|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਜੈਸ਼ੰਕਰ ਦਾ ਵੱਡਾ ਬਿਆਨ: ਭਾਰਤ-ਅਮਰੀਕਾ ਰਿਸ਼ਤਿਆਂ ਦੀ ਨਜ਼ਰਸਾਨੀ!

ਨਿਊਯਾਰਕ (ਪਾਇਲ): ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ’ਚ ਭਾਰਤੀ ਕੌਂਸਲ ਜਨਰਲਾਂ ਦੀ ਕਾਨਫਰੰਸ ’ਚ ਦੋਵੇਂ ਮੁਲਕਾਂ ਵਿਚਾਲੇ ਸਬੰਧਾਂ ਅਤੇ ਪਰਵਾਸੀ ਭਾਰਤੀਆਂ ਨਾਲ ਸਬੰਧਤ ਸਰਗਰਮੀਆਂ ਨੂੰ ਦਿੱਤੀ ਜਾਣ ਵਾਲੀ ਹਮਾਇਤ ਦੀ ਨਜ਼ਰਸਾਨੀ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਕਿਹਾ, ‘‘ਭਾਰਤ-ਅਮਰੀਕਾ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਮੈਂ ਆਪਣੇ ਸਫ਼ਾਰਤਖਾਨਿਆਂ ਅਤੇ ਕ

NRI Post Desk · 378 ਦਿਨ ਪਹਿਲਾਂ · ਅੱਪਡੇਟ 378 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੈਸ਼ੰਕਰ ਦਾ ਵੱਡਾ ਬਿਆਨ: ਭਾਰਤ-ਅਮਰੀਕਾ ਰਿਸ਼ਤਿਆਂ ਦੀ ਨਜ਼ਰਸਾਨੀ!
📷 NRI Post Desk

ਨਿਊਯਾਰਕ (ਪਾਇਲ): ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ’ਚ ਭਾਰਤੀ ਕੌਂਸਲ ਜਨਰਲਾਂ ਦੀ ਕਾਨਫਰੰਸ ’ਚ ਦੋਵੇਂ ਮੁਲਕਾਂ ਵਿਚਾਲੇ ਸਬੰਧਾਂ ਅਤੇ ਪਰਵਾਸੀ ਭਾਰਤੀਆਂ ਨਾਲ ਸਬੰਧਤ ਸਰਗਰਮੀਆਂ ਨੂੰ ਦਿੱਤੀ ਜਾਣ ਵਾਲੀ ਹਮਾਇਤ ਦੀ ਨਜ਼ਰਸਾਨੀ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਕਿਹਾ, ‘‘ਭਾਰਤ-ਅਮਰੀਕਾ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਮੈਂ ਆਪਣੇ ਸਫ਼ਾਰਤਖਾਨਿਆਂ ਅਤੇ ਕੌਂਸਲੇਟਾਂ ਦੀ ਵਚਨਬੱਧਤਾ ਅਤੇ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਾ ਹਾਂ।’’

ਸੰਬੰਧਿਤ ਖ਼ਬਰਾਂ

ਜਿਸ ਦੌਰਾਨ ਉਨ੍ਹਾਂ ਸ਼ੁੱਕਰਵਾਰ ਨੂੰ ਨਿਊਯਾਰਕ ਸਥਿਤ ਭਾਰਤੀ ਕੌਂਸਲੇਟ ਜਨਰਲ ’ਚ ਹੋਏ ਕੌਂਸਲ ਜਨਰਲਾਂ ਦੀ ਕਾਨਫਰੰਸ ਦੀ ਅਗਵਾਈ ਕੀਤੀ। ਕਾਨਫਰੰਸ ’ਚ ਅਮਰੀਕਾ ’ਚ ਭਾਰਤੀ ਸਫ਼ੀਰ ਵਿਨੇ ਕਵਾਤੜਾ, ਵਾਸ਼ਿੰਗਟਨ ਡੀ ਸੀ ਸਥਿਤ ਭਾਰਤੀ ਸਫ਼ਾਰਤਖਾਨੇ ’ਚ ਡਿਪਟੀ ਚੀਫ ਆਫ ਮਿਸ਼ਨ ਨਾਮਗਿਆ ਖੰਪਾ ਦੇ ਨਾਲ ਨਾਲ ਅਟਲਾਂਟਾ, ਬੋਸਟਨ, ਸ਼ਿਕਾਗੋ, ਹਿਊਸਟਨ, ਲਾਸ ਏਂਜਲਸ, ਨਿਊਯਾਰਕ, ਸਾਂ ਫਰਾਂਸਿਸਕੋ ਅਤੇ ਸਿਆਟਲ ਸਥਿਤ ਭਾਰਤੀ ਕੌਂਸਲੇਟਾਂ ਦੇ ਸਾਰੇ ਸਫ਼ੀਰ ਹਾਜ਼ਰ ਸਨ।

ਦੱਸ ਦਇਏ ਕਿ ਨਿਊਯਾਰਕ ’ਚ ਭਾਰਤੀ ਕੌਂਸਲੇਟ ਦੇ ਕੌਂਸਲ ਜਨਰਲ ਵਿਨੇ ਪ੍ਰਧਾਨ ਨੇ ‘ਐਕਸ’ ’ਤੇ ਕਿਹਾ ਕਿ ਜੈਸ਼ੰਕਰ ਦਾ ਸਵਾਗਤ ਕਰਨਾ ਸਨਮਾਨ ਦੀ ਗੱਲ ਹੈ। ਕੌਂਸਲੇਟ ਨੇ ਕਿਹਾ ਕਿ ਜੈਸ਼ੰਕਰ ਦਾ ਨਜ਼ਰੀਆ, ਮਾਰਗ ਦਰਸ਼ਨ ਅਤੇ ਅਗਵਾਈ ਭਾਰਤ-ਅਮਰੀਕਾ ਭਾਈਵਾਲੀ ਲਈ ਕੰਮ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਜੈਸ਼ੰਕਰ ਦਾ ਵੱਡਾ ਬਿਆਨ: ਭਾਰਤ-ਅਮਰੀਕਾ ਰਿਸ਼ਤਿਆਂ ਦੀ ਨਜ਼ਰਸਾਨੀ! — NRI Post