|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਅੰਮ੍ਰਿਤਸਰ ਏਅਰਪੋਰਟ ਨੇੜੇ ਨਹੀਂ ਉੱਡ ਸਕਣਗੇ 'ਡਰੋਨ'

ਅੰਮ੍ਰਿਤਸਰ — ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ 5 ਕਿਲੋਮੀਟਰ ਦੇ ਦਾਇਰੇ 'ਚ ਕਿਸੇ ਵੀ ਸਮਾਰੋਹ ਨੂੰ ਕਵਰ ਕਰਨ ਅਤੇ ਹੋਰ ਕਿਸੇ ਕੰਮ ਲਈ ਡਰੋਨ ਉਡਾਨਾਂ 'ਤੇ ਪੂਰੀ ਰੋਕ ਲਾ ਦਿੱਤੀ ਗਈ ਹੈ। ਇਹ ਨਿਰਦੇਸ਼ ਅੱਜ ਡੀ. ਸੀ. ਪੀ. ਜਗਮੋਹਨ ਸਿੰਘ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਆਲੇ-ਦੁਆਲੇ ਬਹੁਤ ਸਾਰੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ — ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ 5 ਕਿਲੋਮੀਟਰ ਦੇ ਦਾਇਰੇ 'ਚ ਕਿਸੇ ਵੀ ਸਮਾਰੋਹ ਨੂੰ ਕਵਰ ਕਰਨ ਅਤੇ ਹੋਰ ਕਿਸੇ ਕੰਮ ਲਈ ਡਰੋਨ ਉਡਾਨਾਂ 'ਤੇ ਪੂਰੀ ਰੋਕ ਲਾ ਦਿੱਤੀ ਗਈ ਹੈ। ਇਹ ਨਿਰਦੇਸ਼ ਅੱਜ ਡੀ. ਸੀ. ਪੀ. ਜਗਮੋਹਨ ਸਿੰਘ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਆਲੇ-ਦੁਆਲੇ ਬਹੁਤ ਸਾਰੇ ਹੋਟਲ ਅਤੇ ਵਿਆਹ ਪੈਲੇਸ ਹਨ ਜਿੱਥੇ ਅਕਸਰ ਸਮਾਰੋਹ ਹੁੰਦੇ ਹਨ। ਵੇਖਿਆ ਗਿਆ ਹੈ ਕਿ ਸਮਾਰੋਹ ਨੂੰ ਕਵਰ ਕਰਨ ਲਈ ਡਰੋਨ ਦਾ ਵੀ ਇਸਤੇਮਾਲ ਕੀਤਾ ਜਾਂਦਾ ਹੈ। ਇਸ ਖੇਤਰ 'ਚ ਅੰਤਰਰਾਸ਼ਟਰੀ ਹਵਾਈ ਅੱਡਾ ਹੋਣਾ ਉਸ ਦੀ ਸੁਰੱਖਿਆ ਨੂੰ ਪੁਖਤਾ ਬਣਾਉਣ ਲਈ ਡਰੋਨ 'ਤੇ ਪੂਰੀ ਰੋਕ ਲਾ ਦਿੱਤੀ ਗਈ ਹੈ ਤਾਂਕਿ ਕੋਈ ਵੀ ਅਸਮਾਜਿਕ ਅਨਸਰ ਸਮਾਰੋਹ ਦੀ ਆੜ ਵਿਚ ਹਵਾਈ ਅੱਡੇ ਦੀ ਸੁਰੱਖਿਆ ਦੇ ਨਾਲ ਛੇੜਛਾੜ ਨਾ ਕਰ ਸਕੇ ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!