|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲਾਂਘਾ ਖੁੱਲ੍ਹਣ ਤੋਂ ਪਹਿਲਾਂ ਖੂਫੀਆ ਏਜੰਸੀਆਂ ਨੇ ਕੀਤਾ ਵੱਡਾ ਖ਼ੁਲਾਸਾ

ਗੁਰਦਾਸਪੁਰ (Vikram Sehajpal) : ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਮਸਾਂ ਹੀ ਥੋੜੇ ਜਿਹੇ ਦਿਨ ਰਹਿ ਗਏ ਹਨ। ਇਸ ਦੌਰਾਨ ਖ਼ੁਫੀਆਂ ਏਜੰਸੀਆਂ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਜਿਸ ਜ਼ਿਲ੍ਹੇ ਵਿੱਚ ਗੁਰੁਦਆਰਾ ਕਰਤਾਰਪੁਰ ਸਾਹਿਬ ਮੌਜੂਦ ਹੈ ਉਸੇ ਹੀ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਅੱਤਵਾਦੀ ਸਿਖਲਾਈ ਕੈਂਪ ਚਲਾਏ ਜਾ ਰਹੇ ਹਨ।ਪਾਕਿਸਤਾਨ ਦੇ ਪੰਜਾਬ ਵਿੱਚ ਨਾਰੋਵਾਲ ਜ਼ਿਲ੍ਹ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਗੁਰਦਾਸਪੁਰ (Vikram Sehajpal) : ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਮਸਾਂ ਹੀ ਥੋੜੇ ਜਿਹੇ ਦਿਨ ਰਹਿ ਗਏ ਹਨ। ਇਸ ਦੌਰਾਨ ਖ਼ੁਫੀਆਂ ਏਜੰਸੀਆਂ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਜਿਸ ਜ਼ਿਲ੍ਹੇ ਵਿੱਚ ਗੁਰੁਦਆਰਾ ਕਰਤਾਰਪੁਰ ਸਾਹਿਬ ਮੌਜੂਦ ਹੈ ਉਸੇ ਹੀ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਅੱਤਵਾਦੀ ਸਿਖਲਾਈ ਕੈਂਪ ਚਲਾਏ ਜਾ ਰਹੇ ਹਨ।ਪਾਕਿਸਤਾਨ ਦੇ ਪੰਜਾਬ ਵਿੱਚ ਨਾਰੋਵਾਲ ਜ਼ਿਲ੍ਹੇ ਵਿੱਚ ਖ਼ੁਫੀਆ ਏਜੰਸੀਆਂ ਨੇ ਅੱਤਵਾਦੀ ਗਤੀਵਿਧੀਆਂ ਦਾ ਪਤਾ ਲਾਇਆ ਹੈ। ਇਹ ਜਾਣਕਾਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਮਹਿਜ਼ ਕੁਝ ਦਿਨ ਪਹਿਲਾਂ ਹੀ ਮਿਲੀ ਹੈ।

ਸੰਬੰਧਿਤ ਖ਼ਬਰਾਂ

ਇਹ ਜਾਣਕਾਰੀ ਮਿਲਣ ਨਾਲ਼ ਇੱਕ ਵਾਰ ਖੂਫੀਆਂ ਏਜੰਸੀਆਂ ਚੌਕਸ ਹੋ ਗਈਆਂ ਹਨ।ਇਸ ਤੋਂ ਸਾਰੇ ਜਾਣੂ ਹੋ ਹੀ ਗਏ ਹਨ ਕਿ ਕਰਤਾਰਪੁਰ ਲਾਂਘੇ ਰਾਂਹੀ ਭਾਰਤ, ਪੰਜਾਬ ਦੇ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਾਤਨ ਦੇ ਪੰਜਾਬ ਜ਼ਿਲ੍ਹੇ ਦੇ ਨਾਰੋਵਾਲ ਵਿੱਚ ਸਥਿਤ ਕਰਤਾਰਪੁਰ ਸਾਹਿਬ ਨਾਲ਼ ਜੋੜਦਾ ਹੈ।ਏਜੰਸੀਆਂ ਤੋਂ ਮਿਲੀ ਹੋਰ ਜਾਣਕਾਰੀ ਮੁਤਾਬਕ ਅੱਤਵਾਦੀਆਂ ਦੇ ਸਿੱਖਿਆ ਕੈਂਪ ਮੁਰੀਦਕੇ, ਸ਼ਕਰਗੜ੍ਹ ਅਤੇ ਨਾਰੋਵਾਲ ਵਿੱਚ ਸਥਿਤ ਹਨ ਜਿੱਥੇ ਕਾਫ਼ੀ ਵੱਡੀ ਗਿਣਤੀ ਵਿੱਚ ਮਰਦ ਅਤੇ ਔਰਤਾਂ ਮਿਲ ਕੇ ਸਿੱਖਿਆ ਲੈ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!