|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਧਦੇ ਤਣਾਅ ਦੇ ਚੱਲਦੇ ਲਖੀਮਪੁਰ ਖੀਰੀ 'ਚ ਫਿਰ ਬੰਦ ਹੋਇਆ ਇੰਟਰਨੈੱਟ

ਯੂ.ਪੀ. (ਦੇਵ ਇੰਦਰਜੀਤ) : ਯੂ.ਪੀ. ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਹੱਤਿਆ ਤੋਂ ਬਾਅਦ ਲਗਾਤਾਰ ਜ਼ਿਲ੍ਹੇ ਵਿੱਚ ਤਣਾਅ ਦਾ ਮਾਹੌਲ ਹੈ। ਵਿਰੋਧੀ ਧਿਰ ਜਿੱਥੇ ਸਰਕਾਰ ਨੂੰ ਘੇਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਤਾਂ ਉਥੇ ਹੀ ਸਰਕਾਰ ਇਸ ਮਾਮਲੇ ਵਿੱਚ ਖੁਦ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਸ਼ੁੱਕਰਵਾਰ ਨੂੰ ਨਵਜੋਤ ਸਿੰਘ ਸਿੱਧੂ ਲਖੀਮਪੁਰ ਖੀਰੀ ਪੁੱਜੇ ਅਤੇ ਪੀੜਤ ਪਰਿਵ

NRI Post Desk · 1875 ਦਿਨ ਪਹਿਲਾਂ · ਅੱਪਡੇਟ 1875 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਧਦੇ ਤਣਾਅ ਦੇ ਚੱਲਦੇ ਲਖੀਮਪੁਰ ਖੀਰੀ 'ਚ ਫਿਰ ਬੰਦ ਹੋਇਆ ਇੰਟਰਨੈੱਟ
📷 NRI Post Desk

ਯੂ.ਪੀ. (ਦੇਵ ਇੰਦਰਜੀਤ) : ਯੂ.ਪੀ. ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਹੱਤਿਆ ਤੋਂ ਬਾਅਦ ਲਗਾਤਾਰ ਜ਼ਿਲ੍ਹੇ ਵਿੱਚ ਤਣਾਅ ਦਾ ਮਾਹੌਲ ਹੈ। ਵਿਰੋਧੀ ਧਿਰ ਜਿੱਥੇ ਸਰਕਾਰ ਨੂੰ ਘੇਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਤਾਂ ਉਥੇ ਹੀ ਸਰਕਾਰ ਇਸ ਮਾਮਲੇ ਵਿੱਚ ਖੁਦ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਸ਼ੁੱਕਰਵਾਰ ਨੂੰ ਨਵਜੋਤ ਸਿੰਘ ਸਿੱਧੂ ਲਖੀਮਪੁਰ ਖੀਰੀ ਪੁੱਜੇ ਅਤੇ ਪੀੜਤ ਪਰਿਵਾਰਾਂ ਨੂੰ ਮਿਲੇ।

ਸਿੱਧੂ ਪੱਤਰਕਾਰ ਰਮਨ ਕਸ਼ਿੱਅਪ ਦੇ ਘਰ 'ਤੇ ਹੀ ਧਰਨੇ 'ਤੇ ਬੈਠ ਗਏ ਅਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਲਖੀਮਪੁਰ ਖੀਰੀ ਵਿੱਚ ਤਣਾਅ ਵਧਦਾ ਵੇਖ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਹੈ। ਇੰਟਰਨੈੱਟ ਸੇਵਾ ਨੂੰ ਅਗਲੇ ਹੁਕਮ ਤੱਕ ਲਈ ਬੰਦ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

3 ਅਕਤੂਬਰ ਨੂੰ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਤੋਂ ਪਹਿਲਾਂ ਬੀਜੇਪੀ ਨੇਤਾ ਦੇ ਬੇਟੇ ਦੀ ਗੱਡੀ ਰਾਹੀਂ ਕਿਸਾਨਾਂ ਨੂੰ ਕੁਚਲਣ ਦਾ ਦੋਸ਼ ਲੱਗਾ ਸੀ। ਕਿਸਾਨ ਤੀਕੁਨਿਆ 'ਤੇ ਉਪ ਮੁੱਖ ਮੰਤਰੀ ਨੂੰ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਕਾਲਾ ਝੰਡਾ ਵਿਖਾਉਣ ਲਈ ਇਕੱਠੇ ਹੋਏ ਸਨ।

ਕਿਸਾਨਾਂ ਦੇ ਗੱਡੀ ਰਾਹੀਂ ਕੁਚਲਣ ਤੋਂ ਬਾਅਦ ਗੁੱਸਾ ਹੋਰ ਵਧ ਗਿਆ ਸੀ। ਭੜਕੇ ਕਿਸਾਨਾਂ ਨੇ ਦੋ ਗੱਡੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ ਤਾਂ ਉਥੇ ਹੀ ਕੁੱਝ ਲੋਕਾਂ ਨੇ ਡਰਾਈਵਰ ਨੂੰ ਕੁੱਟ-ਕੁੱਟ ਦੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜ਼ਿਲ੍ਹੇ ਵਿੱਚ ਤਣਾਅ ਵਧਣ ਦੇ ਖਦਸ਼ੇ ਨੂੰ ਵੇਖਦੇ ਹੋਏ ਤਿੰਨ ਅਕਤੂਬਰ ਨੂੰ ਇੰਟਰਨੈੱਟ ਬੰਦ ਕੀਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!