|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'ਜਾਖੜ' ਵੱਡੇ ਭਰਾ ਨੇ ਵੱਡਾ ਦਿਲ ਦਿਖਾਇਆ : ਨਵਜੋਤ ਸਿੱਧੂ

ਪਟਿਆਲਾ (ਦੇਵ ਇੰਦਰਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਸੁਨੀਲ ਜਾਖੜ ਵੱਲੋਂ ਸਿੱਧੂ ਦਾ ਖਿੜੇ ਮੱਥੇ ਸੁਆਗਤ ਕੀਤਾ ਗਿਆ। ਨਵਜੋਤ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਉਨ੍ਹਾਂ ਦੇ ਵੱਡੇ ਭਰਾ ਹਨ ਅਤੇ

NRI Post Desk · 1956 ਦਿਨ ਪਹਿਲਾਂ · ਅੱਪਡੇਟ 1956 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
'ਜਾਖੜ' ਵੱਡੇ ਭਰਾ ਨੇ ਵੱਡਾ ਦਿਲ ਦਿਖਾਇਆ : ਨਵਜੋਤ ਸਿੱਧੂ
📷 NRI Post Desk

ਪਟਿਆਲਾ (ਦੇਵ ਇੰਦਰਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਸੁਨੀਲ ਜਾਖੜ ਵੱਲੋਂ ਸਿੱਧੂ ਦਾ ਖਿੜੇ ਮੱਥੇ ਸੁਆਗਤ ਕੀਤਾ ਗਿਆ। ਨਵਜੋਤ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਉਨ੍ਹਾਂ ਦੇ ਵੱਡੇ ਭਰਾ ਹਨ ਅਤੇ ਵੱਡੇ ਭਰਾ ਨੇ ਵੱਡਾ ਦਿਲ ਦਿਖਾਇਆ ਹੈ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸਾਰਾ ਪੰਜਾਬ ਇਸ ਵੇਲੇ ਨਵਜੋਤ ਸਿੱਧੂ ਵੱਲ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਿੱਧੂ ਸਾਰੀ ਕਾਂਗਰਸ ਪਾਰਟੀ ਨੂੰ ਨਾਲ ਲੈ ਕੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਗੇ।ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਬਹੁਤ ਸੁਲਝੇ ਹੋਏ ਆਗੂ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਮਾਰਗ ਦਰਸ਼ਨ ਦੀ ਲੋੜ ਨਹੀਂ ਹੈ। ਸੁਨੀਲ ਜਾਖੜ ਨੇ ਕਿਹਾ ਕਿ ਸਾਰੀ ਕਾਂਗਰਸ ਪਾਰਟੀ ਨਵਜੋਤ ਸਿੱਧੂ ਦੇ ਨਾਲ ਖੜ੍ਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!