|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਦਿੱਲੀ ਵਿੱਚ ਦਾਖ਼ਲ ਹੋਏ ਜੈਸ਼-ਏ-ਮੁੰਹਮਦ ਦੇ 4 ਅੱਤਵਾਦੀ, ਸਪੈਸ਼ਲ ਸੈਲ ਦੀ ਛਾਪੇਮਾਰੀ ਜਾਰੀ

ਨਵੀਂ ਦਿੱਲੀ (Vikram Sehajpal) : ਖੁਫੀਆ ਵਿਭਾਗ ਨੇ ਰਾਜਧਾਨੀ ਦਿੱਲੀ ਵਿੱਚ ਅੱਤਵਾਦੀ ਹਮਲੇ ਦਾ ਖਦਸ਼ਾ ਜ਼ਾਹਰ ਕੀਤਾ ਹੈ। ਇਹ ਵੀ ਦੱਸਿਆ ਗਿਆ ਹੈ ਕਿ 3-4 ਅੱਤਵਾਦੀ ਦਿੱਲੀ ਵਿੱਚ ਦਾਖ਼ਲ ਹੋਏ ਹਨ। ਉਸ ਸਮੇਂ ਤੋਂ ਹੀ, ਦਿੱਲੀ ਵਿੱਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਕਰਨ ਦੇ ਨਾਲ, ਦਿੱਲੀ ਪੁਲਿਸ ਅਧਿਕਾਰੀਆਂ ਨੂੰ ਸੁਚੇਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਖੁਫੀਆ ਵਿਭਾਗ ਨੇ ਰਾਜਧਾਨੀ ਦਿੱਲੀ ਵਿੱਚ ਅੱਤਵਾਦੀ ਹਮਲੇ ਦਾ ਖਦਸ਼ਾ ਜ਼ਾਹਰ ਕੀਤਾ ਹੈ। ਇਹ ਵੀ ਦੱਸਿਆ ਗਿਆ ਹੈ ਕਿ 3-4 ਅੱਤਵਾਦੀ ਦਿੱਲੀ ਵਿੱਚ ਦਾਖ਼ਲ ਹੋਏ ਹਨ। ਉਸ ਸਮੇਂ ਤੋਂ ਹੀ, ਦਿੱਲੀ ਵਿੱਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਕਰਨ ਦੇ ਨਾਲ, ਦਿੱਲੀ ਪੁਲਿਸ ਅਧਿਕਾਰੀਆਂ ਨੂੰ ਸੁਚੇਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਸਪੈਸ਼ਲ ਸੈੱਲ ਦੀ ਟੀਮ ਨੇ ਬੁੱਧਵਾਰ ਨੂੰ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇ ਮਾਰੇ ਹਨ। ਫ਼ਿਲਹਾਲ ਅਧਿਕਾਰੀ ਇਸ ਬਾਰੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।

ਰਾਜਧਾਨੀ ਵਿੱਚ ਦਾਖ਼ਲ ਹੋਏ ਅੱਤਵਾਦੀ

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ, ਖੁਫੀਆ ਵਿਭਾਗ ਵੱਲੋਂ ਇਨਪੁੱਟ ਦਿੱਲੀ ਪੁਲਿਸ ਨੂੰ ਦਿੱਤੀ ਗਈ ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਜੈਸ਼-ਏ-ਮੁਹੰਮਦ ਦੇ ਕੁਝ ਅੱਤਵਾਦੀ ਰਾਜਧਾਨੀ ਵਿੱਚ ਹਮਲਾ ਕਰ ਸਕਦੇ ਹਨ। ਇਸ 'ਚ ਦੱਸਿਆ ਗਿਆ ਹੈ ਕਿ ਤਿੰਨ ਤੋਂ ਚਾਰ ਸ਼ੱਕੀ ਜੈਸ਼ ਦੇ ਅੱਤਵਾਦੀ ਰਾਜਧਾਨੀ ਵਿੱਚ ਦਾਖ਼ਲ ਹੋਏ ਹਨ, ਜੋ ਕਿ ਹਮਲੇ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।

ਦੇਰ ਰਾਤ ਹੋਈ ਛਾਪੇਮਾਰੀ

ਇਸ ਦੇ ਚੱਲਦਿਆਂ ਸਪੈਸ਼ਲ ਸੈੱਲ ਵਲੋਂ ਬੁੱਧਵਾਰ ਦੇਰ ਰਾਤ ਦਿੱਲੀ ਦੇ ਅੱਧਾ ਦਰਜਨ ਤੋਂ ਵੱਧ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸੀਲਮਪੁਰ, ਉੱਤਰ ਪੂਰਬੀ ਜ਼ਿਲ੍ਹਾ, ਜਾਮੀਆ ਨਗਰ ਅਤੇ ਪਹਾੜਗੰਜ ਇਲਾਕੇ ਵਿੱਚ ਕੀਤੀ ਗਈ। ਹਾਈ ਅਲਰਟ ਨੂੰ ਵੇਖਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ ਹੈ। ਖ਼ਾਸ ਤੌਰ ਉੱਤੇ ਬਾਜ਼ਾਰ, ਰਾਮਲੀਲਾ ਆਯੋਜਨਾਂ ਦੀਆਂ ਥਾਂਵਾਂ ਤੇ ਧਾਰਮਿਕ ਥਾਵਾਂ ਆਦਿ ਵਿੱਚ ਸੁਰੱਖਿਆਂ ਦੇ ਸਖ਼ਤ ਪ੍ਰੰਬਧ ਕਰਨ ਦੇ ਨਿਰੇਦਸ਼ ਦਿੱਤੇ ਗਏ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!