|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੀ ਕਾਂਗਰਸ ਦੇਸ਼ ਵਿਰੋਧੀ ਹੈ : ਸੁਖਬੀਰ ਸਿੰਘ ਬਾਦਲ

ਜਲੰਧਰ (ਦੇਵ ਇੰਦਰਜੀਤ) : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵਲੋਂ ਦਿੱਤੇ ਗਏ ਵਿਵਾਦਤ ਬਿਆਨਾਂ ਤੋਂ ਬਾਅਦ ਵਿਰੋਧੀਆਂ ਨੇ ਹਮਲੇ ਤੇਜ਼ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਧੂ ਦੇ ਸਲਾਹਕਾਰਾਂ ਵੱਲੋ ਦਿੱਤੇ ਜਾ ਰਹੇ ਬਿਆਨਾਂ ਸਬੰਧੀ ਪੰਜਾਬ ਕਾਂਗਰਸ ਅਤੇ ਕਾਂਗਰਸ ਹਾਈਕਮਾਨ ਤੋਂ ਜਵਾਬ ਮੰਗਿਆ ਹੈ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਸਲਾ

NRI Post Desk · 1921 ਦਿਨ ਪਹਿਲਾਂ · ਅੱਪਡੇਟ 1921 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੀ ਕਾਂਗਰਸ ਦੇਸ਼ ਵਿਰੋਧੀ ਹੈ : ਸੁਖਬੀਰ ਸਿੰਘ ਬਾਦਲ
📷 NRI Post Desk

ਜਲੰਧਰ (ਦੇਵ ਇੰਦਰਜੀਤ) : ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵਲੋਂ ਦਿੱਤੇ ਗਏ ਵਿਵਾਦਤ ਬਿਆਨਾਂ ਤੋਂ ਬਾਅਦ ਵਿਰੋਧੀਆਂ ਨੇ ਹਮਲੇ ਤੇਜ਼ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਧੂ ਦੇ ਸਲਾਹਕਾਰਾਂ ਵੱਲੋ ਦਿੱਤੇ ਜਾ ਰਹੇ ਬਿਆਨਾਂ ਸਬੰਧੀ ਪੰਜਾਬ ਕਾਂਗਰਸ ਅਤੇ ਕਾਂਗਰਸ ਹਾਈਕਮਾਨ ਤੋਂ ਜਵਾਬ ਮੰਗਿਆ ਹੈ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਸਲਾਹਕਾਰਾਂ ਵੱਲੋ ਦੇਸ਼ ਵਿਰੋਧੀ ਬਿਆਨ ਦਿੱਤੇ ਜਾ ਰਹੇ ਹਨ।

ਸੰਬੰਧਿਤ ਖ਼ਬਰਾਂ

ਕੀ ਕਾਂਗਰਸ ਦੇਸ਼ ਵਿਰੋਧੀ ਹੈ? ਇਸ ਸਬੰਧੀ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਸਲਾਹਕਾਰ ਕਦੇ ਕਹਿੰਦੇ ਹਨ ਕਿ ਜੰਮੂ ਕਸ਼ਮੀਰ ਤਾਂ ਭਾਰਤ ਦਾ ਹਿੱਸਾ ਹੀ ਨਹੀਂ ਹੈ ਅਤੇ ਕਦੇ ਕਹਿੰਦੇ ਹਨ ਕਿ ਤਾਲਿਬਾਨ ਦਾ ਰਾਜ ਚੰਗਾ ਹੈ, ਇਸ ਸਭ ’ਤੇ ਕਾਂਗਰਸ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ ਪੋਸਟ ਵਿਚ ਜੰਮੂ-ਕਸ਼ਮੀਰ ਬਾਰੇ ਵਿਵਾਦਤ ਟਿੱਪਣੀਆਂ ਕੀਤੀਆਂ ਸਨ। ਇਸ ਪੋਸਟ ਵਿਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਇਕ ਵੱਖਰਾ ਦੇਸ਼ ਦੱਸਿਆ ਸੀ। ਮਾਲੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਸ਼ਮੀਰ ਬਾਰੇ ਬਿਆਨ ਦਿੱਤਾ ਸੀ ਕਿ ਇਸ ਨੂੰ ਆਜ਼ਾਦ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਕਿਸਤਾਨ ਅਤੇ ਭਾਰਤ ਵੱਲੋਂ ਕਸ਼ਮੀਰ ’ਤੇ ਨਾਜਾਇਜ਼ ਕਬਜ਼ੇ ਬਾਰੇ ਦੱਸਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!