|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL 2020: ਕੋਲਕਾਤਾ ਨੇ ਰਾਜਸਥਾਨ ਨੂੰ 37 ਦੌੜਾਂ ਨਾਲ ਹਰਾਇਆ

ਦੁਬਈ (NRI MEDIA) : ਬੁੱਧਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ ਸੀਜ਼ਨ 13 ਦੇ 12ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ 37 ਦੌੜਾਂ ਦੇ ਫ਼ਰਕ ਨਾਲ ਹਰਾ ਦਿੱਤਾ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਅੱਗੇ 175 ਦੌੜਾਂ ਦਾ ਟੀਚਾ ਰੱਖਿਆ ਸੀ ਪਰ ਰਾਜਸਥਾਨ ਬੱਲੇਬਾਜ਼ਾਂ ਦੇ ਘਟੀਆ ਪ੍ਰਦਰਸ਼ਨ ਸਦਕਾ 9 ਵਿਕਟਾਂ '

NRI Post Desk · 2248 ਦਿਨ ਪਹਿਲਾਂ · ਅੱਪਡੇਟ 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
IPL 2020: ਕੋਲਕਾਤਾ ਨੇ ਰਾਜਸਥਾਨ ਨੂੰ 37 ਦੌੜਾਂ ਨਾਲ ਹਰਾਇਆ
📷 NRI Post Desk

ਦੁਬਈ (NRI MEDIA) : ਬੁੱਧਵਾਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ ਸੀਜ਼ਨ 13 ਦੇ 12ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ 37 ਦੌੜਾਂ ਦੇ ਫ਼ਰਕ ਨਾਲ ਹਰਾ ਦਿੱਤਾ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਅੱਗੇ 175 ਦੌੜਾਂ ਦਾ ਟੀਚਾ ਰੱਖਿਆ ਸੀ ਪਰ ਰਾਜਸਥਾਨ ਬੱਲੇਬਾਜ਼ਾਂ ਦੇ ਘਟੀਆ ਪ੍ਰਦਰਸ਼ਨ ਸਦਕਾ 9 ਵਿਕਟਾਂ 'ਤੇ 137 ਦੌੜਾਂ ਹੀ ਬਣਾ ਸਕੀ। ਦੱਸ ਦਈਏ ਕਿ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ ਰਾਜਸਥਾਨ ਅੱਗੇ 175 ਦੌੜਾਂ ਦੀ ਚੁਨੌਤੀ ਰੱਖੀ।

ਸੰਬੰਧਿਤ ਖ਼ਬਰਾਂ

ਪਿਛਲੇ ਦੋ ਮੈਚਾਂ ਵਿੱਚ ਰਾਜਸਥਾਨ ਨੇ ਜਿਵੇਂ ਪ੍ਰਦਰਸ਼ਨ ਕੀਤਾ ਸੀ, ਉਸ ਨੂੰ ਵੇਖ ਕੇ ਲਗਦਾ ਸੀ ਕਿ ਰਾਜਸਥਾਨ ਜਿੱਤ ਦੀ ਹੈਟ੍ਰਿਕ ਲਗਾ ਸਕਦਾ ਹੈ, ਪਰ ਦਿਨੇਸ਼ ਕਾਰਤਿਕ ਦੀ ਵਧੀਆ ਕਪਤਾਨੀ ਨੇ ਰਾਜਸਥਾਨ ਨੂੰ 20 ਓਵਰਾਂ ਵਿੱਚ 9 ਵਿਕਟਾਂ 'ਤੇ 137 ਦੌੜਾਂ 'ਤੇ ਰੋਕ ਦਿੱਤਾ ਅਤੇ ਆਪਣੀ ਟੀਮ ਨੂੰ ਮੈਚ ਜਿਤਾਇਆ।ਕੋਲਕਾਤਾ ਦੀ ਜਿੱਤ ਦੇ ਨਾਇਕ ਦੋ ਨੌਜਵਾਨ ਗੇਂਦਬਾਜ਼ ਸ਼ਿਵਮ ਮਾਵੀ ਅਤੇ ਕਮਲੇਸ਼ ਨਾਗਰਕੋਟੀ ਰਹੇ। ਮਾਵੀ ਨੇ ਚਾਰ ਓਵਰਾਂ ਵਿੱਚ 20 ਦੌੜਾਂ ਦੇ ਕੇ 2 ਵਿਕਟਾਂ ਲਈਆਂ ਅਤੇ ਨਾਗਰਕੋਟ ਨੇ ਚਾਰ ਓਵਰਾਂ ਵਿੱਚ ਸਿਰਫ਼ 13 ਦੌੜਾਂ ਦੇ ਕੇ ਦੋ ਵਿਕਟਾਂ ਝਟਕਾਈਆਂ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!