|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਆਸਟਰੇਲੀਆ 'ਚ ਭਾਰਤੀ ਵਿਦਿਆਰਥੀ ਦੀ ਮੌਤ

ਸਿਡਨੀ (ਨੇਹਾ): ਆਸਟਰੇਲੀਆ ਵਿੱਚ ਕੌਮਾਂਤਰੀ ਵਿਦਿਆਰਥੀ ਵੀਜ਼ਾ ’ਤੇ ਆਏ ਨੌਜਵਾਨ ਪ੍ਰਭਜੋਤ ਸਿੰਘ (25) ਦੀ ਕੰਮ ਦੌਰਾਨ ਦਰਦਨਾਕ ਤਰੀਕੇ ਨਾਲ ਮੌਤ ਹੋਈ ਹੈ। ਉਹ ਹਰਿਆਣਾ ਦੇ ਪਿੰਡ ਹਰੀਪੁਰਾ ਜ਼ਿਲ੍ਹਾ ਸਿਰਸਾ ਦਾ ਵਸਨੀਕ ਸੀ। ਕਰੀਬ ਤਿੰਨ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ’ਤੇ ਆਸਟਰੇਲੀਆ ਆਇਆ ਸੀ। ਉਹ ਪੜ੍ਹਾਈ ਦੇ ਨਾਲ-ਨਾਲ ਆਪਣੀਆਂ ਫ਼ੀਸਾਂ ਤੇ ਖਰਚੇ ਕੱਢਣ ਲਈ ਟਰਾਂਸਪੋਰਟ ਕੰਪ

NRI Post Desk · 431 ਦਿਨ ਪਹਿਲਾਂ · ਅੱਪਡੇਟ 431 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਟਰੇਲੀਆ 'ਚ ਭਾਰਤੀ ਵਿਦਿਆਰਥੀ ਦੀ ਮੌਤ
📷 NRI Post Desk

ਸਿਡਨੀ (ਨੇਹਾ): ਆਸਟਰੇਲੀਆ ਵਿੱਚ ਕੌਮਾਂਤਰੀ ਵਿਦਿਆਰਥੀ ਵੀਜ਼ਾ ’ਤੇ ਆਏ ਨੌਜਵਾਨ ਪ੍ਰਭਜੋਤ ਸਿੰਘ (25) ਦੀ ਕੰਮ ਦੌਰਾਨ ਦਰਦਨਾਕ ਤਰੀਕੇ ਨਾਲ ਮੌਤ ਹੋਈ ਹੈ। ਉਹ ਹਰਿਆਣਾ ਦੇ ਪਿੰਡ ਹਰੀਪੁਰਾ ਜ਼ਿਲ੍ਹਾ ਸਿਰਸਾ ਦਾ ਵਸਨੀਕ ਸੀ। ਕਰੀਬ ਤਿੰਨ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ’ਤੇ ਆਸਟਰੇਲੀਆ ਆਇਆ ਸੀ। ਉਹ ਪੜ੍ਹਾਈ ਦੇ ਨਾਲ-ਨਾਲ ਆਪਣੀਆਂ ਫ਼ੀਸਾਂ ਤੇ ਖਰਚੇ ਕੱਢਣ ਲਈ ਟਰਾਂਸਪੋਰਟ ਕੰਪਨੀ ’ਚ ਕੰਮ ਕਰਦਾ ਸੀ।

ਸੰਬੰਧਿਤ ਖ਼ਬਰਾਂ

ਉਹ ਸ਼ੁੱਕਰਵਾਰ ਨੂੰ ਕੰਪਨੀ ਦੀ ਸਾਈਟ ’ਤੇ ਕੰਮ ਕਰ ਰਿਹਾ ਸੀ। ਜਦੋਂ ਉਹ ਰਿਵਰਸ ਹੋ ਰਹੇ ਲੋਡਰ ਦਾ ਗੇਟ ਬੰਦ ਕਰ ਰਿਹਾ ਸੀ, ਪਰ ਅਚਾਨਕ ਉਹ ਲੋਡਰ ਅਤੇ ਟ੍ਰੇਲਰ ਦੇ ਵਿਚਕਾਰ ਫਸ ਗਿਆ ਅਤੇ ਮੌਕੇ ’ਤੇ ਹੀ ਦਮ ਤੋੜ ਗਿਆ। ਪ੍ਰਭਜੋਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਉਸ ਦੇ ਦੋਸਤ ਭਾਰਤੀ ਦੂਤਾਵਾਸ ਨਾਲ ਤੇ ਸਹਾਇਤਾ ਲਈ ਫੰਡ ਜੁਟਾ ਰਹੇ ਹਨ। ਉਸ ਦੇ ਨਜ਼ਦੀਕੀ ਗੁਰਸਿਮਰਤ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰਭਜੋਤ ਬੜਾ ਹੀ ਮਿਹਨਤੀ ਤੇ ਸਾਊ ਸੁਭਾਅ ਵਾਲਾ ਨੌਜਵਾਨ ਸੀ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!