ਫਾਜ਼ਿਲਕਾ (ਇੰਦਰਜੀਤ ਸਿੰ(ਘ ਚਾਹਲ) : ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ 'ਚ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਪੇਂਡੂ ਲੋਕਾ ਲਈ ਲਾਹੇਵੰਦ ਸਾਬਿਤ ਹੋ ਰਹੀਆਂ ਹਨ। ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਸਿਵਲ ਸਰਜਨ ਫਾਜ਼ਿਲਕਾ ਸ਼੍ਰੀ ਦਵਿੰਦਰ ਭੁੱਕਲ ਦੀ ਯੋਗ ਅਗਵਾਈ ਹੇਠ ਚਲਾਈਆਂ ਜਾ ਰਹੀਆ ਪ੍ਰਚਾਰ ਵੈਨਾਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਿਥੇ ਜਾਣੂੰ ਕਰਵਾਉਂਦੀਆਂ ਹਨ ਉਥੇ ਇਸ ਦੇ ਨਾਲ ਹੀ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਕੈਂਪ ਲਗਾ ਕੇ ਲੋੜਵੰਦਾਂ ਦੀ ਸਿਹਤ ਦੀ ਜਾਂਚ ਕਰਕੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸੰਬੰਧਿਤ ਖ਼ਬਰਾਂ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਭੁੱਕਲ ਨੇ ਦੱਸਿਆ ਕਿ ਪ੍ਰਚਾਰ ਵੈਨ ਵੱਲੋਂ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ, ਜੋਧਾ ਭੈਣੀ, ਮੋਹਰ ਸਿੰਘ ਵਾਲਾ, ਢਾਣੀ ਮਾਨ ਸਿੰਘ, ਨਾਨਕ ਨਗਰ, ਬੱਘੇ ਕੇ ਉਤਾੜ, ਬੱਘੇ ਕੇ ਹਿਠਾੜ ਤੇ ਸੰਤੋਖ ਸਿੰਘ ਵਾਲਾ ਵਿਖੇ ਦੌਰਾ ਕਰਕੇ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪਿੰਡ ਬੱਘੇ ਕੇ ਉਤਾੜ ਵਿਖੇ ਲਗਾਏ ਗਏ ਮੈਡੀਕਲ ਕੈਂਪ ਦੌਰਾਨ 8 ਪਿੰਡਾਂ ਦੇ 364 ਮਰੀਜ ਚੈੱਕ ਕੀਤੇ ਗਏ ਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ।
ਸਿਵਲ ਸਰਜਨ ਨੇ ਹੋਰ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਆਮ ਲੋਕ ਆਪਣੀ ਸਿਹਤ ਦੀ ਜਾਂਚ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਾਂਚ ਕਰਵਾਉਣ ਉਪਰੰਤ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਸ ਦੌਰਾਨ ਮੈਡੀਕਲ ਟੀਮਾਂ ਵੱਲੋਂ ਜ਼ਿਲ੍ਹੇ ਅੰਦਰ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।






