|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨ ‘ਚ ਮਿਜ਼ਾਈਲ ਡਿਗਣ ‘ਤੇ ਭਾਰਤ ਨੇ ਜਤਾਇਆ ਖੇਦ, ਕਿਹਾ ‘ਗਲਤੀ ਨਾਲ ਚੱਲ ਗਈ’

ਨਿਊਜ਼ ਡੈਸਕ : ਭਾਰਤੀ ਰੱਖਿਆ ਮੰਤਰਾਲੇ ਨੇ ਮੰਨ ਲਿਆ ਹੈ ਕਿ 9 ਮਾਰਚ ਨੂੰ ਭਾਰਤ ਦੀ ਇੱਕ ਮਿਜ਼ਾਈਲ ਪਾਕਿਸਤਾਨ ਦੇ ਇਲਾਕੇ ਵਿਚ 124 ਕਿਲੋਮੀਟਰ ਅੰਦਰ ਡਿੱਗ ਗਈ ਸੀ। ਡਿਫੈਂਸ ਮਨਿਸਟਰੀ ਨੇ ਸ਼ੁੱਕਰਵਾਰ ਸ਼ਾਮ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਇਹ ਘਟਨਾ ‘ਐਕਸੀਡੈਂਟਲ ਫਾਇਰਿੰਗ’ ਕਾਰਨ ਹੋਈ। 9 ਮਾਰਚ 2022 ਨੂੰ ਰੁਟੀਨ ਮੇਨਟੇਂਸ ਦੌਰਾਨ ਤਕਨੀਕੀ ਖਰਾਬੀ ਕਾਰਨ ਇਹ ਘਟਨਾ ਹੋਈ।ਸਰਕਾ

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ‘ਚ ਮਿਜ਼ਾਈਲ ਡਿਗਣ ‘ਤੇ ਭਾਰਤ ਨੇ ਜਤਾਇਆ ਖੇਦ, ਕਿਹਾ ‘ਗਲਤੀ ਨਾਲ ਚੱਲ ਗਈ’
📷 NRI Post Desk

ਨਿਊਜ਼ ਡੈਸਕ : ਭਾਰਤੀ ਰੱਖਿਆ ਮੰਤਰਾਲੇ ਨੇ ਮੰਨ ਲਿਆ ਹੈ ਕਿ 9 ਮਾਰਚ ਨੂੰ ਭਾਰਤ ਦੀ ਇੱਕ ਮਿਜ਼ਾਈਲ ਪਾਕਿਸਤਾਨ ਦੇ ਇਲਾਕੇ ਵਿਚ 124 ਕਿਲੋਮੀਟਰ ਅੰਦਰ ਡਿੱਗ ਗਈ ਸੀ। ਡਿਫੈਂਸ ਮਨਿਸਟਰੀ ਨੇ ਸ਼ੁੱਕਰਵਾਰ ਸ਼ਾਮ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਇਹ ਘਟਨਾ ‘ਐਕਸੀਡੈਂਟਲ ਫਾਇਰਿੰਗ’ ਕਾਰਨ ਹੋਈ। 9 ਮਾਰਚ 2022 ਨੂੰ ਰੁਟੀਨ ਮੇਨਟੇਂਸ ਦੌਰਾਨ ਤਕਨੀਕੀ ਖਰਾਬੀ ਕਾਰਨ ਇਹ ਘਟਨਾ ਹੋਈ।ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਤੇ ਹਾਈਲੈਵਲ ਕੋਰਟ ਆਫ ਇਨਕੁਆਰੀ ਦੇ ਆਰਡਰ ਜਾਰੀ ਕਰ ਦਿੱਤੇ ਹਨ। ਚੰਗੀ ਗੱਲ ਇਹ ਹੈ ਕਿ ਇਸ ਐਕਸੀਡੈਂਟਲ ਫਾਇਰਿੰਗ ਦੀ ਵਜ੍ਹਾ ਨਾਲ ਕਿਸੇ ਤਰ੍ਹਾਂ ਦਾ ਜਾਨੀ-ਮਾਲ ਦੀ ਨੁਕਸਾਨ ਨਹੀਂ ਹੋਇਆ।

ਸੰਬੰਧਿਤ ਖ਼ਬਰਾਂ

ਪਾਕਿਸਤਾਨੀ ਸੈਨਾ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਬਾਬਰ ਇਫਤਖਾਰ ਨੇ ਵੀਰਵਾਰ ਸ਼ਾਮ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਘਟਨਾ ਦਾ ਖੁਲਾਸਾ ਕੀਤਾ ਸੀ। ਬਾਬਾਰ ਨੇ ਕਿਹਾ ਸੀ ਕਿ ਭਾਰਤ ਵੱਲੋਂ ਜੋ ਚੀਜ਼ ਸਾਡੇ ਦੇਸ਼ ‘ਤੇ ਦਾਗੀ ਗਈ ਸੀ, ਉਸ ਨੂੰ ਤੁਸੀਂ ਸੁਪਰ ਸੋਨਿਕ ਫਲਾਇੰਗ ਆਬਜੈਕਟ ਜਾਂ ਮਿਜ਼ਾਈਲ ਕਹਿ ਸਕਦੇ ਹਨ। ਇਸ ਵਿਚ ਕਿਸੇ ਤਰ੍ਹਾਂ ਦਾ ਹਥਿਆਰ ਜਾਂ ਬਾਰੂਦ ਨਹੀਂ ਸੀ। ਲਿਹਾਜ਼, ਕਿਸੇ ਤਰ੍ਹਾਂ ਦੀ ਤਬਾਹੀ ਨਹੀਂ ਹੋਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!