|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਭਾਰਤੀ ਮੂਲ ਦੀ ਪ੍ਰਿਯੰਕਾ ਰਾਧਾਕ੍ਰਿਸ਼ਨਨ ਬਣੀ ਨਿਊਜ਼ੀਲੈਂਡ ਦੀ ਪਹਿਲੀ ਮੰਤਰੀ

ਮੈਲਬਰਨ(ਐਨ .ਆਰ .ਆਈ ):ਨਿਊਜ਼ੀਲੈਂਡ ’ਚ ਪ੍ਰਿਯੰਕਾ ਰਾਧਾਕ੍ਰਿਸ਼ਨਨ ਅੱਜ ਭਾਰਤੀ ਮੂਲ ਦੀ ਪਹਿਲੀ ਮੰਤਰੀ ਬਣ ਗਈ ਹੈ। ਪ੍ਰਧਾਨ ਮੰਤਰੀ ਜੈਸਿੰਡਾ ਐਰਡਰਨ ਵੱਲੋਂ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ’ਚ ਪ੍ਰਿਯੰਕਾ ਵੀ ਸ਼ਾਮਲ ਹੈ। ਨਿਊਜ਼ੀਲੈਂਡ ਦੀ 53ਵੀਂ ਸੰਸਦੀ ਚੋਣਾਂ ਬੀਤੀ 17 ਅਕਤੂਬਰ ਨੂੰ ਖਤਮ ਹੋ ਗਈਆਂ ਸਨ, ਪਰ ਸਰਕਾਰੀ ਤੌਰ ‘ਤੇ ਅੰਤਿਮ ਨਤੀਜਿਆ ਦਾ ਐਲਾਨ ਸ਼ੁੱਕਰਵਾਰ 6 ਨ

NRI Post Desk · 2214 ਦਿਨ ਪਹਿਲਾਂ · ਅੱਪਡੇਟ 2214 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤੀ ਮੂਲ ਦੀ ਪ੍ਰਿਯੰਕਾ ਰਾਧਾਕ੍ਰਿਸ਼ਨਨ ਬਣੀ ਨਿਊਜ਼ੀਲੈਂਡ ਦੀ ਪਹਿਲੀ ਮੰਤਰੀ
📷 NRI Post Desk

ਮੈਲਬਰਨ(ਐਨ .ਆਰ .ਆਈ ):ਨਿਊਜ਼ੀਲੈਂਡ ’ਚ ਪ੍ਰਿਯੰਕਾ ਰਾਧਾਕ੍ਰਿਸ਼ਨਨ ਅੱਜ ਭਾਰਤੀ ਮੂਲ ਦੀ ਪਹਿਲੀ ਮੰਤਰੀ ਬਣ ਗਈ ਹੈ। ਪ੍ਰਧਾਨ ਮੰਤਰੀ ਜੈਸਿੰਡਾ ਐਰਡਰਨ ਵੱਲੋਂ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ’ਚ ਪ੍ਰਿਯੰਕਾ ਵੀ ਸ਼ਾਮਲ ਹੈ। ਨਿਊਜ਼ੀਲੈਂਡ ਦੀ 53ਵੀਂ ਸੰਸਦੀ ਚੋਣਾਂ ਬੀਤੀ 17 ਅਕਤੂਬਰ ਨੂੰ ਖਤਮ ਹੋ ਗਈਆਂ ਸਨ, ਪਰ ਸਰਕਾਰੀ ਤੌਰ ‘ਤੇ ਅੰਤਿਮ ਨਤੀਜਿਆ ਦਾ ਐਲਾਨ ਸ਼ੁੱਕਰਵਾਰ 6 ਨਵੰਬਰ ਨੂੰ ਕੀਤਾ ਜਾਣਾ ਹੈ । ਇਨ੍ਹਾਂ ਵੋਟਾਂ ਦੇ ਰੁਝਾਨੀ ਨਤੀਜਿਆਂ ਅਨੁਸਾਰ ਲੇਬਰ ਪਾਰਟੀ ਇਸ ਵੇਲੇ 64 ਸੀਟਾਂ ਜਿੱਤ ਰਹੀ ਹੈ। ਇਸ ਤੋਂ ਇਲਾਵਾ ਨੈਸ਼ਨਲ ਪਾਰਟੀ ਨੂੰ 35 ਸੀਟਾਂ, ਐਕਟ ਪਾਰਟੀ ਨੂੰ 10 ਸੀਟਾਂ, ਗ੍ਰੀਨ ਪਾਰਟੀ ਨੂੰ 10 ਸੀਟਾਂ, ਮਾਓਰੀ ਪਾਰਟੀ ਨੂੰ ਇੱਕ ਸੀਟ ਮਿਲ ਰਹੀ ਹੈ। ਸ਼ੁੱਕਰਵਾਰ ਨੂੰ ਹੋਂਦ ਵਿੱਚ ਆ ਰਹੀ ਨਵੀਂ ਸਰਕਾਰ ਸਹੁੰ ਚੁੱਕੇਗੀ।ਤੁਹਾਨੂੰ ਦੱਸ ਦੇਈਏ ਕਿ ਪ੍ਰਿਯੰਕਾ ਚੇਨੱਈ 'ਚ ਜਨਮੀ ਸੀ। ਪਰ ਉਨ੍ਹਾਂ ਦਾ ਪਰਿਵਾਰ ਕੇਰਲ ਦੇ ਪਾਰਾਵੂਰ ਤੋਂ ਹੈ। ਉਨ੍ਹਾਂ ਸਕੂਲ ਤਕ ਪੜ੍ਹਾਈ ਸਿੰਗਾਪੁਰ 'ਚ ਕੀਤੀ ਤੇ ਫਿਰ ਅੱਗੇ ਦੀ ਪੜ੍ਹਾਈ ਲਈ ਉਹ ਨਿਊਜ਼ੀਲੈਂਡ ਆ ਗਈ। ਉਨ੍ਹਾਂ ਲਗਾਤਾਰ ਘਰੇਲੂ ਹਿੰਸਾ ਦੀਆਂ ਪੀੜਤ ਮਹਿਲਾਵਾਂ ਤੇ ਸੋਸ਼ਣ ਦਾ ਸ਼ਿਕਾਰ ਹੋਏ ਪਰਵਾਸੀ ਮਜ਼ਦੂਰਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦੀ ਆਵਾਜ਼ ਅਕਸਰ ਅਣਸੁਣੀ ਕੀਤੀ ਜਾਂਦੀ ਰਹੀ ਹੈ। ਤੇ ਹੁਣ ਨਿਊਜ਼ੀਲੈਂਡ ’ਚ ਪ੍ਰਿਯੰਕਾ ਰਾਧਾਕ੍ਰਿਸ਼ਨਨ ਅੱਜ ਭਾਰਤੀ ਮੂਲ ਦੀ ਪਹਿਲੀ ਮੰਤਰੀ ਬਣ ਗਈ ਹੈ ,ਭਾਰਤ 'ਚ ਜਨਮੀ ਤੇ ਲੇਬਰ ਪਾਰਟੀ ਦੀ ਲੀਡਰ ਪ੍ਰਿਯੰਕਾ ਨੇ ਲਿਖਿਆ, 'ਅੱਜ ਬਹੁਤ ਹੀ ਖਾਸ ਦਿਨ ਹੈ। ਮੈਂ ਸਾਡੀ ਸਰਕਾਰ ਦਾ ਹਿੱਸਾ ਬਣਨ ਦੀ ਵਿਸ਼ੇਸ਼ ਭਾਵਨਾ ਨਾਲ ਭਰੀ ਹੋਈ ਹਾਂ।'

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!