|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਿਜਾਬ ਵਿਵਾਦ ’ਤੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ, ਹੋਲੀ ਤੋਂ ਬਾਅਦ ਹੋਵੇਗੀ ਸੁਣਵਾਈ

ਨਿਊਜ਼ ਡੈਸਕ : ਕਰਨਾਟਕ ਦਾ ਹਿਜਾਬ ਵਿਵਾਦ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਹਿਜਾਬ ਵਿਵਾਦ ’ਤੇ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਸੁਣਵਾਈ ਲਈ ਤਿਆਰ ਹੋ ਗਈ ਹੈ। ਦਰਅਸਲ ਸੀਨੀਅਰ ਵਕੀਲ ਸੰਜੇ ਹੈਗੜੇ ਵੱਲੋਂ ਸੁਪਰੀਮ ਕੋਰਟ ’ਚ ਤੁਰੰਤ ਸੁਣਵਾਈ ਲਈ ਹਿਜਾਬ ਪਾਬੰਦੀ ਦੇ ਮਾਮਲੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹੋਲੀ ਦੀਆਂ ਛੁੱਟੀਆਂ ਤੋ

NRI Post Desk · 1716 ਦਿਨ ਪਹਿਲਾਂ · ਅੱਪਡੇਟ 1716 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਿਜਾਬ ਵਿਵਾਦ ’ਤੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ, ਹੋਲੀ ਤੋਂ ਬਾਅਦ ਹੋਵੇਗੀ ਸੁਣਵਾਈ
📷 NRI Post Desk

ਨਿਊਜ਼ ਡੈਸਕ : ਕਰਨਾਟਕ ਦਾ ਹਿਜਾਬ ਵਿਵਾਦ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਹਿਜਾਬ ਵਿਵਾਦ ’ਤੇ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਸੁਣਵਾਈ ਲਈ ਤਿਆਰ ਹੋ ਗਈ ਹੈ। ਦਰਅਸਲ ਸੀਨੀਅਰ ਵਕੀਲ ਸੰਜੇ ਹੈਗੜੇ ਵੱਲੋਂ ਸੁਪਰੀਮ ਕੋਰਟ ’ਚ ਤੁਰੰਤ ਸੁਣਵਾਈ ਲਈ ਹਿਜਾਬ ਪਾਬੰਦੀ ਦੇ ਮਾਮਲੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਨਾਲ ਜੁੜੀਆਂ ਪਟੀਸ਼ਨਾਂ ਨੂੰ ਸੂਚੀਬੱਧ ਕਰਨ ’ਤੇ ਵਿਚਾਰ ਕਰੇਗੀ।

ਸੰਬੰਧਿਤ ਖ਼ਬਰਾਂ

ਕਰਨਾਟਕ ਹਾਈ ਕੋਰਟ ਨੇ ਸਕੂਲ-ਕਾਲਜਾਂ ’ਚ ਹਿਜਾਬ ’ਤੇ ਪਾਬੰਦੀ ਲਗਾਉਣ ਦੇ ਕਰਨਾਟਕ ਸਰਕਾਰ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਸੀ ਤੇ ਹਿਜਾਬ ’ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਸੀ। ਹਾਲਾਂਕਿ ਹਿਜਾਬ ਮਾਮਲੇ ’ਚ ਕਰਨਾਟਕ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ’ਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਤੋਂ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਕੀਤੀ ਪਰ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਇਸ ਮਾਮਲੇ ਦੀ ਸੁਣਵਾਈ ਸੰਭਵ ਨਹੀਂ ਹੈ। ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਹੀ ਹਿਜਾਬ ਮਾਮਲੇ ਦੀ ਸੁਣਵਾਈ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!