|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜਾਗੋ ਪਾਰਟੀ ਕਰੇਗੀ ਅਮਿਤਾਭ ਬਚਨ ਦੇ 2 ਕਰੋੜ ਰੁਪਏ ਵਾਪਿਸ

ਦਿੱਲੀ (ਦੇਵ ਇੰਦਰਜੀਤ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਅਮਿਤਾਭ ਬੱਚਨ ਤੋਂ ਦਿੱਲੀ ਕਮੇਟੀ ਦੁਆਰਾ ਲਏ ਗਏ 2 ਕਰੋੜ ਰੁਪਏ ਨੂੰ ਜਾਗੋ ਪਾਰਟੀ ਨੂੰ ਕਮੇਟੀ ਦੀ ਸੇਵਾ ਮਿਲਦੇ ਹੀ ਸਭ ਤੋਂ ਪਹਿਲਾਂ ਵਾਪਸ ਕਰੇਗੀ। ਜੀਕੇ ਨੇ ਇਹ ਵੀ ਕਿਹਾ ਕਿ ਸਿੱਖ ਭਾਈਚਾਰੇ ਵੱਲੋਂ ਕੀ

NRI Post Desk · 2025 ਦਿਨ ਪਹਿਲਾਂ · ਅੱਪਡੇਟ 2025 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਾਗੋ ਪਾਰਟੀ ਕਰੇਗੀ ਅਮਿਤਾਭ ਬਚਨ ਦੇ 2 ਕਰੋੜ ਰੁਪਏ ਵਾਪਿਸ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਅਮਿਤਾਭ ਬੱਚਨ ਤੋਂ ਦਿੱਲੀ ਕਮੇਟੀ ਦੁਆਰਾ ਲਏ ਗਏ 2 ਕਰੋੜ ਰੁਪਏ ਨੂੰ ਜਾਗੋ ਪਾਰਟੀ ਨੂੰ ਕਮੇਟੀ ਦੀ ਸੇਵਾ ਮਿਲਦੇ ਹੀ ਸਭ ਤੋਂ ਪਹਿਲਾਂ ਵਾਪਸ ਕਰੇਗੀ। ਜੀਕੇ ਨੇ ਇਹ ਵੀ ਕਿਹਾ ਕਿ ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ।

ਦਿੱਲੀ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਆਈਸੋਲੇਸ਼ਨ ਸੇਂਟਰ ਖੋਲ਼੍ਹਣ ਦੇ ਨਾਂ ’ਤੇ ਕਮੇਟੀ ਦੁਆਰਾ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਲੈਣ ਦਾ ਕੰਮ ਕੌਮ ਦੇ ਨਾਲ ਗੱਦਾਰੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ 30 ਅਕਤੂਬਰ 1984 ਨੂੰ ਤਿੰਨ ਮੂਰਤੀ ਭਵਨ ’ਚ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੀ ਮ੍ਰਿਤ ਦੇਹ ਦੇ ਕੋਲ ਖੜੇ ਹੋ ਕੇ ਅਮਿਤਾਭ ਬੱਚਨ ਨੇ ਖੂਨ ਦੇ ਬਦਲੇ ਖੂਨ ਦਾ ਨਾਅਰਾ ਲਗਾਇਆ ਸੀ। ਜਿਸਨੂੰ ਉਸ ਸਮੇਂ ਦੁਰਦਰਸ਼ਨ ਨੇ ਪ੍ਰਸਾਰਿਤ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਅਮਿਤਾਭ ਬੱਚਨ ਨੂੰ ਸਿੱਖਾਂ ਦਾ ਦੋਸ਼ੀ ਵੀ ਦੱਸਿਆ।

ਸੰਬੰਧਿਤ ਖ਼ਬਰਾਂ

ਜੀਕੇ ਨੇ ਕਿਹਾ ਕਿ ਬਾਦਲ ਦਲ ਨੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵ ਵਾਲੇ ਅਤੇ ਗੁਰੂ ਸਾਹਿਬ ਦੇ ਅਮ੍ਰਿਤ ਦੀ ਨਕਲ ਕਰਨ ਵਾਲੇ ਢੋਂਗੀ ਸਾਧੁ ਗੁਰਮੀਤ ਰਾਮ ਰਹੀਮ ਨੂੰ ਵੋਟਾਂ ਦੇ ਲਾਲਚ ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਦਿਲਵਾਈ ਸੀ ਹੁਣ ਨੋਟਾਂ ਦੇ ਲਾਲਚ ’ਚ ਅਮਿਤਾਭ ਬੱਚਨ ਨੂੰ ਕਲਿਨ ਚਿੱਟ ਦਿੱਤੀ ਗਈ ਹੈ। ਜਦਕਿ ਅਮਿਤਾਭ ਬੱਚਨ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ’ਤੇ ਮਾਮਲਾ ਬਾਕੀ ਹੈ।

ਮਨਜੀਤ ਸਿੰਘ ਜੀਕੇ ਨੇ ਇਹ ਵੀ ਕਿਹਾ ਕਿ ਦਿੱਲੀ ਕਮੇਟੀ ’ਚ ਬੈਠੇ ਲੋਕ ਸਹੀ ਗਲਤ ਦੀ ਪਛਾਣ ਕਰਨ ’ਚ ਸਮਰਥ ਨਹੀਂ ਹਨ। ਇਸ ਲਈ ਕਮੇਟੀ ਦੀ ਸੇਵਾ ਮਿਲਦੇ ਹੀ ਜਾਗੋ ਪਾਰਟੀ ਵੱਲੋਂ ਪਹਿਲਾਂ ਕਦਮ ਸਿੱਖਾਂ ਦੇ ਮਾਨ ਸਨਮਾਨ ਦੇ ਲਈ ਚੁੱਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਚ ਅਮਿਤਾਭ ਬੱਚਨ ਨੂੰ ਉਨ੍ਹਾਂ ਦੇ 2 ਕਰੋੜ ਰੁਪਏ ਵਾਪਸ ਦਿੱਤੇ ਜਾਣਗੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!