|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਬੇਰੁਜ਼ਗਾਰ ਉੱਦਮੀਆਂ ਦੀ ਹੋਈ ਇੰਟਰਵਿਊ

ਕਪੂਰਥਲਾ (ਇੰਦਰਜੀਤ ਸਿੰਘ) : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨੋਰਥ ਨਾਲ ਉਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨੋਰਥ ਨਾਲ ਉਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਕੰਮ-ਧੰਦੇ ਖੋਲਣ ਦੇ ਚਾਹਵਾਨ ਉੱਦਮੀ ਬੇਰੁਜ਼ਗਾਰ ਨੌਜਵਾਨਾਂ ਦੀ ਇੰਟਰਵਿੳੂ ਲਈ ਗਈ, ਜਿਨਾਂ ਵਿਚੋਂ 45 ਯੋਗ ਬਿਨੈਕਾਰਾਂ ਦੀਆਂ ਅਰਜ਼ੀਆਂ 85 ਲੱਖ ਰੁਪਏ ਦੇ ਕਰਜ਼ੇ ਲਈ ਵੱਖ-ਵੱਖ ਬੈਂਕਾਂ ਨੂੰ ਮਨਜ਼ੂਰ ਕਰਨ ਲਈ ਭੇਜੀਆਂ ਗਈਆਂ। ਇਨਾਂ ਵਿਚ ਡੇਅਰੀ, ਕਰਿਆਨਾ, ਬੂਟੀਕ, ਦੁੱਧ ਤੋਂ ਤਿਆਰ ਵਸਤਾਂ ਆਦਿ ਦੇ ਕੰਮਾਂ ਤੋਂ ਇਲਾਵਾ ਵਿਦੇਸ਼ਾਂ ਵਿਚ ਪੜਾਈ ਦੇ ਮੌਕੇ ਮੁਹੱਈਆ ਕਰਵਾਉਣ ਲਈ ਵਿੱਤੀ ਸਹਾਇਤਾ ਸ਼ਾਮਿਲ ਸੀ।

ਸੰਬੰਧਿਤ ਖ਼ਬਰਾਂ

ਸ. ਅਵਤਾਰ ਸਿੰਘ ਭੁੱਲਰ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੀ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਵਰਗ ਦੇ ਉੱਦਮੀ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕੰਮ-ਧੰਦੇ ਖੋਲਣ ਲਈ ਸਬਸਿਡੀ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨਾਂ ਕਿਹਾ ਕਿ ਸਰਕਾਰ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਦਾਨ ਕਰਕੇ ਉਨਾਂ ਨੂੰ ਆਪਣੇ ਪੈਰਾਂ ’ਤੇ ਖੜੇ ਕਰਨ ਦਾ ਹੈ, ਤਾਂ ਜੋ ਉਹ ਆਪਣਾ ਤੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕ ਸਕਣ। ਇਸ ਮੌਕੇ ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਮੈਡਮ ਰਾਣੀ, ਚੀਫ ਐਲ. ਡੀ. ਐਮ ਸ੍ਰੀ ਦਰਸ਼ਨ ਲਾਲ ਭੱਲਾ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਸ੍ਰੀ ਸਾਹਿਲ ਓਬਰਾਏ ਤੇ ਹੋਰ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!