|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਮਿਸ਼ਨਰ ਜਲੰਧਰ ਡਵੀਜ਼ਨ ਵੱਲੋਂ ਜ਼ਿਲੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ

ਕਪੂਰਥਲਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਬੂਥਾਂ 'ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਬੀ ਪੁਰੂਸ਼ਾਰਥਾ ਵੱਲੋਂ ਅੱਜ ਜ਼ਿਲੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨਾਂ ਪੋਲਿੰਗ ਬੂਥਾਂ 'ਤੇ ਦਿਵਿਆਂਗ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਬੂਥਾਂ 'ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਬੀ ਪੁਰੂਸ਼ਾਰਥਾ ਵੱਲੋਂ ਅੱਜ ਜ਼ਿਲੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨਾਂ ਪੋਲਿੰਗ ਬੂਥਾਂ 'ਤੇ ਦਿਵਿਆਂਗ ਵੋਟਰਾਂ ਦੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਮੌਕੇ 'ਤੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਉਨਾਂ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਜਾਰੀ ਕੀਤੀ ਮੋਬਾਈਲ ਐਪ ਬਾਰੇ ਵੱਧ ਤੋਂ ਵੱਧ ਦਿਵਿਆਂਗ ਵੋਟਰਾਂ ਨੂੰ ਜਾਣੂ ਕਰਵਾ ਕੇ ਉਨਾਂ ਦੀ ਚੋਣਾਂ ਵਿਚ ਭਾਗੀਦਾਰੀ ਯਕੀਨੀ ਬਣਾਈ ਜਾਵੇ।

ਸੰਬੰਧਿਤ ਖ਼ਬਰਾਂ

ਉਨਾਂ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਹਰੇਕ ਪੋਲਿੰਗ ਬੂਥ 'ਤੇ ਰੈਂਪ ਬਣਾਉਣੇ ਅਤੇ ਵੀਲ ਚੇਅਰ ਰਖਵਾਉਣੇ ਅਤੇ ਉਨਾਂ ਲਈ ਟ੍ਰਾਂਸਪੋਰਟ ਸਹੂਲਤ ਯਕੀਨੀ ਬਣਾਉਣ ਲਈ ਕਿਹਾ। ਇਸੇ ਤਰਾਂ ਬਜ਼ੁਰਗਾਂ ਤੇ ਦਿਵਿਆਂਗ ਵੋਟਰਾਂ ਦੀ ਮਦਦ ਲਈ ਵਲੰਟੀਅਰ ਲਗਾਉਣ ਦੀ ਵੀ ਹਦਾਇਤ ਕੀਤੀ। ਇਸ ਤੋਂ ਇਲਾਵਾ ਹੋਰਨਾਂ ਸਹੂਲਤਾਂ ਜਿਵੇਂ ਪਾਣੀ, ਬਿਜਲੀ, ਪਖ਼ਾਨੇ, ਸਿਹਤ ਸਹੂਲਤ, ਪੱਖੇ, ਲੋੜੀਂਦਾ ਫਰਨੀਚਰ, ਹੈਲਪ ਡੈਸਕ ਆਦਿ ਦਾ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜੀ: ਡੀ. ਪੀ. ਐਸ ਖਰਬੰਦਾ ਨੇ ਡਵੀਜ਼ਨਲ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲੇ ਵਿਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਹਰੇਕ ਤਰਾਂ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ ਅਤੇ ਉਨਾਂ ਨੂੰ ਪੋਲਿੰਗ ਬੂਥਾਂ 'ਤੇ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਤੋਂ ਇਲਾਵਾ ਉਨਾਂ ਨੂੰ ਘਰਾਂ ਤੋਂ ਲਿਆਉਣ ਲਈ ਟ੍ਰਾਂਸਪੋਰਟ ਪਲਾਨ ਵੀ ਤਿਆਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ 2958 ਦਿਵਿਆਂਗ ਵੋਟਰਾਂ ਦੀ ਪਹਿਚਾਣ ਕੀਤੀ ਗਈ ਹੈ, ਜਿਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਮੌਕੇ ਉਨਾਂ ਅਧਿਕਾਰੀਆਂ ਅਤੇ ਬੀ. ਐਲ. ਓਜ਼ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਤਹਿਸੀਲਦਾਰ ਚੋਣਾਂ ਸ੍ਰੀਮਤੀ ਮਨਜੀਤ ਕੌਰ, ਤਹਿਸੀਲਦਾਰ ਸੁਲਤਾਨਪੁਰ ਲੋਧੀ ਮੈਡਮ ਸੀਮਾ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਸ. ਮੰਗਲ ਸਿੰਘ ਭੰਡਾਲ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ੍ਰੀ ਰਾਕੇਸ਼ ਕੁਮਾਰ, ਸ੍ਰੀ ਗੋਪਾਲ ਕ੍ਰਿਸ਼ਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!