਸਲਾ ਕੀਤਾ ਗਿਆ ਸੀ। ਹੁਣ ਇਹ ਪਾਬੰਦੀ 7 ਜਨਵਰੀ ਤੱਕ ਲਾਗੂ ਰਹੇਗੀ। ਆਉਣ ਵਾਲੇ ਦਿਨਾਂ ਵਿਚ ਸਥਿਤੀ ਦੇ ਮੱਦੇਨਜ਼ਰ ਫੈਸਲਾ ਲਿਆ ਜਾਵੇਗਾ।

ਕੇਂਦਰ ਸਰਕਾਰ ਨੇ ਦੇਸ਼ ਵਿੱਚ ਨਵੀ ਕਿਸਮ ਦੇ ਕੋਰੋਨਾ ਦੇ ਪਾਏ ਜਾਣ ਤੋਂ ਬਾਅਦ ਸਾਵਧਾਨੀ ਉਪਾਅ ਵਜੋਂ 22 ਦਸੰਬਰ ਨੂੰ ਹਵਾਈ ਫਲਾਈਟ ਨੂੰ ਅਸਥਾਈ ਤੌਰ ਤੇ ਰੱਦ ਕਰ ਦਿੱਤਾ ਸੀ। ਕੋਰੋਨਾ ਦੇ ਨਵੇਂ ਵੇਰੀਐਂਟ ਦਾ ਵਾਇਰਸ ਬ੍ਰਿਟੇਨ ਤੋਂ ਆਏ 20 ਲੋਕਾਂ ਵਿੱਚਾ ਪਾਇਆ ਗਿਆ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!