|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਖਵੇਂਕਰਨ ’ਚ ਆਈਏਐਸ ਤੇ ਮਜ਼ਦੂਰ ਦੇ ਬੱਚੇ ਦੀ ਤੁਲਨਾ ਅਸੰਭਵ: ਗਵਈ

ਅਮਰਾਵਤੀ (ਪਾਇਲ): ਚੀਫ ਜਸਟਿਸ ਬੀ ਆਰ ਗਵਈ ਨੇ ਅੱਜ ਮੁੜ ਜ਼ੋਰ ਦੇ ਕੇ ਕਿਹਾ ਕਿ ਉਹ ਹਾਲੇ ਵੀ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਵਿੱਚ ਕਰੀਮੀ ਲੇਅਰ ਨੂੰ ਬਾਹਰ ਰੱਖਣ ਦੇ ਹੱਕ ਵਿੱਚ ਹਨ।

NRI Post Desk · 378 ਦਿਨ ਪਹਿਲਾਂ · ਅੱਪਡੇਟ 378 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਖਵੇਂਕਰਨ ’ਚ ਆਈਏਐਸ ਤੇ ਮਜ਼ਦੂਰ ਦੇ ਬੱਚੇ ਦੀ ਤੁਲਨਾ ਅਸੰਭਵ: ਗਵਈ
📷 NRI Post Desk

ਅਮਰਾਵਤੀ (ਪਾਇਲ): ਚੀਫ ਜਸਟਿਸ ਬੀ ਆਰ ਗਵਈ ਨੇ ਅੱਜ ਮੁੜ ਜ਼ੋਰ ਦੇ ਕੇ ਕਿਹਾ ਕਿ ਉਹ ਹਾਲੇ ਵੀ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਵਿੱਚ ਕਰੀਮੀ ਲੇਅਰ ਨੂੰ ਬਾਹਰ ਰੱਖਣ ਦੇ ਹੱਕ ਵਿੱਚ ਹਨ।

ਇੰਡੀਆ ਐਂਡ ਲਿਵਿੰਗ ਇੰਡੀਅਨ ਕੰਸਟੀਚਿਊਸ਼ਨ ਦੇ 75 ਸਾਲਾਂ ’ਤੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗਵਈ ਨੇ ਰਾਏ ਦਿੱਤੀ ਕਿ ਰਾਖਵੇਂਕਰਨ ਦੇ ਮਾਮਲੇ ਵਿਚ ਇੱਕ ਆਈਏਐਸ ਅਧਿਕਾਰੀ ਦੇ ਬੱਚਿਆਂ ਦੀ ਇੱਕ ਗਰੀਬ ਤੇ ਖੇਤੀਬਾੜੀ ਕਰਨ ਵਾਲੇ ਮਜ਼ਦੂਰ ਦੇ ਬੱਚਿਆਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਤੋਂ ਅੱਗੇ ਵੱਧ ਕੇ ਵਿਚਾਰ ਰੱਖਿਆ ਸੀ ਕਿ ਕਰੀਮੀ ਲੇਅਰ ਦੀ ਧਾਰਨਾ ਜਿਵੇਂ ਇੰਦਰਾ ਸਾਹਨੀ (ਬਨਾਮ ਭਾਰਤ ਅਤੇ ਹੋਰ ਸੰਘ) ਦੇ ਫੈਸਲੇ ਵਿੱਚ ਪੱਛੜੇ ਵਰਗਾਂ ਬਾਰੇ ਸੁਣਾਈ ਗਈ ਸੀ, ਉਹ ਅਨੁਸੂਚਿਤ ਜਾਤੀਆਂ ’ਤੇ ਵੀ ਲਾਗੂ ਹੋਣੀ ਚਾਹੀਦੀ ਹੈ, ਹਾਲਾਂਕਿ ਉਨ੍ਹਾਂ ਦੇ ਫੈਸਲੇ ਦੀ ਇਸ ਮੁੱਦੇ ’ਤੇ ਵੱਡੇ ਪੱਧਰ ’ਤੇ ਆਲੋਚਨਾ ਕੀਤੀ ਗਈ ਸੀ ਪਰ ਉਨ੍ਹਾਂ ਦਾ ਹਾਲੇ ਵੀ ਮੰਨਣਾ ਹੈ ਕਿ ਜੱਜਾਂ ਨੂੰ ਆਮ ਤੌਰ ’ਤੇ ਆਪਣੇ ਫੈਸਲਿਆਂ ਨੂੰ ਜਾਇਜ਼ ਨਹੀਂ ਠਹਿਰਾਉਣਾ ਚਾਹੀਦਾ।

ਜ਼ਿਕਰਯੋਗ ਹੈ ਕਿ ਗਵੱਈ ਨੇ ਕੁਝ ਸਮਾਂ ਪਹਿਲਾਂ ਇਕ ਟਿੱਪਣੀ ਕੀਤੀ ਸੀ ਕਿ ਸੂਬਿਆਂ ਨੂੰ ਐਸਸੀ ਤੇ ਐਸਟੀ ਵਿਚਲੀ ਕਰੀਮੀ ਲੇਅਰ ਦੀ ਪਛਾਣ ਕਰਨ ਲਈ ਇਕ ਨੀਤੀ ਬਣਾਉਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਰਾਖਵੇਂਕਰਨ ਦੇ ਲਾਭ ਤੋਂ ਵਾਂਝਾ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਵਿਧਾਨ ਕਾਰਨ ਹੀ ਸੰਭਵ ਹੋ ਸਕਿਆ ਹੈ ਕਿ ਭਾਰਤ ਵਿਚ ਅਨੁਸੂਚਿਤ ਜਾਤੀਆਂ ਦੇ ਦੋ ਰਾਸ਼ਟਰਪਤੀ ਹੋਏ ਹਨ। ਸੀਜੇਆਈ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਦੇਸ਼ ਵਿੱਚ ਸਮਾਨਤਾ ਤੇ ਮਹਿਲਾ ਸ਼ਕਤੀਕਰਨ ਵਧਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!