|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘਰ ਪਰਤਣ ਦੀ ਥਾਂ ਰੂਸ ਨਾਲ ਟਕਰਾਉਣ ਲਈ ਯੂਕਰੇਨ ਫੌਜ 'ਚ ਸ਼ਾਮਲ ਹੋਇਆ ਭਾਰਤੀ ਵਿਦਿਆਰਥੀ

ਨਿਊਜ਼ ਡੈਸਕ : ਯੂਕਰੇਨ 'ਤੇ ਰੂਸ ਦੇ ਹਮਲੇ ਜਾਰੀ ਹਨ। ਜੰਗ ਦੇ ਵਿਚਕਾਰ, ਜਿੱਥੇ ਭਾਰਤ ਯੂਕਰੇਨ 'ਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਲੱਗਾ ਹੋਇਆ ਹੈ। ਉਥੇ ਹੀ ਭਾਰਤ ਦਾ ਇਕ ਵਿਦਿਆਰਥੀ ਯੂਕਰੇਨ ਦੀ ਫੌਜ 'ਚ ਸ਼ਾਮਲ ਹੋ ਗਿਆ ਹੈ, ਜੋ ਰੂਸ ਨੂੰ ਟੱਕਰ ਦੇਣ ਲਈ ਤਿਆਰ ਹੈ। ਤਾਮਿਲਨਾਡੂ ਦੇ ਕੋਇੰਬਟੂਰ ਦਾ ਰਹਿਣ ਵਾਲਾ ਸੈਨਿਕੇਸ਼ ਰਵੀਚੰਦਰਨ ਯੂਕਰੇਨ ਦੀ ਫੌਜ

NRI Post Desk · 1724 ਦਿਨ ਪਹਿਲਾਂ · ਅੱਪਡੇਟ 1724 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘਰ ਪਰਤਣ ਦੀ ਥਾਂ ਰੂਸ ਨਾਲ ਟਕਰਾਉਣ ਲਈ ਯੂਕਰੇਨ ਫੌਜ 'ਚ ਸ਼ਾਮਲ ਹੋਇਆ ਭਾਰਤੀ ਵਿਦਿਆਰਥੀ
📷 NRI Post Desk

ਨਿਊਜ਼ ਡੈਸਕ : ਯੂਕਰੇਨ 'ਤੇ ਰੂਸ ਦੇ ਹਮਲੇ ਜਾਰੀ ਹਨ। ਜੰਗ ਦੇ ਵਿਚਕਾਰ, ਜਿੱਥੇ ਭਾਰਤ ਯੂਕਰੇਨ 'ਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿਚ ਲੱਗਾ ਹੋਇਆ ਹੈ। ਉਥੇ ਹੀ ਭਾਰਤ ਦਾ ਇਕ ਵਿਦਿਆਰਥੀ ਯੂਕਰੇਨ ਦੀ ਫੌਜ 'ਚ ਸ਼ਾਮਲ ਹੋ ਗਿਆ ਹੈ, ਜੋ ਰੂਸ ਨੂੰ ਟੱਕਰ ਦੇਣ ਲਈ ਤਿਆਰ ਹੈ। ਤਾਮਿਲਨਾਡੂ ਦੇ ਕੋਇੰਬਟੂਰ ਦਾ ਰਹਿਣ ਵਾਲਾ ਸੈਨਿਕੇਸ਼ ਰਵੀਚੰਦਰਨ ਯੂਕਰੇਨ ਦੀ ਫੌਜ 'ਚ ਭਰਤੀ ਹੋ ਗਿਆ ਹੈ। ਸੈਨਿਕੇਸ਼ ਦੇ ਮਾਤਾ-ਪਿਤਾ ਇਹ ਜਾਣ ਕੇ ਬਹੁਤ ਦੁਖੀ ਹਨ ਕਿ ਉਨ੍ਹਾਂ ਦੇ ਪੁੱਤਰ ਨੇ ਇਹ ਫੈਸਲਾ ਲਿਆ ਹੈ। ਸੈਨਿਕੇਸ਼ ਖਾਰਕੀਵ ਵਿਚ ਨੈਸ਼ਨਲ ਏਰੋਸਪੇਸ ਯੂਨੀਵਰਸਿਟੀ 'ਚ ਪੜ੍ਹ ਰਿਹਾ ਸੀ।।

ਸੰਬੰਧਿਤ ਖ਼ਬਰਾਂ

ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਸੈਨਿਕੇਸ਼ ਰਵੀਚੰਦਰਨ ਦਾ ਘਰ ਤੋਂ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਸੀ। ਮੋਦੀ ਸਰਕਾਰ ਨੇ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ "ਆਪਰੇਸ਼ਨ ਗੰਗਾ" ਸ਼ੁਰੂ ਕੀਤਾ ਪਰ ਸੈਨਿਕੇਸ਼ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਉਹ ਵਾਪਸ ਆਇਆ। ਸੈਨਿਕੇਸ਼ ਬਾਰੇ ਪਤਾ ਲਗਾਉਣ ਲਈ ਉਸ ਦੇ ਮਾਪਿਆਂ ਨੇ ਯੂਕਰੇਨ ਸਥਿਤ ਭਾਰਤੀ ਦੂਤਘਰ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਸੈਨਿਕੇਸ਼ ਹੁਣ ਯੂਕਰੇਨ ਦੀ ਫੌਜ ਦਾ ਹਿੱਸਾ ਬਣ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!