|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਭਾਰਤ ਦਾ ਉਲੰਪਿਕ 'ਚ ਇੱਕ ਹੋਰ ਤਗਮੇ ਤੈਅ, ਪੀਵੀ ਸਿੰਧੂ ਸੈਮੀਫਾਈਨਲ 'ਚ ਪਹੁੰਚੀ

ਟੋਕੀਓ (ਦੇਵ ਇੰਦਰਜੀਤ) : ਭਾਰਤੀ ਸਟਾਰ ਸ਼ਟਲਰ ਪੀਵੀ ਸਿੰਧੂ ਦਾ ਕੁਆਰਟਰ ਫਾਈਨਲ ਵਿੱਚ ਜਾਪਾਨ ਦੀ ਯਾਮਾਗੁਚੀ ਨਾਲ ਮੁਕਾਬਲਾ ਹੋਇਆ। ਪੀਵੀ ਸਿੰਧੂ ਨੇ ਕੁਆਰਟਰ ਫਾਈਨਲ ਵਿੱਚ ਯਾਮਾਗੁਚੀ ਨੂੰ 2-0 ਨਾਲ ਹਰਾਇਆ। ਇਸ ਨਾਲ ਭਾਰਤ ਇੱਕ ਹੋਰ ਤਗਮੇ ਦੇ ਨੇੜੇ ਹੈ। ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫ

NRI Post Desk · 1945 ਦਿਨ ਪਹਿਲਾਂ · ਅੱਪਡੇਟ 1945 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ ਦਾ ਉਲੰਪਿਕ 'ਚ ਇੱਕ ਹੋਰ ਤਗਮੇ ਤੈਅ, ਪੀਵੀ ਸਿੰਧੂ ਸੈਮੀਫਾਈਨਲ 'ਚ ਪਹੁੰਚੀ
📷 NRI Post Desk

ਟੋਕੀਓ (ਦੇਵ ਇੰਦਰਜੀਤ) : ਭਾਰਤੀ ਸਟਾਰ ਸ਼ਟਲਰ ਪੀਵੀ ਸਿੰਧੂ ਦਾ ਕੁਆਰਟਰ ਫਾਈਨਲ ਵਿੱਚ ਜਾਪਾਨ ਦੀ ਯਾਮਾਗੁਚੀ ਨਾਲ ਮੁਕਾਬਲਾ ਹੋਇਆ। ਪੀਵੀ ਸਿੰਧੂ ਨੇ ਕੁਆਰਟਰ ਫਾਈਨਲ ਵਿੱਚ ਯਾਮਾਗੁਚੀ ਨੂੰ 2-0 ਨਾਲ ਹਰਾਇਆ। ਇਸ ਨਾਲ ਭਾਰਤ ਇੱਕ ਹੋਰ ਤਗਮੇ ਦੇ ਨੇੜੇ ਹੈ। ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ | ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ | ਭਾਰਤੀ ਸਮੇਂ ਅਨੁਸਾਰ ਕਰੀਬ ਦੁਪਹਿਰ ਦੋ ਵਜੇ ਸ਼ੁਰੂ ਹੋਏ ਮਹਿਲਾ ਬੈਡਮਿੰਟਨ ਮੁਕਾਬਲੇ ਵਿਚ ਭਾਰਤ ਦੀ ਪੀ.ਵੀ. ਸਿੰਧੂ ਨੇ ਜਾਪਾਨ ਦੀ ਖਿਡਾਰਨ ਅਕਾਨਾ ਯਾਮਾਗੁਚੀ ਨੂੰ 56 ਮਿੰਟ ਚਲੇ ਮੁਕਾਬਲੇ ਦੇ ਸਿਧੇ ਸੈੱਟਾਂ ਚ 21-13 ਅਤੇ 22-20 ਅੰਕਾਂ ਨਾਲ ਮਾਤ ਦਿੱਤੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!