|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ ਭਾਰਤੀ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਮਗਰੋਂ ਕੀਤਾ ਗਿਆ ਕਤਲ

ਸ਼ਿਕਾਗੋ (Vikram Sehajpal) : ਅਮਰੀਕਾ ਦੇ ਸ਼ਿਕਾਗੋ ਚ ਯੂਨੀਵਰਸਿਟੀ ਆਫ਼ ਇਲੀਨੋਇਸ ਚ ਇੱਕ 19 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਅਤੇ ਗਲਾ ਘੁੱਟ ਕੇ ਜਾਨੋ ਮਾਰ ਦਿੱਤਾ ਗਿਆ। ਅਮੈਰੀਕਨ ਬ੍ਰੌਡਕਾਸਟਿੰਗ ਕੰਪਨੀ (ਏਬੀਸੀ) ਨੇ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰੂਥ ਜੋਰਜ ਨਾਮੀ ਇਸ ਵਿਦਿਆਰਥਣ ਦੀ ਲਾਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ਼ਿਕਾਗੋ (Vikram Sehajpal) : ਅਮਰੀਕਾ ਦੇ ਸ਼ਿਕਾਗੋ ਚ ਯੂਨੀਵਰਸਿਟੀ ਆਫ਼ ਇਲੀਨੋਇਸ ਚ ਇੱਕ 19 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਅਤੇ ਗਲਾ ਘੁੱਟ ਕੇ ਜਾਨੋ ਮਾਰ ਦਿੱਤਾ ਗਿਆ। ਅਮੈਰੀਕਨ ਬ੍ਰੌਡਕਾਸਟਿੰਗ ਕੰਪਨੀ (ਏਬੀਸੀ) ਨੇ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰੂਥ ਜੋਰਜ ਨਾਮੀ ਇਸ ਵਿਦਿਆਰਥਣ ਦੀ ਲਾਸ਼ ਕੈਂਪਸ ਦੀ ਹੈਲਸਟਡ ਸਟ੍ਰੀਟ 'ਤੇ ਇਕ ਵਾਹਨ ਦੀ ਪਿਛਲੀ ਸੀਟ 'ਤੇ ਮਿਲੀ।

ਸੰਬੰਧਿਤ ਖ਼ਬਰਾਂ

ਕੈਂਪਸ ਦੇ ਪੁਲਿਸ ਮੁਖੀ ਕੇਵਿਨ ਬੁਕਰ ਨੇ ਇੱਕ ਬਿਆਨ ਚ ਕਿਹਾ ਕਿ ਜਾਂਚਕਰਤਾ ਮੰਨਦੇ ਹਨ ਕਿ ਇਸ ਭਾਰਤੀ ਮੂਲ ਦੇ ਵਿਦਿਆਰਥਣ ਦੀ ਮੌਤ ਇੱਕ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਰਜ ਦੇ ਪਰਿਵਾਰ ਨੇ ਸ਼ਨੀਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 11:00 ਵਜੇ ਕੈਂਪਸ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਨ੍ਹਾਂ ਦੀ ਰਾਤ ਤੋਂ ਹੀ ਉਕਤ ਵਿਦਿਆਰਥਣ ਨਾਲ ਗੱਲ ਨਹੀਂ ਹੋਈ।

ਅਪਰਾਧਿਕ ਪਿਛੋਕੜ ਵਾਲੇ ਹਮਲਾਵਰ ਡੋਨਾਲਡ ਥਰਮਨ (26) ਨੂੰ ਐਤਵਾਰ ਨੂੰ ਸ਼ਿਕਾਗੋ ਮੈਟਰੋ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ । ਉਸ ਦਾ ਯੂਨੀਵਰਸਿਟੀ ਨਾਲ ਕੋਈ ਸਬੰਧ ਨਹੀਂ ਹੈ। ਉਸਦੇ ਖਿਲਾਫ ਸੋਮਵਾਰ ਨੂੰ ਜਾਰਜ ਦੇ ਜਿਨਸੀ ਸ਼ੋਸ਼ਣ ਅਤੇ ਕਤਲ ਦਾ ਕੇਸ ਦਰਜ ਕੀਤਾ ਗਿਆ। ਯੂਨੀਵਰਸਿਟੀ ਆਫ਼ ਇਲੀਨੋਇਸ ਕਮਿਊਨਿਟੀ ਦੇ ਚਾਂਸਲਰ ਮਾਈਕਲ ਡੀ ਐਮਰੀਡੀਸ ਨੇ ਕਿਹਾ, "ਅਸੀਂ ਵਿਦਿਆਰਥਣ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਹਾਂ।"

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!