|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਨੂੰ ਬਣਾਓ ਜੀਵਨਸ਼ੈਲੀ ਦਾ ਹਿੱਸਾ-ਇੰਜ : ਖਰਬੰਦਾ

ਕਪੂਰਥਲਾ : ਅੱਜ ਦੀ ਭੱਜ-ਦੌੜ ਅਤੇ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਪੰਜਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲਾ ਆਯੂਰਵੈਦਿਕ ਅਤੇ ਯੂਨਾਨੀ ਅਫ਼

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਅੱਜ ਦੀ ਭੱਜ-ਦੌੜ ਅਤੇ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਪੰਜਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਕਪੂਰਥਲਾ (ਆਯੂਸ਼ ਵਿਭਾਗ) ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਜਲੰਧਰ ਦੇ ਸਹਿਯੋਗ ਨਾਲ ਕਰਵਾਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਸਵੇਰੇ 7 ਤੋਂ 8 ਵਜੇ ਤੱਕ ਲਗਾਏ ਯੋਗ ਕੈਂਪ ਦੌਰਾਨ ਜ਼ਿਲਾ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਦੌਰਾਨ ਟ੍ਰੇਨਡ ਯੋਗਾ ਡਾਕਟਰਾਂ ਵੱਲੋਂ ਯੋਗ ਦੇ ਵੱਖ-ਵੱਖ ਆਸਣ ਕਰਵਾਏ ਗਏ।

ਸੰਬੰਧਿਤ ਖ਼ਬਰਾਂ

ਉਤਸ਼ਾਹ ਨਾਲ ਭਰੇ ਯੋਗ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਇੰਜ: ਖਰਬੰਦਾ ਨੇ ਪੰਜਾਬ ਸਰਕਾਰ ਵੱਲੋਂ ਚਲਾਏ 'ਮਿਸ਼ਨ ਤੰਦਰੁਸਤ ਪੰਜਾਬ' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਵਿਚ ਸਿਹਤ, ਸਵੱਛਤਾ ਅਤੇ ਵਾਤਾਵਰਨ ਪ੍ਰਤੀ ਬੇਹੱਦ ਜਾਗਰੂਕਤਾ ਆਈ ਹੈ ਅਤੇ ਇਸ ਨਾਲ ਇਕ ਲੋਕ ਲਹਿਰ ਉਸਰਦੀ ਨਜ਼ਰ ਆ ਰਹੀ ਹੈ। ਉਨਾਂ ਕਿਹਾ ਕਿ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਕੇ ਅਸੀਂ ਨਿਰੋਗ, ਚੇਤੰਨ ਅਤੇ ਇਕਾਗਰ ਰਹਿ ਸਕਦੇ ਹਾਂ। ਉਨਾਂ ਕਿਹਾ ਕਿ ਇਕ ਨਰੋਏ ਸਮਾਜ ਦੀ ਸਿਰਜਣਾ ਲਈ ਯੋਗ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਕਿਹਾ ਕਿ ਸਾਨੂੰ ਕੇਵਲ 21 ਜੂਨ ਹੀ ਯੋਗ ਦਿਵਸ ਵਜੋਂ ਨਹੀਂ ਅਪਨਾਉਣਾ ਚਾਹੀਦਾ ਬਲਕਿ ਸਾਰਾ ਸਾਲ ਹੀ ਯੋਗ ਨੂੰ ਅਪਣਾ ਕੇ ਰਿਸ਼ਟ-ਪੁਸ਼ਟ ਰਹਿਣਾ ਚਾਹੀਦਾ ਹੈ। ਇਸ ਮੌਕੇ ਯੋਗ ਕੈਂਪ ਵਿਚ ਭਾਗ ਲੈਣ ਵਾਲਿਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

ਫੀਲਡ ਆਊਟਰੀਚ ਬਿਊਰੋ ਦੇ ਅਧਿਕਾਰੀ ਸ੍ਰੀ ਕਵੀਸ਼ ਦੱਤ ਨੇ ਇਸ ਮੌਕੇ ਕਿਹਾ ਕਿ ਉਨਾਂ ਦੇ ਵਿਭਾਗ ਵੱਲੋਂ ਅਜਿਹੇ ਯੋਗ ਕੈਂਪ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਏ ਜਾ ਰਹੇ ਹਨ, ਤਾਂ ਜੋ ਲੋਕ ਆਪਦੀ ਸਿਹਤ ਪੱਖੋਂ ਤੰਦਰੁਸਤ ਰਹਿਣ। ਜ਼ਿਲਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਕਪੂਰਥਲਾ ਡਾ. ਸ਼ਾਉਰ ਅਹਿਮਦ ਖ਼ਾਨ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀਮਤੀ ਬਬੀਤਾ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਭੁਲੱਥ ਸ. ਸਕੱਤਰ ਸਿੰਘ ਬੱਲ, ਐਸ. ਐਮ. ਓ ਕਪੂਰਥਲਾ ਡਾ. ਰੀਟਾ ਬਾਲਾ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਚੀਫ ਐਲ. ਡੀ. ਐਮ ਸ੍ਰੀ ਦਰਸ਼ਨ ਲਾਲ ਭੱਲਾ, ਸ੍ਰੀ ਮੁਲਖ ਰਾਜ, ਡਾ. ਹਰਵਿੰਦਰ ਭਗਤ, ਡਾ. ਦਲਬੀਰ ਕੌਰ, ਡਾ. ਬਲਰਾਮ, ਡਾ. ਗੁਰਦੀਪ ਸਿੰਘ, ਜ਼ਿਲਾ ਖੇਡ ਅਫ਼ਸਰ ਸ੍ਰੀਮਤੀ ਸਤਿੰਦਰ ਪਾਲ ਕੌਰ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮਜੀਤ ਸਿੰਘ, ਡਾ. ਸੰਦੀਪ ਧਵਨ, ਸ੍ਰੀ ਵਰਿੰਦਰ ਧਵਨ, ਸ੍ਰੀ ਹਰੀਸ਼ ਕੁਮਾਰ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ੍ਰੀ ਸੁਖਵਿੰਦਰ ਸਿੰਘ ਖੱਸਣ, ਸ੍ਰੀ ਅਸ਼ਵਨੀ ਕੁਮਾਰ, ਸ੍ਰੀਮਤੀ ਸੁਨੀਤਾ ਸਿੰਘ, ਸ੍ਰੀਮਤੀ ਪਰਵੀਨ, ਸ੍ਰੀ ਰਜਨੀਸ਼ ਕਾਂਤ, ਸ. ਸੰਦੀਪ ਸਿੰਘ ਤੋਂ ਇਲਾਵਾ ਖੇਡ ਵਿਭਾਗ ਦੇ ਵੱਖ-ਵੱਖ ਕੋਚਿੰਗ ਸੈਂਟਰਾਂ ਦੇ ਖਿਡਾਰੀ, ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!