|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਾਬਾਲਗ ਨੌਜਵਾਨ ਨੇ ਕੀਤਾ 8 ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਸਥਾਨਕ ਹੈਬੋਵਾਲ ਦੇ ਪ੍ਰੇਮ ਨਗਰ ਇਲਾਕੇ 'ਚ ਗੁਆਂਢੀ ਨੌਜਵਾਨ ਵੱਲੋਂ 8 ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਆਂਢੀ ਨੌਜਵਾਨ ਬੱਚੀ ਨਾਲ ਜ਼ਬਰਦਸਤੀ ਕਰਦਾ ਰਿਹਾ। ਉਸ ਨੇ ਬੱਚੀ ਨੂੰ ਧਮਕਾਇਆ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਕੁੱਝ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਸਥਾਨਕ ਹੈਬੋਵਾਲ ਦੇ ਪ੍ਰੇਮ ਨਗਰ ਇਲਾਕੇ 'ਚ ਗੁਆਂਢੀ ਨੌਜਵਾਨ ਵੱਲੋਂ 8 ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਆਂਢੀ ਨੌਜਵਾਨ ਬੱਚੀ ਨਾਲ ਜ਼ਬਰਦਸਤੀ ਕਰਦਾ ਰਿਹਾ। ਉਸ ਨੇ ਬੱਚੀ ਨੂੰ ਧਮਕਾਇਆ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਕੁੱਝ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਡਰਦੀ ਬੱਚੀ ਨੇ ਕਿਸੇ ਨਾਲ ਕੋਈ ਗੱਲ ਨਾ ਕੀਤੀ।

ਸੰਬੰਧਿਤ ਖ਼ਬਰਾਂ

ਅਚਾਨਕ ਜਦੋਂ ਬੱਚੀ ਦੇ ਢਿੱਡ 'ਚ ਦਰਦ ਹੋਣ ਲੱਗਾ ਤਾਂ ਪਰਿਵਾਰ ਵਾਲੇ ਉਸ ਨੂੰ ਡਾਕਟਰ ਕੋਲ ਲੈ ਗਏ। ਜਦੋਂ ਡਾਕਟਰ ਨੇ ਬੱਚੀ ਨਾਲ ਜਬਰ-ਜ਼ਿਨਾਹ ਹੋਣ ਦੀ ਗੱਲ ਦੱਸੀ ਤਾਂ ਸਾਰੇ ਪਰਿਵਾਰ ਦੇ ਹੋਸ਼ ਉੱਡ ਗਏ। ਫਿਲਹਾਲ ਇਸ ਸਬੰਧੀ ਪੀੜਤ ਪਰਿਵਾਰ ਵੱਲੋਂ ਪੁਲਿਸ ਕੰਟਰੋਲ ਰੂਮ 'ਚ ਸ਼ਿਕਾਇਤ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਜੇ ਨਾਬਾਲਗ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!