|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੁਲਭੂਸ਼ਣ ਜਾਧਵ ਮਾਮਲਾ : ਭਾਰਤੀ ਅਧਿਕਾਰੀ ਨੇ ਪਾਕਿਸਤਾਨੀਆਂ ਨੂੰ ਕੀਤਾ ਪਾਣੀ-ਪਾਣੀ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਦੇ ਮਾਮਲੇ ਦੀ ਸੁਣਵਾਈ ਦੇ ਪਹਿਲੇ ਦਿਨ ਭਾਰਤੀ ਅਧਿਕਾਰੀ ਨੇ ਪਾਕਿਸਤਾਨੀ ਅਧਿਕਾਰੀਆਂ ਪਾਣੀ-ਪਾਣੀ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਦੇ ਮਾਮਲੇ ਦੀ ਸੁਣਵਾਈ ਦੌਰਾਨ ਮਾਮਲੇ ਨਾਲ ਜੁੜੇ ਸਾਰੇ ਅਧਿਕਾਰੀ ਆਪਸ 'ਚ ਹੱਥ ਮਿਲਾ ਰਹੇ ਸਨ। ਇਸ ਦੌਰਾਨ ਇਕ ਪਾਕਿਸਤਾਨ

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਦੇ ਮਾਮਲੇ ਦੀ ਸੁਣਵਾਈ ਦੇ ਪਹਿਲੇ ਦਿਨ ਭਾਰਤੀ ਅਧਿਕਾਰੀ ਨੇ ਪਾਕਿਸਤਾਨੀ ਅਧਿਕਾਰੀਆਂ ਪਾਣੀ-ਪਾਣੀ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਅੰਤਰਰਾਸ਼ਟਰੀ ਅਦਾਲਤ 'ਚ ਕੁਲਭੂਸ਼ਣ ਜਾਧਵ ਦੇ ਮਾਮਲੇ ਦੀ ਸੁਣਵਾਈ ਦੌਰਾਨ ਮਾਮਲੇ ਨਾਲ ਜੁੜੇ ਸਾਰੇ ਅਧਿਕਾਰੀ ਆਪਸ 'ਚ ਹੱਥ ਮਿਲਾ ਰਹੇ ਸਨ। ਇਸ ਦੌਰਾਨ ਇਕ ਪਾਕਿਸਤਾਨੀ ਅਧਿਕਾਰੀ ਨੇ ਜਦੋਂ ਭਾਰਤੀ ਡਿਪਲੋਮੈਟ ਵੱਲ ਹੱਥ ਮਿਲਾਉਣ ਲਈ ਆਪਣਾ ਹੱਥ ਅਗੇ ਵਧਾਇਆ ਤਾਂ ਉਸ ਦੇ ਜਵਾਬ ਨੇ ਸਾਰੇ ਭਾਰਤੀ ਡਿਪਲੋਮੈਟ ਦੀ ਪ੍ਰਤੀਕ੍ਰਿਆ ਨੇ ਪਾਕਿਸਤਾਨੀ ਅਧਿਕਾਰੀਆਂ ਦੇ ਰੰਗ ਉਡਾ ਕੇ ਰੱਖ ਦਿੱਤੇ। ਇਸ ਦੌਰਾਨ ਭਾਰਤੀ ਡਿਪਲੋਮੈਟ ਨੇ ਪਾਕਿਸਤਾਨੀ ਅਧਿਕਾਰੀ ਨਾਲ ਹੱਥ ਨਹੀਂ ਮਿਲਾਇਆ ਬਲਕਿ ਉਨ੍ਹਾਂ ਨੂੰ ਹੱਥ ਜੋੜ ਕੇ 'ਨਮਸਤੇ' ਕਰ ਦਿਤੀ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਸੋਮਵਾਰ ਸਵੇਰੇ ਸੁਣਵਾਈ ਤੋਂ ਪਹਿਲਾਂ ਪਾਕਿਸਤਾਨ ਦੇ ਅਟਾਰਨੀ ਜਨਰਲ ਅਨਵਰ ਮੰਸੂਰ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਦੀਪਕ ਮਿੱਤਲ ਦੇ ਕੋਲ ਗਏ ਤੇ ਉਨ੍ਹਾਂ ਨਾਲ ਹੱਥ ਮਿਲਾਉਣਾ ਚਾਹਿਆ ਪਰੰਤੂ ਮਿੱਤਲ ਨੇ ਉਨ੍ਹਾਂ ਨਾਲ ਹੱਥ ਨਹੀਂ ਮਿਲਾਇਆ ਬਲਕਿ ਉਨ੍ਹਾਂ ਨੂੰ ਹੱਥ ਜੋੜ ਕੇ 'ਨਮਸਤੇ' ਕੀਤਾ। ਮਿੱਤਲ ਨੇ ਪਾਕਿਸਤਾਨ ਦੇ ਵਿਦੇਸ਼ ਦਫਤਰ ਦੇ ਬੁਲਾਰੇ ਤੇ ਦੱਖਣੀ ਏਸ਼ੀਆ ਦੇ ਜਨਰਲ ਡਾਇਰੈਕਟਰ ਮੁਹੰਮਦ ਫੈਜ਼ਲ ਨੂੰ ਵੀ ਹੱਥ ਜੋੜ ਕੇ ਨਮਸਤੇ ਕੀਤਾ। ਜਾਧਵ ਭਾਰਤੀ ਨੇਵੀ ਤੋਂ ਸੇਵਾਮੁਕਤ ਅਧਿਕਾਰੀ ਹਨ। ਉਨ੍ਹਾਂ ਨੂੰ ਬੰਦ ਕਮਰੇ 'ਚ ਸੁਣਵਾਈ ਤੋਂ ਬਾਅਦ ਅਪ੍ਰੈਲ 2017 'ਚ ਜਾਸੂਸੀ ਤੇ ਅੱਤਵਾਦ ਦੇ ਦੋਸ਼ 'ਚ ਇਕ ਫੌਜੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!