|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਗਮੀਤ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਆਵਾਜ਼ ਤੇ ਤੇਜ਼-ਤਰਾਰ ਬੁਲਾਰੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ੍ਰੀ ਮੁਕਤਸਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਪ੍

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਆਵਾਜ਼ ਤੇ ਤੇਜ਼-ਤਰਾਰ ਬੁਲਾਰੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ੍ਰੀ ਮੁਕਤਸਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਜਗਮੀਤ ਸਿੰਘ ਬਰਾੜ, ਉਨ੍ਹਾਂ ਦੇ ਭਰਾ ਰਿਪਜੀਤ ਸਿੰਘ ਬਰਾੜ ਸਾਬਕਾ ਵਿਧਾਇਕ ਅਤੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ 'ਜੀ ਆਇਆ' ਕਿਹਾ ਤੇ ਪਾਰਟੀ 'ਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ 'ਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡੀ ਸ਼ਕਤੀ ਮਿਲੇਗੀ, ਕਿਉਂਕਿ ਉਨ੍ਹਾਂ ਦੇ ਤਜਰਬੇ ਤੇ ਸੂਝਬੂਝ ਨਾਲ ਸੁਖਬੀਰ ਤੇ ਪਾਰਟੀ ਨੂੰ ਵੱਡਾ ਲਾਭ ਤੇ ਸਾਥ ਮਿਲੇਗਾ। ਬਾਦਲ ਨੇ ਕਿਹਾ ਕਿ ਮੈਂ ਤੇ ਜਗਮੀਤ ਸਿੰਘ ਬਰਾੜ ਦੇ ਪਿਤਾ ਗੁਰਮੀਤ ਸਿੰਘ ਨਾਲ ਇਕੱਠੇ ਕੰਮ ਕੀਤਾ। ਬਾਦਲ ਨੇ ਕਿਹਾ ਕਿ ਕਾਂਗਰਸ ਤੋਂ ਬਾਅਦ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਤੇ ਪੰਜਾਬ ਵਾਸਤੇ ਅਤੇ ਪੰਜਾਬ ਦੇ ਹੱਕਾ ਵਾਸਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਲੜ੍ਹਾਈਆਂ ਲੜ੍ਹੀਆਂ ਹਨ।

ਸੰਬੰਧਿਤ ਖ਼ਬਰਾਂ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਗਜੀਤ ਸਿੰਘ ਬਰਾੜ ਨਾਲ ਚੋਣਾਂ ਲੜ ਕੇ ਬਹੁਤ ਕੁਝ ਸਿਖਿਆ ਤੇ ਮੇਰੇ ਲਈ ਵਧੀਆ ਤਜਰਬਾ ਸੀ ਪਰ ਅੱਜ ਉਨ੍ਹਾਂ ਦੀ ਪੰਥਕ ਪਰਿਵਾਰ 'ਚ ਉਨ੍ਹਾਂ ਦੀ ਘਰ ਵਾਪਸੀ ਹੈ। ਉਨ੍ਹਾਂ ਕਿਹਾ ਕਿ ਜਗਮੀਤ ਬਰਾੜ ਦੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਭਰ ਵਿੱਚ ਮਜਬੂਤੀ ਮਿਲੇਗੀ। ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਮੈਂ ਕਾਂਗਰਸ ਵਿੱਚ ਹੁੰਦਿਆਂ ਹੀ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕਿਆਂ ਤਾਂ ਕਾਂਗਰਸ ਨੇ ਮੈਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਅਕਾਲੀ ਦਲ ਦੇ ਸਿਪਾਹੀ ਵਜੋਂ ਕੰਮ ਕਰਾਂਗਾ ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ 13ਦੀਆਂ 13 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ।

ਇਸ ਮੌਕੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਯੂਥ ਅਕਾਲੀ ਦਲ ਦੇ ਮਾਲਵਾ ਜੋਨ ਦੇ ਇੰਚਾਰਜ ਪਰਮਵੰਸ਼ ਬੰਟੀ ਰੋਮਾਣਾ, ਮਲੋਟ ਦੇ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ, ਸਮੇਤ ਜਿਲ੍ਹੇ ਭਰ ਦੇ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!