|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੁਬਈ 'ਚ ਭਾਰਤੀ ਵਿਅਕਤੀ ਤੇ 15 ਵੈਬਸਾਈਟਾਂ ਹੈਕ ਕਰਨ ਦੇ ਲਗੇ ਦੋਸ਼, ਹੋਈ ਜੇਲ

ਦੁਬਈ (ਵਿਕਰਮ ਸਹਿਜਪਾਲ) : ਭਾਰਤੀ ਵਿਅਕਤੀ ਨੂੰ 15 ਵੈਬਸਾਈਟਾਂ ਹੈਕ ਕਰਨ ਦੇ ਦੋਸ਼ ਵਿਚ ਤਿੰਨ ਮਹੀਨੇ ਜੇਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਸ ਨੂੰ ਵਤਨ ਵਾਪਸ ਭੇਜਿਆ ਜਾਵੇਗਾ। ਗਲਫ ਨਿਊਜ਼ ਮੁਤਾਬਕ ਦੁਬਈ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਇਸ ਵਿਅਕਤੀ 'ਤੇ ਵੈਬਸਾਈਟ ਹੈਕ ਕਰਨ ਅਤੇ ਧਮਕੀ ਦੇਣ ਦੇ ਦੋਸ਼ ਲਗਾਏ। ਉਸ ਨੂੰ ਤਿੰਨ ਮਹੀਨੇ ਦੀ ਸਜ਼ਾ ਵੀ ਸੁਣਾਈ ਗਈ ਅਤੇ ਤੁਰੰਤ ਉਸ ਨੂੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦੁਬਈ (ਵਿਕਰਮ ਸਹਿਜਪਾਲ) : ਭਾਰਤੀ ਵਿਅਕਤੀ ਨੂੰ 15 ਵੈਬਸਾਈਟਾਂ ਹੈਕ ਕਰਨ ਦੇ ਦੋਸ਼ ਵਿਚ ਤਿੰਨ ਮਹੀਨੇ ਜੇਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਸ ਨੂੰ ਵਤਨ ਵਾਪਸ ਭੇਜਿਆ ਜਾਵੇਗਾ। ਗਲਫ ਨਿਊਜ਼ ਮੁਤਾਬਕ ਦੁਬਈ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਇਸ ਵਿਅਕਤੀ 'ਤੇ ਵੈਬਸਾਈਟ ਹੈਕ ਕਰਨ ਅਤੇ ਧਮਕੀ ਦੇਣ ਦੇ ਦੋਸ਼ ਲਗਾਏ। ਉਸ ਨੂੰ ਤਿੰਨ ਮਹੀਨੇ ਦੀ ਸਜ਼ਾ ਵੀ ਸੁਣਾਈ ਗਈ ਅਤੇ ਤੁਰੰਤ ਉਸ ਨੂੰ ਵਾਪਸ ਭੇਜਿਆ ਜਾਵੇਗਾ।

ਸੰਬੰਧਿਤ ਖ਼ਬਰਾਂ

ਅਧਿਕਾਰਤ ਰਿਕਾਰਡ ਮੁਤਾਬਕ ਮੀਡੀਆ ਕੰਪਨੀ ਵਿਚ ਕੰਪਿਊਟਰ ਪ੍ਰੋਗਰਾਮਰ ਦੇ ਤੌਰ 'ਤੇ ਕੰਮ ਕਰਨ ਵਾਲੇ ਇਸ ਵਿਅਕਤੀ ਨੇ ਆਪਣੀ ਤਨਖਾਹ ਵਿਚੋਂ 4000 ਦਿਰਹਮ ਕਟੌਤੀ ਤੋਂ ਬਾਅਦ ਅਸਤੀਫਾ ਦੇ ਦਿੱਤਾ ਅਤੇ ਆਪਣੇ ਉਪਭੋਗਤਾ ਦੀਆਂ ਵੈਬਸਾਈਟਾਂ ਨੂੰ ਹੈਕ ਕਰਨ ਦੀ ਧਮਕੀ ਦਿੱਤੀ।

ਕੰਪਨੀ ਦੇ ਮਾਲਕ ਨੇ ਕਿਹਾ ਕਿ ਉਸ ਨੇ ਕੰਪਨੀ ਦੇ ਪ੍ਰੋਗਰਾਮਰ ਦੇ ਵ੍ਹਾਟਸਐਪ 'ਤੇ ਮੈਸੇਜ ਭੇਜਿਆ ਕਿ ਜੇਕਰ ਕੰਪਨੀ ਨੇ ਉਸ ਦੀ ਤਨਖਾਹ ਕੱਟੀ ਤਾਂ 4000 ਦਿਰਹਮ ਵਾਪਸ ਨਹੀਂ ਦਿੱਤੇ ਤਾਂ ਉਹ ਵੈਬਸਾਈਟਾਂ ਤਾਂ ਉਹ ਵੈਬਸਾਈਟਾਂ ਨੂੰ ਹੈਕ ਕਰ ਲਵੇਗਾ। ਵਿਅਕਤੀ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!