|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਭਾਰਤੀ ਟੀਮ ਨੂੰ ਵੱਡਾ ਝਟਕਾ, ਸ਼ਿਖ਼ਰ ਧਵਨ ਵਿਸ਼ਵ ਕੱਪ ਤੋਂ ਹੋਏ ਬਾਹਰ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਭਾਰਤੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਮੁਤਾਬਕ ਸਲਾਮੀ ਬੱਲੇਬਾਜ਼ ਸ਼ਿਖ਼ਰ ਧਵਨ ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ। ਹੁਣ ਉਨ੍ਹਾਂ ਦੀ ਥਾਂ ਰਿਸ਼ਭ ਪੰਤ ਖੇਡਣਗੇ। ਧਵਨ ਨੂੰ ਆਸਟ੍ਰੇਲੀਆਂ ਵਿਰੁੱਧ ਮੈਚ ਦੌਰਾਨ ਪੈਟ ਕਮਿੰਸ ਦੀ ਗੇਂਦ 'ਤੇ ਖੱਬੇ ਹੱਥ ਦੇ ਅੰਗੂਠੇ 'ਤੇ ਸੱਟ ਲੱਗੀ ਸੀ। ਉਨ੍ਹਾਂ ਨੇ ਇਸ ਦੌਰਾਨ 109 ਗੇਂਦਾਂ 'ਤੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਭਾਰਤੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਮੁਤਾਬਕ ਸਲਾਮੀ ਬੱਲੇਬਾਜ਼ ਸ਼ਿਖ਼ਰ ਧਵਨ ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ। ਹੁਣ ਉਨ੍ਹਾਂ ਦੀ ਥਾਂ ਰਿਸ਼ਭ ਪੰਤ ਖੇਡਣਗੇ। ਧਵਨ ਨੂੰ ਆਸਟ੍ਰੇਲੀਆਂ ਵਿਰੁੱਧ ਮੈਚ ਦੌਰਾਨ ਪੈਟ ਕਮਿੰਸ ਦੀ ਗੇਂਦ 'ਤੇ ਖੱਬੇ ਹੱਥ ਦੇ ਅੰਗੂਠੇ 'ਤੇ ਸੱਟ ਲੱਗੀ ਸੀ। ਉਨ੍ਹਾਂ ਨੇ ਇਸ ਦੌਰਾਨ 109 ਗੇਂਦਾਂ 'ਤੇ 117 ਦੌੜਾਂ ਦੀ ਪਾਰੀ ਖੇਡੀ ਸੀ। ਹਾਲਾਂਕਿ ਐਕਸ-ਰੇ ਵਿੱਚ ਫ੍ਰੈਕਚਰ ਨਹੀਂ ਆਇਆ ਸੀ ਪਰ ਸੀਟੀ ਸਕੈਨ ਦੀ ਰਿਪੋਰਟ ਤੋਂ ਸਾਫ਼ ਹੋ ਗਿਆ ਸੀ ਕਿ ਧਵਨ ਨੂੰ ਹੇਅਰ ਲਾਇਨ ਫ੍ਰੈਕਚਰ ਹੈ।

ਸੰਬੰਧਿਤ ਖ਼ਬਰਾਂ

ਆਸਟ੍ਰੇਲੀਆ ਵਿਰੁੱਧ ਸੱਟ ਲੱਗਣ ਤੋਂ ਬਾਅਦ ਸ਼ਿਖ਼ਰ ਧਵਨ ਨੂੰ ਸ਼ੁਰੂਆਤ ਵਿੱਚ ਪਹਿਲੇ 10 ਦਿਨਾਂ ਲਈ ਆਰਾਮ ਦਿੱਤਾ ਗਿਆ ਸੀ, ਪਰ ਉਹ ਇਸ ਸਮੇਂ ਦੌਰਾਨ ਸੱਟ ਤੋਂ ਠੀਕ ਨਹੀਂ ਹੋ ਸਕੇ ਜਿਸ ਕਰ ਕੇ ਉਨ੍ਹਾਂ ਨੂੰ ਵਾਪਸ ਭਾਰਤ ਆਉਣਾ ਪੈ ਰਿਹਾ ਹੈ। ਰਿਸ਼ਭ ਪੰਤ ਪਹਿਲਾਂ ਹੀ ਇੰਗਲੈਂਡ ਪਹੁੰਚ ਚੁੱਕੇ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਹੀ ਧਵਨ ਦੀ ਥਾਂ ਭਾਰਤੀ ਟੀਮ ਵਿੱਚ ਲਈ ਚੁਣੇ ਜਾਣਗੇ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!