|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

INDIA V/s BANGLADESH : ਮਮਤਾ ਬੈਨਰਜੀ ਅਤੇ PM ਸ਼ੇਖ ਹਸੀਨਾ ਸਮੇਤ ਕਈ ਹਸਤੀਆਂ ਰਹੀ ਮੌਜੂਦ

ਕੋਲਕਾਤਾ (Vikram Sehajpal) : ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੋ ਮੈਚਾਂ ਦੀ ਲੜੀ ਦਾ ਆਖ਼ਰੀ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨਜ਼ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪਹਿਲਾ ਮੌਕਾ ਹੈ, ਜਦੋਂ ਭਾਰਤ ਵਿੱਚ ਗੁਲਾਬੀ ਗੇਂਦ ਨਾਲ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ ਦੀ ਸ਼ੁਰੂਆਤ ਦੌਰਾਨ ਕਈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੋਲਕਾਤਾ (Vikram Sehajpal) : ਭਾਰਤ ਤੇ ਬੰਗਲਾਦੇਸ਼ ਵਿਚਾਲੇ ਦੋ ਮੈਚਾਂ ਦੀ ਲੜੀ ਦਾ ਆਖ਼ਰੀ ਟੈਸਟ ਮੈਚ ਕੋਲਕਾਤਾ ਦੇ ਈਡਨ ਗਾਰਡਨਜ਼ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪਹਿਲਾ ਮੌਕਾ ਹੈ, ਜਦੋਂ ਭਾਰਤ ਵਿੱਚ ਗੁਲਾਬੀ ਗੇਂਦ ਨਾਲ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ ਦੀ ਸ਼ੁਰੂਆਤ ਦੌਰਾਨ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੈਚ ਦਾ ਉਦਘਾਟਨ ਕੀਤਾ ਅਤੇ ਟੀਮ ਇੰਡੀਆ ਦੇ ਖਿਡਾਰੀਆਂ ਦੇ ਨਾਲ ਮੁਲਾਕਾਤ ਕੀਤੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਵੀ ਮੌਜ਼ੂਦ ਰਹੇ।ਭਾਰਤ ਵਿੱਚ ਖੇਡਿਆ ਜਾਣ ਵਾਲਾ ਇਹ ਪਹਿਲਾ ਦਿਨ-ਰਾਤ ਟੈਸਟ ਮੈਚ ਹੈ। ਇਸ ਮੈਚ ਦੇ ਜ਼ਰੀਏ ਭਾਰਤ ਅਤੇ ਬੰਗਲਾਦੇਸ਼ ਨੇ ਗੁਲਾਬੀ ਗੇਂਗ ਟੈਸਟ ਦੀ ਦੁਨੀਆਂ ਵਿੱਚ ਆਪਣੀ ਐਂਟਰੀ ਦਰਜ ਕਰਵਾ ਦਿੱਤੀ ਹੈ। ਭਾਰਤ ਨੇ ਇੰਦੌਰ 'ਚ ਖੇਡਿਆ ਗਿਆ ਪਹਿਲਾ ਟੈਸਟ ਮੈਚ ਇੱਕ ਪਾਰੀ ਅਤੇ 130 ਦੌੜਾਂ ਨਾਲ ਜਿੱਤਿਆ ਸੀ। ਭਾਰਤ ਤੇ ਬੰਗਲਾਦੇਸ਼ ਦੋਵੇਂ ਹੀ ਟੀਮਾਂ ਆਪੋ–ਆਪਣਾ ਪਹਿਲਾ ਡੇ–ਨਾਈਟ ਟੈਸਟ ਮੈਚ ਖੇਡ ਰਹੀਆਂ ਹਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!