|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਤ ਕਿਸਾਨ ਆਗੂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਸੰਗਰੂਰ ਜੇਲ੍ਹ ਤੋਂ ਰਿਹਾਅ

ਮਾਲੇਰਕੋਟਲਾ (ਇੰਦਰਜੀਤ ਸਿੰਘ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਾਲੇਰਕੋਟਲਾ ਪ੍ਰਧਾਨ ਬਲਜਿੰਦਰ ਸਿੰਘ ਹਥਨ ਸਮੇਤ ਸੱਤ ਕਿਸਾਨ ਆਗੂਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਸ਼ੁੱਕਰਵਾਰ ਨੂੰ ਸੰਗਰੂਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਰਿਹਾਅ ਹੋਏ ਆਗੂਆਂ 'ਚ ਬੰਤ ਸਿੰਘ ਹਥਨ, ਬਲਬੀਰ ਸਿੰਘ ਹਥਨ, ਪੰਚ ਦਰਸ਼ਨ ਸਿੰਘ ਹਥਨ ਤੇ ਦਰਸ਼ਨ ਸਿੰਘ ਕਾਤਰ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਲੇਰਕੋਟਲਾ (ਇੰਦਰਜੀਤ ਸਿੰਘ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਾਲੇਰਕੋਟਲਾ ਪ੍ਰਧਾਨ ਬਲਜਿੰਦਰ ਸਿੰਘ ਹਥਨ ਸਮੇਤ ਸੱਤ ਕਿਸਾਨ ਆਗੂਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਸ਼ੁੱਕਰਵਾਰ ਨੂੰ ਸੰਗਰੂਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਰਿਹਾਅ ਹੋਏ ਆਗੂਆਂ 'ਚ ਬੰਤ ਸਿੰਘ ਹਥਨ, ਬਲਬੀਰ ਸਿੰਘ ਹਥਨ, ਪੰਚ ਦਰਸ਼ਨ ਸਿੰਘ ਹਥਨ ਤੇ ਦਰਸ਼ਨ ਸਿੰਘ ਕਾਤਰੋਂ ਸਮੇਤ ਇਕ ਮਹਿਲਾ ਕਿਸਾਨ ਆਗੂ ਸ਼ਾਮਲ ਹਨ। ਇਹ ਆਗੂ ਕਰੀਬ ਗਿਆਰਾਂ ਵਰ੍ਹੇ ਪਹਿਲਾਂ ਪਿੰਡ ਹਥਨ ਦੇ ਇਕ ਕਿਸਾਨ ਦੀ ਜ਼ਮੀਨ ਕੁਰਕੀ ਰੋਕਣ ਦੇ ਦੋਸ਼ ਤਹਿਤ ਸੰਗਰੂਰ ਜੇਲ੍ਹ ਅੰਦਰ ਇਕ ਸਾਲ ਦੀ ਸਜ਼ਾ ਭੁਗਤ ਰਹੇ ਸਨ।ਸੰਗਰੂਰ ਜੇਲ੍ਹ ਤੋਂ ਰਿਹਾਅ ਹੋਏ ਇਨ੍ਹਾਂ ਕਿਸਾਨ ਆਗੂਆਂ ਦੇ ਸਵਾਗਤ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਪਿੰਡ ਹਥਨ ਵਿਖੇ ਇਕ ਭਰਵੀਂ ਰੈਲੀ ਕੀਤੀ ਗਈ।

ਸੰਬੰਧਿਤ ਖ਼ਬਰਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਭੁਰਥਲਾ ਮੰਡੇਰ ਮੁਤਾਬਕ 6 ਅਪ੍ਰਰੈਲ 2009 ਨੂੰ ਪਿੰਡ ਹਥਨ ਦੇ ਇਕ ਕਿਸਾਨ ਦੀ ਕੁਰਕੀ ਕਰਨ ਆਏ ਅਧਿਕਾਰੀਆਂ ਨੂੰ ਪ੍ਰਧਾਨ ਬਲਜਿੰਦਰ ਸਿੰਘ ਹਥਨ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੇਰੰਗ ਮੋੜ ਦਿੱਤਾ ਸੀ। ਇਸੇ ਦੋਸ਼ ਤਹਿਤ ਪੁਲਿਸ ਨੇ ਸੱਤ ਕਿਸਾਨ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ । ਮਾਮਲੇ ਦੀ ਸੁਣਵਾਈ ਦੌਰਾਨ ਮਾਲੇਰਕੋਟਲਾ ਅਦਾਲਤ ਨੇ ਕਿਸਾਨ ਆਗੂਆਂ ਨੂੰ ਇਕ ਸਾਲ ਦੀ ਸਜ਼ਾ ਸੁਣਾ ਦਿੱਤੀ, ਜਿਸ ਨੂੰ ਸੈਸ਼ਨ ਕੋਰਟ ਸੰਗਰੂਰ ਨੇ ਵੀ ਬਹਾਲ ਰੱਖਿਆ ਤੇ 31 ਅਗਸਤ 2019 ਨੂੰ ਕਿਸਾਨ ਆਗੂਆਂ ਨੂੰ ਸੰਗਰੂਰ ਜੇਲ੍ਹ 'ਚ ਭੇਜ ਦਿੱਤਾ ਸੀ।

ਅਦਾਲਤੀ ਹੁਕਮਾਂ ਨੂੰ ਚੁਣੌਤੀ ਦੇਣ ਲਈ ਕਿਸਾਨ ਆਗੂਆਂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਦਿੱਤੀ, ਜਿਸ ਦਾ 8 ਜਨਵਰੀ 2020 ਨੂੰ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਪੁਲਿਸ ਵੱਲੋਂ ਦਰਜ ਕੇਸ ਰੱਦ ਕਰਕੇ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੇ ਆਦੇਸ਼ ਦਿੱਤੇ। ਰਿਹਾਅ ਹੋਏ ਕਿਸਾਨ ਆਗੂਆਂ ਦੇ ਸਵਾਗਤ 'ਚ ਪਿੰਡ ਹਥਨ ਵਿਖੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ 20 ਜਨਵਰੀ ਨੂੰ ਜਿਲ੍ਹਾ ਹੈੱਡ ਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਕਾਿਫ਼ਲੇ ਬੰਨ੍ਹ ਕੇ ਸ਼ਾਮਿਲ ਹੋਣ। ਰੈਲੀ ਨੂੰ ਕੁਲਵਿੰਦਰ ਸਿੰਘ ਭੂਦਨ, ਕਰਨੈਲ ਸਿੰਘ ਭੂਦਨ, ਅਮਰਜੀਤ ਸਿੰਘ ਧਲੇਰ, ਸ਼ੇਰ ਸਿੰਘ ਖਟੜਾ ਅਤੇ ਨਿਰਮਲ ਸਿੰਘ ਅਲੀਪੁਰ ਨੇ ਵੀ ਸੰਬੋਧਨ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!