ਚੰਡੀਗੜ : ਪੰਜਾਬ ਦਾ ਪਾਣੀ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਦੇਣ ਦਾ ਮੁੱਦਾ ਮੁੜ ਭਖਿਆ ਹੈ। ਵਾਰ-ਵਾਰ ਇਹੀ ਮੰਗ ਕੀਤੀ ਜਾਂਦੀ ਹੈ ਕਿ ਪੰਜਾਬ ਦਾ ਪਾਣੀ ਬਾਕੀ ਸੂਬਿਆਂ ਨੂੰ ਦੇਣ ਬਦਲੇ ਉਸ ਦੀ ਕੀਮਤ ਵਸੂਲੀ ਜਾਵੇ ਤਾਂ ਜੋ ਪੰਜਾਬ ਦੇ ਕਿਸਾਨਾਂ ਦਾ ਕੁਝ ਭਲਾ ਹੋ ਸਕੇ। ਪੰਜਾਬ 'ਚ ਪਾਣੀ ਦਾ ਪੱਧਰ ਦਿਨੋਂ-ਦਿਨ ਘਟ ਰਿਹਾ ਹੈ, ਇਸ ਲਈ ਵਾਰ-ਵਾਰ ਇਹੀ ਮੰਗ ਕੀਤੀ ਜਾਂਦੀ ਹੈ ਕਿ ਬਾਕੀ ਸੂਬਿਆਂ ਨੂੰ ਪਾਣੀ ਦੇਣਾ ਬੰਦ ਕੀਤਾ ਜਾਵੇ। ਲੋਕ ਇਨਸਾਫ਼ ਪਾਰਟੀ (LIP) ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਪਾਰਟੀ ਵਰਕਰਾਂ ਨੂੰ ਖਿੰਡਾਉਣ ਲਈ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਛੱਡੀਆਂ।
ਸੰਬੰਧਿਤ ਖ਼ਬਰਾਂ
ਕੈਪਟਨ ਦੀ ਰਿਹਾਇਸ ਵੱਲ ਵਧਣ ਤੋਂ ਰੋਕਣ ਲਈ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਉਨ੍ਹਾਂ ਦੇ ਸਮਰਥਕਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਧਾਇਕ ਸਿਮਰਜੀਤ ਬੈਂਸ ਸਮੇਤ ਸੈਂਕੜੇ ਸਮਰਥਕਾਂ ਨੂੰ ਪੁਲਿਸ ਨੇ MLA ਹੋਸਟਲ ਵਿਚ ਹੀ ਰੋਕ ਲਿਆ ਗਿਆ ਜੋ ਰਾਜਸਥਾਨ ਤੋਂ ਪਾਣੀ ਦਾ ਬਿਲ ਵਸੂਲਣ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਵਧ ਰਹੇ ਸਨ। ਪੁਲਿਸ ਨੇ ਮੀਡੀਆ ਕਰਮੀਆਂ 'ਤੇ ਵੀ ਪਾਣੀ ਦੀਆਂ ਬੁਛਾੜਾਂ ਛੱਡੀਆਂ ਜਿਸ ਦੌਰਾਨ ਕਈ ਪੱਤਰਕਾਰਾਂ ਸਮੇਤ ਕਈ ਜ਼ਖ਼ਮੀ ਹੋ ਗਏ। ਪੱਤਰਕਾਰ ਮਲ੍ਹੀ ਗੰਭੀਰ ਜ਼ਖ਼ਮੀ ਹੋਇਆ ਹੈ।
ਹੁਣ ਤਕ 16 ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਾ ਚੁੱਕਾ ਹੈ। ਵਿਧਾਇਕ ਸਿਮਰਜੀਤ ਬੈਂਸ ਦਾ ਪੀਏ ਪਰਦੀਪ ਸਿੰਘ ਬੰਟੀ ਵੀ ਹਸਪਤਾਲ 'ਚ ਦਾਖ਼ਲ ਹੇੈ।ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਇਕੱਠੇ ਹੋਏ ਲਿਪ ਸਮਰਥਕਾਂ ਨੂੰ ਰੋਕਣ ਲਈ ਉੱਥੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਨ੍ਹਾਂ ਨੂੰ ਰੋਕਣ ਲਈ ਪੁਲਿਸ ਵਲੋਂ ਜਲ ਤੋਪਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਪੱਤਰਕਾਰ ਵੀ ਇਸ ਦੀ ਲਪੇਟ 'ਚ ਆਏ ਹਨ।






