|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ ਭਾਰਤੀ ਔਰਤ ਨੇ 9 ਸਾਲਾ ਧੀ ਦਾ ਕੀਤਾ ਕਤਲ ਹੋਈ 22 ਸਾਲ ਦੀ ਕੈਦ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੀ ਇੱਕ ਅਦਾਲਤ ਵੱਲੋਂ ਭਾਰਤੀ ਮੂਲ ਦੀ ਇੱਕ ਅਮਰੀਕੀ ਔਰਤ ਨੂੰ ਮਤਰੇਈ ਧੀ ਨੂੰ ਬਾਥਟੱਬ ਵਿੱਚ ਗਲਾ ਦੱਬ ਕੇ ਮਾਰਨ ਦੇ ਮਾਮਲੇ ਵਿੱਚ 22 ਸਾਲ ਦੀ ਕੈਦ ਸੁਣਾਈ ਗਈ ਹੈ। ਅਦਾਲਤ ਨੇ ਸਜ਼ਾ ਸੁਣਾਉਣ ਤੋਂ ਬਾਅਦ ਕਿਹਾ ਕਿ ਇਹ ਇੱਕ ਅਜਿਹਾ ਅਪਰਾਧ ਹੈ ਜਿਸ ਬਾਰੇ ਕੋਈ ਸੋਚ ਵੀ ਨਹੀਂ ਸਕਦਾ।ਜਾਣਕਾਰੀ ਮੁਤਾਬਕ ਅਮਰੀਕਾ ਦੇ ਕੁਈਨਜ਼ ਸੁਪਰੀਮ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੀ ਇੱਕ ਅਦਾਲਤ ਵੱਲੋਂ ਭਾਰਤੀ ਮੂਲ ਦੀ ਇੱਕ ਅਮਰੀਕੀ ਔਰਤ ਨੂੰ ਮਤਰੇਈ ਧੀ ਨੂੰ ਬਾਥਟੱਬ ਵਿੱਚ ਗਲਾ ਦੱਬ ਕੇ ਮਾਰਨ ਦੇ ਮਾਮਲੇ ਵਿੱਚ 22 ਸਾਲ ਦੀ ਕੈਦ ਸੁਣਾਈ ਗਈ ਹੈ। ਅਦਾਲਤ ਨੇ ਸਜ਼ਾ ਸੁਣਾਉਣ ਤੋਂ ਬਾਅਦ ਕਿਹਾ ਕਿ ਇਹ ਇੱਕ ਅਜਿਹਾ ਅਪਰਾਧ ਹੈ ਜਿਸ ਬਾਰੇ ਕੋਈ ਸੋਚ ਵੀ ਨਹੀਂ ਸਕਦਾ।ਜਾਣਕਾਰੀ ਮੁਤਾਬਕ ਅਮਰੀਕਾ ਦੇ ਕੁਈਨਜ਼ ਸੁਪਰੀਮ ਕੋਰਟ ਨੇ ਪਿਛਲੇ ਮਾਹ 55 ਸਾਲਾ ਸ਼ਮਦਈ ਅਰਜੁਣ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਸੋਮਵਾਰ ਨੂੰ ਉਸ ਨੂੰ 22 ਸਾਲ ਦੀ ਕੈਦ ਸੁਣਾਈ ਗਈ ਹੈ।

ਸੰਬੰਧਿਤ ਖ਼ਬਰਾਂ

ਦੋਸ਼ੀ ਅਰਜੁਨ ਨੂੰ ਅਗਸਤ 2016 'ਚ ਆਪਣੀ ਹੀ ਮਤਰੇਈ ਧੀ ਅਸ਼ਦੀਪ ਦਾ ਗਲਾ ਘੋਟਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਅਸ਼ਦੀਪ ਦੀ ਦੇਖਭਾਲ ਦਾ ਜ਼ਿੰਮੇਵਾਰੀ ਅਰਜੁਨ ਦੇ ਸਿਰ ਸੀ।ਕੁਈਨਜ਼ ਡਿਸਟ੍ਰਿਕਟ ਦੇ ਕਾਰਜਕਾਰੀ ਅਟਾਰਨੀ ਜਾਨ ਰਿਆਨ ਨੇ ਫ਼ੈਸਲੇ ਤੋਂ ਬਾਅਦ ਕਿਹਾ ਕਿ ਇਹ ਇੱਕ ਮਤਰੇਈ ਮਾਂ ਦੀ ਕਹਾਣੀ ਹੈ। ਉਸ ਨੇ ਜੋ ਕੀਤਾ ਕੋਈ ਇਸ ਬਾਰੇ ਸੋਚ ਵੀ ਨਹੀਂ ਸਕਦਾ। ਉਸ ਨੇ 9 ਸਾਲਾਂ ਦੀ ਬੱਚੀ ਦੀ ਨਾਜ਼ੁਕ ਗਰਦਨ ਨੂੰ ਆਪਣੇ ਹੀ ਹੱਥਾਂ ਨਾਲ ਘੋਟ ਦਿੱਤਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!