|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਫੌਜ ਨੂੰ ਹਥਿਆਰ ਖਰੀਦਣ ਦਾ ਮਿਲਿਆ ਇਹ ਵਿਸ਼ੇਸ਼ ਅਧਿਕਾਰ...

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਚੀਨ ਨਾਲ ਜਾਰੀ ਤਣਾਅ ਦੇ ਮੱਦੇਨਜ਼ਰ, ਰੱਖਿਆ ਮੰਤਰਾਲੇ ਨੇ ਫੌਜ ਦੇ ਤਿੰਨਾਂ ਅੰਗਾਂ ਨੂੰ ਐਮਰਜੈਂਸੀ ਕਾਰਵਾਈਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 300 ਕਰੋੜ ਰੁਪਏ ਦੀ ਪੂੰਜੀ ਖਰੀਦਣ ਦਾ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਖਰੀਦ ਨਾਲ ਸਬੰਧਤ ਵਸਤੂਆਂ ਦੀ ਗਿਣਤੀ ਦੀ ਕੋਈ ਸੀਮਾ ਨਹੀਂ ਹੈ ਅਤੇ ਇਹ ਕਿ ਹਰੇਕ ਖਰੀਦ ਐਮਰਜੈਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਚੀਨ ਨਾਲ ਜਾਰੀ ਤਣਾਅ ਦੇ ਮੱਦੇਨਜ਼ਰ, ਰੱਖਿਆ ਮੰਤਰਾਲੇ ਨੇ ਫੌਜ ਦੇ ਤਿੰਨਾਂ ਅੰਗਾਂ ਨੂੰ ਐਮਰਜੈਂਸੀ ਕਾਰਵਾਈਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 300 ਕਰੋੜ ਰੁਪਏ ਦੀ ਪੂੰਜੀ ਖਰੀਦਣ ਦਾ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਖਰੀਦ ਨਾਲ ਸਬੰਧਤ ਵਸਤੂਆਂ ਦੀ ਗਿਣਤੀ ਦੀ ਕੋਈ ਸੀਮਾ ਨਹੀਂ ਹੈ ਅਤੇ ਇਹ ਕਿ ਹਰੇਕ ਖਰੀਦ ਐਮਰਜੈਂਸੀ ਲੋੜ ਸ਼੍ਰੇਣੀ ਤਹਿਤ 300 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਨਹੀਂ ਹੋਣੀ ਚਾਹੀਦੀ। ਇਹ ਫੈਸਲਾ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਰੱਖਿਆ ਖਰੀਦ ਪ੍ਰੀਸ਼ਦ (ਡੀਏਸੀ) ਦੀ ਇੱਕ ਮੀਟਿੰਗ ਵਿੱਚ ਲਿਆ ਗਿਆ।

ਸੰਬੰਧਿਤ ਖ਼ਬਰਾਂ

ਰੱਖਿਆ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, "ਡੀਏਸੀ ਨੇ 300 ਕਰੋੜ ਰੁਪਏ ਤੱਕ ਦੀ ਤੁਰੰਤ ਪੂੰਜੀ ਖਰੀਦ ਨਾਲ ਜੁੜੇ ਮਾਮਲਿਆਂ ਨੂੰ ਅੱਗੇ ਵਧਾਉਣ ਲਈ ਹਥਿਆਰਬੰਦ ਬਲਾਂ ਨੂੰ ਸ਼ਕਤੀ ਦਿੱਤੀ ਹੈ ਤਾਂ ਜੋ ਉਹ ਆਪਣੀਆਂ ਹੰਗਾਮੀਆਂ ਹਲਾਤ 'ਚ ਸੰਚਾਲਨ ਜਰੂਰਤਾਂ ਨੂੰ ਪੂਰਾ ਕਰ ਸਕਣ।"ਇਸ ਵਿੱਚ ਕਿਹਾ ਗਿਆ ਹੈ ਕਿ ਇਸ ਫੈਸਲੇ ਤੋਂ ਬਾਅਦ, ਖਰੀਦ ਲਈ ਸਮਾਂ ਸੀਮਾ ਘੱਟਾ ਹੋ ਜਾਵੇਗੀ ਅਤੇ ਇਹ ਛੇ ਮਹੀਨਿਆਂ ਦੇ ਅੰਦਰ ਅੰਦਰ ਖਰੀਦ ਦੇ ਆਰਡਰ ਦੇਣਾ ਅਤੇ ਇਕ ਸਾਲ ਦੇ ਅੰਦਰ ਸਬੰਧਤ ਚੀਜ਼ਾਂ ਦੀ ਉੱਪਲਬਧਤਾ ਨੂੰ ਯਕੀਨੀ ਬਣਾਏਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!