|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਰਾਨ ਨੇ ਜਹਾਜ਼ ਸੁੱਟਣ ਤੇ ਫਿਰ ਮੰਗੀ ਮਾਫੀ - ਸਜ਼ਾ ਦੇਣ ਦੀ ਗੱਲ ਕਬੂਲੀ

ਤਹਿਰਾਨ , 14 ਜਨਵਰੀ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਹਿਰਾਨ , 14 ਜਨਵਰੀ ( NRI MEDIA )

ਇਰਾਨ ਦੇ ਰਾਸ਼ਟਰਪਤੀ ਹਸਨ ਰੁਹਾਨੀ ਨੇ ਮੰਗਲਵਾਰ ਨੂੰ ਇਕ ਟੈਲੀਵਿਜ਼ਨ ਭਾਸ਼ਣ ਵਿੱਚ ਕਿਹਾ ਕਿ ਈਰਾਨ ਵਿੱਚ ਯਾਤਰੀ ਜਹਾਜ਼ ਦੀ ਦੁਰਘਟਨਾ ਲਈ ਜ਼ਿੰਮੇਵਾਰ ਸਾਰਿਆਂ ਨੂੰ ਸਜਾ ਦਿੱਤੀ ਜਾਵੇਗੀ , ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਦੁਖਦਾਈ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇਗੀ , ਉਨ੍ਹਾਂ ਕਿਹਾ ਕਿ ਇਹ ਇੱਕ ਨਾ ਭੁੱਲਣ ਵਾਲੀ ਗਲਤੀ ਸੀ , ਇੱਕ ਵਿਅਕਤੀ ਪੂਰੀ ਤਰ੍ਹਾਂ ਜਹਾਜ਼ ਦੇ ਹਾਦਸੇ ਲਈ ਜ਼ਿੰਮੇਵਾਰ ਨਹੀਂ ਹੋ ਸਕਦਾ ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਇਰਾਨੀ ਫੌਜ ਤੇ ਬੋਲਦੇ ਕਿਹਾ ਕਿ ਈਰਾਨੀ ਹਥਿਆਰਬੰਦ ਬਲ ਵਲੋਂ ਆਪਣੀ ਗਲਤੀ ਮੰਨਣਾ ਇੱਕ ਚੰਗਾ ਪਹਿਲਾ ਕਦਮ ਹੈ , ਸਾਨੂੰ ਲੋਕਾਂ ਨੂੰ ਭਰੋਸਾ ਦੇਣਾ ਚਾਹੀਦਾ ਹੈ ਕਿ ਅਜਿਹਾ ਦੁਬਾਰਾ ਨਹੀਂ ਹੋਵੇਗਾ , ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ “ਈਰਾਨੀ ਅਤੇ ਹੋਰ ਦੇਸ਼ਾਂ ਪ੍ਰਤੀ ਜਵਾਬਦੇਹ ਹੈ ਜਿਨ੍ਹਾਂ ਦੇ ਨਾਗਰਿਕਾਂ ਨੇ ਜਹਾਜ਼ ਹਾਦਸੇ ਵਿੱਚ ਜਾਨ ਗੁਆ ਦਿੱਤੀ ਹੈ |

ਇਸ ਤੋਂ ਪਹਿਲਾ ਈਰਾਨ ਨੇ ਸ਼ਨੀਵਾਰ ਨੂੰ ਇਕਬਾਲ ਕੀਤਾ ਸੀ ਕਿ ਯੂਕਰੇਨ ਦਾ ਜਹਾਜ਼ ਉਨ੍ਹਾਂ ਦੇ ਹੀ ਮਿਜ਼ਾਈਲ ਹਮਲੇ ਨਾਲ ਹੀ ਤਿੰਨ ਦਿਨ ਪਹਿਲਾਂ ਕਰੈਸ਼ ਹੋਇਆ ਸੀ , ਕੀਵ ਜਾਣ ਵਾਲੀ ਫਲਾਈਟ ਵਿੱਚ 176 ਲੋਕ ਸਵਾਰ ਸਨ ਜਿਨ੍ਹਾਂ ਦੀ ਮੌਤ ਹੋ ਗਈ ਸੀ , ਈਰਾਨ ਦੇ ਇਨਕਲਾਬੀ ਗਾਰਡ ਦੇ ਕਮਾਂਡਰ ਜਨਰਲ ਅਮੀਰ ਅਲੀ ਹਾਜੀਜ਼ਾਦੇਹ ਨੇ ਕਿਹਾ ਸੀ ਕਿ ਉਹ ਜਹਾਜ਼ ਹਮਲੇ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹਨ , ਉਨ੍ਹਾਂ ਨੇ ਕਿਹਾ, "176 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸੁਣਨ ਤੋਂ ਬਾਅਦ ਮੈਨੂੰ ਮਹਿਸੂਸ ਹੋਇਆ ਕਿ ਮੈਨੂੰ ਵੀ ਮਰ ਜਾਣਾ ਚਾਹੀਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!