|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'ਹਿੱਟ ਤੇ ਫਿੱਟ' ਰਹੇਗੀ ਜਾਖੜ ਤੇ ਸਿੱਧੂ ਦੀ ਜੋੜੀ : ਨਵਜੋਤ ਸਿੰਘ ਸਿੱਧੂ

ਪਟਿਆਲਾ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ। ਉਨ੍ਹਾਂ ਨੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਦੋਵੇਂ ਆਗੂ ਇਕੱਠੇ ਬਾਹਰ ਨਿਕਲੇ। ਨਵਜੋਤ ਸਿੰਘ ਸਿੱਧੂ ਨੇ ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤੇ ਬਿਆਨ 'ਚ ਕਿਹਾ

NRI Post Desk · 1958 ਦਿਨ ਪਹਿਲਾਂ · ਅੱਪਡੇਟ 1958 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
'ਹਿੱਟ ਤੇ ਫਿੱਟ' ਰਹੇਗੀ ਜਾਖੜ ਤੇ ਸਿੱਧੂ ਦੀ ਜੋੜੀ : ਨਵਜੋਤ ਸਿੰਘ ਸਿੱਧੂ
📷 NRI Post Desk

ਪਟਿਆਲਾ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ। ਉਨ੍ਹਾਂ ਨੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਦੋਵੇਂ ਆਗੂ ਇਕੱਠੇ ਬਾਹਰ ਨਿਕਲੇ। ਨਵਜੋਤ ਸਿੰਘ ਸਿੱਧੂ ਨੇ ਮੁਲਾਕਾਤ ਮਗਰੋਂ ਮੀਡੀਆ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਸੁਨੀਲ ਜਾਖੜ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਦੋਹਾਂ ਦੀ ਜੋੜੀ ਹਿੱਟ ਅਤੇ ਫਿੱਟ ਰਹੇਗੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਨਵਜੋਤ ਸਿੱਧੂ ਇਕ ਸੁਲਝੇ ਹੋਏ ਵਿਅਕਤੀ ਹਨ ਅਤੇ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਨਵਜੋਤ ਸਿੱਧੂ ਨਾਲ ਹਨ। ਦੱਸ ਦੇਈਏ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਏ ਜਾਣ ਦੇ ਐਲਾਨ ਮਗਰੋਂ ਬੀਤੇ ਦਿਨ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋਂ ਅੱਜ ਉਨ੍ਹਾਂ ਦੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਹੈ।ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਦਾ ਯਤਨ ਕਰਨ ਲਈ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚ ਰਹੇ ਹਨ। ਇੱਥੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਗਲਤ ਫ਼ਹਿਮੀਆਂ ਨੂੰ ਦੂਰ ਕਰ ਸਕਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!