|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੈਸ਼-ਏ-ਮੁਹੰਮਦ ਦੀ ਪੰਜਾਬ 'ਤੇ ਨਜ਼ਰ, ਸੂਬਾ ਹਾਈ ਅਲਰਟ 'ਤੇ

ਫ਼ਿਰੋਜ਼ਪੁਰ (ਵਿਕਰਮ ਸਹਿਜਪਾਲ) : ਕੌਮਾਂਤਰੀ ਅੱਤਵਾਦੀ ਐਲਾਨਿਆ ਜੈਸ਼-ਏ-ਮੁਹੰਮਦ ਵੱਲੋਂ ਚੋਣਾਂ ਵਾਲੇ ਦਿਨ ਕੁਝ ਗੜਬੜ ਕਰਨ ਬਾਰੇ ਪੱਤਾ ਚੱਲਦਿਆਂ ਹੀ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਏਜੰਸੀਆਂ ਨੂੰ ਮਿਲੀ ਜਾਣਕਾਰੀ ਦੇ ਆਧਾਰ 'ਤੇ ਪਿਛਲੇ 4 ਦਿਨਾਂ ਤੋਂ ਜੰਮੂ-ਤਵੀ ਤੋਂ ਆਉਣ ਵਾਲੀਆਂ ਰੇਲਾਂ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਸੁ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫ਼ਿਰੋਜ਼ਪੁਰ (ਵਿਕਰਮ ਸਹਿਜਪਾਲ) : ਕੌਮਾਂਤਰੀ ਅੱਤਵਾਦੀ ਐਲਾਨਿਆ ਜੈਸ਼-ਏ-ਮੁਹੰਮਦ ਵੱਲੋਂ ਚੋਣਾਂ ਵਾਲੇ ਦਿਨ ਕੁਝ ਗੜਬੜ ਕਰਨ ਬਾਰੇ ਪੱਤਾ ਚੱਲਦਿਆਂ ਹੀ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਏਜੰਸੀਆਂ ਨੂੰ ਮਿਲੀ ਜਾਣਕਾਰੀ ਦੇ ਆਧਾਰ 'ਤੇ ਪਿਛਲੇ 4 ਦਿਨਾਂ ਤੋਂ ਜੰਮੂ-ਤਵੀ ਤੋਂ ਆਉਣ ਵਾਲੀਆਂ ਰੇਲਾਂ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ, ਤੇ ਨਾਲ ਸੁਰੱਖਿਆ ਦੇ ਇੰਤਜ਼ਾਮ ਵਧਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਰਹੱਦੀ ਇਲਾਕਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ, ਪਿਛਲੇ 4 ਦਿਨਾਂ ਵਿੱਚ ਜੰਮੂ-ਤਵੀ ਤੋਂ ਅਹਿਮਦਾਬਾਦ ਜਾ ਰਹੀ ਜੰਮੂ-ਤਵੀ ਐਕਸਪ੍ਰੈੱਸ ਰੇਲਗੱਡੀ ਨੂੰ ਹਰੇਕ ਵੱਡੇ ਸਟੇਸ਼ਨ 'ਤੇ ਰੋਕ ਕੇ ਵੱਖ-ਵੱਖ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ 'ਚ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰਾ ਭੱਖਿਆ ਹੋਇਆ ਹੈ, ਤੇ ਉੱਥੇ ਹੀ ਬੇਅਦਬੀ ਮਾਮਲੇ ਨੂੰ ਲੈ ਕੇ ਸਥਿਤੀ ਤਣਾਅਪੁਰਣ ਬਣੀ ਹੋਈ ਹੈ। ਅਜਿਹੇ ਮਾਹੌਲ ਨੂੰ ਹੋਰ ਵਿਗਾੜਨ ਲਈ ਜੈਸ਼-ਏ-ਮੁਹੰਮਦ ਵੱਲੋਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਵੱਲੋਂ ਫ਼ਰੀਦਕੋਟ, ਬਠਿੰਡਾ, ਫ਼ਿਰੋਜ਼ਪੁਰ ਤੇ ਤਰਨਤਾਰਨ ਦੇ ਲੋਕ ਸਭਾ ਹਲਕੇ ਦੇ ਜ਼ਿਆਦਾਤਰ ਪੋਲਿੰਗ ਬੂਥਾਂ 'ਤੇ ਨੀਮ ਫ਼ੌਜੀ ਬਲਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!