|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਟੋਰਾਂਟੋ (ਪਾਇਲ): ਟੋਰਾਂਟੋ ਯੂਨੀਵਰਸਿਟੀ ਦੇ ਸਕਾਰਬਰੋ ਕੈਂਪਸ ਨੇੜੇ ਇੱਕ 20 ਸਾਲਾ ਭਾਰਤੀ ਪੀਐੱਚਡੀ (doctoral) ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਅਤੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਤਲ ਦੇ ਰੂਪ ਵਿੱਚ ਕਰ ਰਹੇ ਹਨ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ ਰਿਪੋਰਟ ਅਨੁਸਾਰ ਗੋਲੀਬਾਰੀ ਮੰਗਲਵਾਰ ਨੂੰ ਹੋਈ ਸੀ ਅਤੇ ਟੋਰਾਂਟੋ ਪੁਲਿਸ ਨੇ ਬੁੱਧਵਾ

NRI Post Desk · 337 ਦਿਨ ਪਹਿਲਾਂ · ਅੱਪਡੇਟ 338 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ
📷 NRI Post Desk

ਟੋਰਾਂਟੋ (ਪਾਇਲ): ਟੋਰਾਂਟੋ ਯੂਨੀਵਰਸਿਟੀ ਦੇ ਸਕਾਰਬਰੋ ਕੈਂਪਸ ਨੇੜੇ ਇੱਕ 20 ਸਾਲਾ ਭਾਰਤੀ ਪੀਐੱਚਡੀ (doctoral) ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਅਤੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਤਲ ਦੇ ਰੂਪ ਵਿੱਚ ਕਰ ਰਹੇ ਹਨ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ ਰਿਪੋਰਟ ਅਨੁਸਾਰ ਗੋਲੀਬਾਰੀ ਮੰਗਲਵਾਰ ਨੂੰ ਹੋਈ ਸੀ ਅਤੇ ਟੋਰਾਂਟੋ ਪੁਲਿਸ ਨੇ ਬੁੱਧਵਾਰ ਨੂੰ ਮ੍ਰਿਤਕ ਦੀ ਪਛਾਣ ਸ਼ਿਵਾਂਕ ਅਵਸਥੀ ਵਜੋਂ ਕੀਤੀ ਹੈ।

ਡਿਊਟੀ ਇੰਸਪੈਕਟਰ ਜੈਫ ਐਲਿੰਗਟਨ ਨੇ ਦੱਸਿਆ ਕਿ ਪੁਲਿਸ ਨੂੰ ਮੰਗਲਵਾਰ ਦੁਪਹਿਰ ਕਰੀਬ 3:30 ਵਜੇ ਹਾਈਲੈਂਡ ਕਰੀਕ ਟ੍ਰੇਲ ਅਤੇ ਓਲਡ ਕਿੰਗਸਟਨ ਰੋਡ ਦੇ ਖੇਤਰ ਵਿੱਚ ਇੱਕ ਜ਼ਖਮੀ ਵਿਅਕਤੀ ਦੇ ਜ਼ਮੀਨ 'ਤੇ ਪਏ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਅਧਿਕਾਰੀ ਉੱਥੇ ਪਹੁੰਚੇ ਤਾਂ ਉਨ੍ਹਾਂ ਨੂੰ ਗੋਲੀ ਨਾਲ ਜ਼ਖਮੀ ਹੋਇਆ ਇੱਕ ਵਿਅਕਤੀ ਮਿਲਿਆ, ਜਿਸ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਪੁਲਿਸ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਇਲਾਕੇ ਵਿੱਚੋਂ ਫਰਾਰ ਹੋ ਗਿਆ ਸੀ ਅਤੇ ਫਿਲਹਾਲ ਕੋਈ ਹੁਲੀਆ ਜਾਰੀ ਨਹੀਂ ਕੀਤਾ ਗਿਆ ਹੈ।

ਦੱਸ ਦਇਏ ਕਿ ਟੋਰਾਂਟੋ ਵਿੱਚ ਭਾਰਤੀ ਕੌਂਸੁਲੇਟ ਨੇ ਐਕਸ (X) 'ਤੇ ਪੋਸਟ ਕਰਕੇ ਨੌਜਵਾਨ ਵਿਦਿਆਰਥੀ ਦੀ "ਦੁਖਦਾਈ ਮੌਤ" 'ਤੇ "ਡੂੰਘੇ ਦੁੱਖ" ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਕਿ ਕੌਂਸੁਲੇਟ ਦੁਖੀ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਇੱਥੇ ਦੱਸਣਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!