|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੁਬਈ ’ਚ ਭਾਰਤੀ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਕਲਾਂ ਵਿੱਚ ਉਸ ਵੇਲੇ ਗ਼ਮੀ ਦੀ ਲਹਿਰ ਫੈਲ ਗਈ, ਜਦੋਂ ਪਿੰਡ ਦੇ ਵਸਨੀਕ ਸਿਮਰਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਦੁਬਈ ’ਚ ਐਕਸੀਡੈਂਟ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ। ਸਿਮਰਨਜੀਤ ਸਿੰਘ ਦੇ ਭਰਾ ਤਜਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਸਿਮਰਨਜੀਤ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਵਿਖੇ ਡਰਾਈਵਰੀ ਕਰਦ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਕਲਾਂ ਵਿੱਚ ਉਸ ਵੇਲੇ ਗ਼ਮੀ ਦੀ ਲਹਿਰ ਫੈਲ ਗਈ, ਜਦੋਂ ਪਿੰਡ ਦੇ ਵਸਨੀਕ ਸਿਮਰਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਦੁਬਈ ’ਚ ਐਕਸੀਡੈਂਟ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ। ਸਿਮਰਨਜੀਤ ਸਿੰਘ ਦੇ ਭਰਾ ਤਜਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਸਿਮਰਨਜੀਤ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਵਿਖੇ ਡਰਾਈਵਰੀ ਕਰਦਾ ਸੀ।

ਸੰਬੰਧਿਤ ਖ਼ਬਰਾਂ

ਉਸ ਨੇ ਦੱਸਿਆ ਕਿ ਉਹ ਕਰੀਬ ਤਿੰਨ ਸਾਲ ਪਹਿਲਾਂ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ’ਤੇ ਚਲਾ ਗਿਆ ਸੀ। ਤੜਕਸਾਰ ਉਹ ਆਪਣੀ ਗੱਡੀ ਵਿੱਚ ਮਾਲ ਲੋਡ ਕਰਕੇ ਜਾ ਰਿਹਾ ਸੀ ਕਿ ਅਚਾਨਕ ਦੁਬਈ ਦੇ ਸ਼ਹਿਰ ਸਾਰਜੇ ਲਾਗੇ ਉਸਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਉਹ ਖੜ੍ਹੇ ਟਰੱਕ ਵਿੱਚ ਜਾ ਵੱਜੀ। ਇਸ ਹਾਦਸੇ ’ਚ ਸਿਮਰਨ ਦੀ ਮੌਕੇ ’ਤੇ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਮੌਤ ਦੀ ਖ਼ਬਰ ਸੁਣਦਿਆਂ ਹੀ ਸੱਜਣਾਂ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!